2027 ਦੀ ਜੰਗ ਲਈ ਦਲਜੀਤ ਰਾਣਾ ਨੇ ਵਜਾਇਆ ਬਿਗਲ , ਪਿੰਡ - ਪਿੰਡ ਲੋਕਾਂ ਨੂੰ ਲਾਮਬੰਦ ਕਰਨ ਦੀ ਮੁਹਿੰਮ ਤੇਜ਼ ਮੇਘਪੁਰ ’ਚ ਭਰਵੇਂ ਇਕੱਠ ਨੇ ਰਾਣਾ ਨੂੰ ਦਿੱਤਾ ਡੱਟ ਕੇ ਸਾਥ ਦਾ ਭਰੋਸਾ
ਨੰਗਲ, 9 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਸਿਆਸਤ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੀਂ ਹਲਚਲ ਪੈਦਾ ਕਰਦਿਆਂ ਸਾਬਕਾ ਡੀ. ਆਈ.
ਨੰਗਲ, 9 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਸਿਆਸਤ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੀਂ ਹਲਚਲ ਪੈਦਾ ਕਰਦਿਆਂ ਸਾਬਕਾ ਡੀ.ਆਈ.ਜੀ. ਦਲਜੀਤ ਸਿੰਘ ਰਾਣਾ ਵਲੋਂ ਪਿੰਡ-ਪਿੰਡ ਲੋਕਾਂ ਨਾਲ ਰਾਬਤਾ ਕਰਨ ਦੀ ਮੁਹਿੰਮ ਹੋਰ ਤੇਜ਼ ਕਰ ਦਿੱਤੀ ਗਈ ਹੈ। ਇਸੇ ਲੜੀ ਤਹਿਤ ਨੰਗਲ ਦੇ ਨੇੜਲੇ ਪਿੰਡ ਮੇਘਪੁਰ ਵਿਖੇ ਹੋਏ ਭਰਵੇਂ ਇਕੱਠ ਦੌਰਾਨ ਪਿੰਡ ਵਾਸੀਆਂ ਵਲੋਂ ਦਲਜੀਤ ਸਿੰਘ ਰਾਣਾ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ, ਜਿਸ ਨਾਲ ਹਲਕੇ ਦੀ ਸਿਆਸੀ ਫਿਜ਼ਾ ਵਿਚ ਨਵੇਂ ਸਮੀਕਰਨਾਂ ਦੀ ਚਰਚਾ ਛਿੜ ਗਈ ਹੈ। ਲੋਕਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਡੀ.ਆਈ.ਜੀ. ਦਲਜੀਤ ਸਿੰਘ ਰਾਣਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਹਲਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਮਿਆਰੀ ਸਿੱਖਿਆ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਨੰਗਲ, ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦੀਆਂ ਸਿਹਤ ਸੇਵਾਵਾਂ ਦੀ ਮੌਜੂਦਾ ਸਥਿਤੀ ਚਿੰਤਾ ਦਾ ਵਿਸ਼ਾ ਹੈ ਅਤੇ ਇਨ੍ਹਾਂ ਵਿਚ ਸੁਧਾਰ ਲਈ ਠੋਸ ਯਤਨਾਂ ਦੀ ਲੋੜ ਹੈ। ਰਾਣਾ ਨੇ ਕਿਹਾ ਕਿ ਜੇਕਰ ਹਲਕੇ ਦੇ ਲੋਕਾਂ ਨੂੰ ਬਿਹਤਰ ਸਿਹਤ, ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਦਿਵਾਉਣੀਆਂ ਹਨ ਤਾਂ ਲੋਕਾਂ ਨੂੰ ਇੱਕਜੁੱਟ ਹੋ ਕੇ ਆ ਪਣੀ ਆਵਾਜ਼ ਬੁਲੰਦ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਉਹ ਕਿਸੇ ਨਿੱਜੀ ਸਿਆਸੀ ਲਾਲਸਾ ਕਾਰਨ ਨਹੀਂ, ਸਗੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਲੋਕਾਂ ਨੂੰ ਇੱਕ ਮੰਚ ‘ਤੇ ਲਿਆਉਣ ਵਾਸਤੇ ਪਿੰਡ-ਪਿੰਡ ਜਾ ਰਹੇ ਹਨ। ਉਨ੍ਹਾਂ ਸੱਪਸ਼ਟ ਕੀਤਾ ਕਿ ਪੁਲਿਸ ਵਿਭਾਗ ਤੋਂ ਸੇਵਾਮੁਕਤੀ ਉਪਰੰਤ ਉਹ ਆਪਣੇ ਨਿੱਜੀ ਕੰਮਾਂ ਵਿਚ ਰੁੱਝੇ ਰਹਿਣਾ ਚਾਹੁੰਦੇ ਸਨ, ਪਰ ਹਲਕੇ ਦੇ ਲੋਕਾਂ ਵਲੋਂ ਲਗਾਤਾਰ ਉਨ੍ਹਾਂ ਨੂੰ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ਅਤੇ ਭਰੋਸੇ ਨੂੰ ਦੇਖਦਿਆਂ ਉਨ੍ਹਾਂ ਨੇ ਹਲਕੇ ਦੀ ਸੇਵਾ ਲਈ ਅੱਗੇ ਆਉਣ ਦਾ ਫ਼ੈਸਲਾ ਕੀਤਾ ਹੈ ਅਤੇ 2027 ਵਿਚ ਲੋਕਾਂ ਦੀ ਆਵਾਜ਼ ਵਿਧਾਨ ਸਭਾ ਤੱਕ ਪਹੁੰਚਾਉਣ ਲਈ ਯਤਨ ਜਾਰੀ ਰੱਖੇ ਜਾਣਗੇ। ਇਸ ਮੌਕੇ ਪਿੰਡ ਵਲੋਂ ਬਾਬਾ ਓਂਕਾਰ ਸਿੰਘ ਨੇ ਦਲਜੀਤ ਸਿੰਘ ਰਾਣਾ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਉਨ੍ਹਾਂ ਨੂੰ ‘ਹਲਕੇ ਦਾ ਆਪਣਾ ਪੁੱਤ’ ਦੱਸਿਆ। ਉਨ੍ਹਾਂ ਕਿਹਾ ਕਿ ਸਮੁੱਚਾ ਪਿੰਡ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਉਹ ਜਿਸ ਵੀ ਪਾਰਟੀ ਵਲੋਂ ਚੋਣ ਮੈਦਾਨ ਵਿਚ ਉੱਤਰਦੇ ਹਨ, ਪਿੰਡ ਵਾਸੀਆਂ ਵਲੋਂ ਵੱਧ-ਚੜ੍ਹ ਕੇ ਸਹਿਯੋਗ ਕੀਤਾ ਜਾਵੇਗਾ। ਇਸ ਮੌਕੇ ਮਾਸਟਰ ਜਸਵੰਤ ਸਿੰਘ, ਬਲਵੀਰ ਸਿੰਘ ਭੀਰੀ, ਰਜਿੰਦਰ ਸਿੰਘ ਰਾਣਾ, ਸਲੋਚਨ ਸਿੰਘ, ਸੁਰਿੰਦਰ ਕੌਰ ਮਾਤਾ, ਨਿਰਮਲ ਸਿੰਘ, ਸਵਰਨ ਸਿੰਘ, ਗਿਆਨ ਸਿੰਘ, ਹਰਪਾਲ ਸਿੰਘ, ਤੇਜਾ ਸਿੰਘ, ਰਵਿੰਦਰ ਸਿੰਘ ਪਟਵਾਰੀ, ਦੇਸ ਰਾਜ ਮੋੜਾ, ਗੁਰਿੰਦਰ ਸਿੰਘ ਬੰਟੀ, ਰਮਨਜੋਤ ਸਿੰਘ ਗੋਨਾ, ਬਿੰਦਰ ਸਿੰਘ ਦਬੂੜ, ਸੂਬੇਦਾਰ ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।