11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਅਜੀਤ, ਜਲੰਧਰ ਮੁੱਖ ਮੰਤਰੀ ਹਰਿਆਣਾ ਨਾਲ ਸੈਣੀ ਬਰਾਦਰੀ ਦੀਆਂ ਮੰਗਾਂ ਸੰਬੰਧੀ ਸੈਣੀ ਭਵਨ ਰੋਪੜ ਦੇ ਵਫ਼ਦ ਦੀ ਵਿਸ਼ੇਸ਼ ਮੁਲਾਕਾਤ

ਰੂਪਨਗਰ, 10 ਸਤੰਬਰ (ਸਤਨਾਮ ਸਿੰਘ ਸੱਤੀ)-ਸੈਣੀ ਬਰਾਦਰੀ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੈਣੀ ਭਵਨ ਰੋਪੜ ਦੇ ਪ੍ਰਧਾਨ ਰਾਜਿੰਦਰ ਸਿੰਘ ਨੰਨੂਆਂ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਸੈਣੀ ਭਵਨ ਦੇ ਚੇਅਰਮੈਨ ਡਾ.

Ad Position 21
repet_subhas-goyals [Copy P29]
ਮੁਲਾਕਾਤ ਦੌਰਾਨ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨਾਲ ਸੈਣੀ ਭਵਨ ਰੂਪਨਗਰ ਦਾ ਵਫ਼ਦ। 11-09-2026
ਰੂਪਨਗਰ, 10 ਸਤੰਬਰ (ਸਤਨਾਮ ਸਿੰਘ ਸੱਤੀ)-ਸੈਣੀ ਬਰਾਦਰੀ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੈਣੀ ਭਵਨ ਰੋਪੜ ਦੇ ਪ੍ਰਧਾਨ ਰਾਜਿੰਦਰ ਸਿੰਘ ਨੰਨੂਆਂ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਸੈਣੀ ਭਵਨ ਦੇ ਚੇਅਰਮੈਨ ਡਾ. ਅਜਮੇਰ ਸਿੰਘ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਬੜੇ ਖੁਸ਼ਗਵਾਰ ਮਾਹੌਲ ਵਿਚ ਭਾਈਚਾਰੇ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਹੋਇਆ। ਵਫ਼ਦ ਵਲੋਂ ਮੁੱਖ ਤੌਰ ’ਤੇ ਮੰਗ ਕੀਤੀ ਗਈ ਕਿ ਕੁਰੂਕਸ਼ੇਤਰ ਵਿਚ ਹਰਿਆਣਾ ਸਰਕਾਰ ਵਲੋਂ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਯਾਦ ਵਿਚ ਕਰੀਬ 100 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਅਜਾਇਬ ਘਰ ਵਿਚ ਅਮਰ ਸ਼ਹੀਦ ਭਾਈ ਜਮਾਲਾ ਸਿੰਘ ਨੰਨੂਆਂ (ਭਾਈ ਨਾਨੂ ਜੀ) ਅਤੇ ਭਾਈ ਉਦੈ ਜੀ ਦੇ ਨਾਮ ਵੀ ਦਰਸਾਏ ਜਾਣ। ਇਸ ਸਬੰਧੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਵਲੋਂ ਲਿਖਿਆ ਪੱਤਰ ਵੀ ਮੁੱਖ ਮੰਤਰੀ ਨੂੰ ਸੌਂਪਿਆ ਗਿਆ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਦੀ ਕੇਂਦਰੀ ਤੇ ਸੂਬਾਈ ਓ.ਬੀ.ਸੀ. ਸੂਚੀ ਵਿਚ ਸੈਣੀ ਜਾਤੀ ਦੇ ਨਾਲ ‘ਸੈਣੀ ਸਿੱਖ’ ਸ਼ਬਦ ਦਰਜ ਕਰਵਾਉਣ ਲਈ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੂੰ ਪੱਤਰ ਲਿਖਣ ਦੀ ਮੰਗ ਰੱਖੀ ਗਈ, ਤਾਂ ਜੋ ਸਿੱਖ ਧਰਮ ਨੂੰ ਮੰਨਣ ਵਾਲੇ ਸੈਣੀ ਭਾਈਚਾਰੇ ਦੇ ਨੌਜਵਾਨਾਂ ਨੂੰ ਸਿੱਖ ਰੈਜੀਮੈਂਟ ਵਿਚ ਭਰਤੀ ਸਬੰਧੀ ਆ ਰਹੀਆਂ ਮੁਸ਼ਕਲਾਂ ਦੂਰ ਹੋ ਸਕਣ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੋਵੇਂ ਮੰਗਾਂ ’ਤੇ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਅਮਰ ਸ਼ਹੀਦ ਬੀਬੀ ਸ਼ਰਨ ਕੌਰ ਜੀ ਦੀ ਯਾਦ ਵਿਚ ਪਿੰਡ ਰਾਏਪੁਰ (ਚਮਕੌਰ ਸਾਹਿਬ) ਵਿਖੇ ਬਣਨ ਵਾਲੇ ਗੇਟ ਲਈ 21 ਲੱਖ ਰੁਪਏ ਦੀ ਰਾਸ਼ੀ ਜਲਦੀ ਜਾਰੀ ਕਰਨ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਵਫ਼ਦ ਵਲੋਂ ਮੁੱਖ ਮੰਤਰੀ ਨੂੰ ਭਾਈ ਸ਼ਮਿੰਦਰ ਸਿੰਘ ਲਿਖਤ ਕਿਤਾਬ ‘ਪੰਥਕ ਪੁਆਧੀ ਹੀਰੇ’ ਅਤੇ ਰਾਜਿੰਦਰ ਸਿੰਘ ਨੰਨੂਆਂ ਲਿਖਤ ‘ਅਮਰ ਸ਼ਹੀਦ ਭਾਈ ਜਮਾਲਾ ਸਿੰਘ ਨੰਨੂਆਂ ਦੀ ਜੀਵਨੀ’ ਨਾਲ ਸਬੰਧਤ ਕਿਤਾਬਚਾ ਭੇਟ ਕੀਤਾ ਗਿਆ। ਵਫ਼ਦ ਵਿਚ ਸੈਣੀ ਭਵਨ ਦੇ ਵਾਈਸ ਚੇਅਰਮੈਨ ਗੁਰਮੁੱਖ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਰਾਮ ਸਿੰਘ ਸੈਣੀ ਅਤੇ ਮੈਨੇਜਿੰਗ ਕਮੇਟੀ ਮੈਂਬਰ ਇੰਜ. ਦੀਦਾਰ ਸਿੰਘ ਵੀ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ। ਭਾਜਪਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਮੰਤਰੀ ਹਰਪ... ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਦੇ ਹੋਏ ਮੰਡਲ ਪ੍ਰਧਾਨ ਚੌਧਰੀ ਰਤਨ ਕੁਮਾਰ ਧਨੇੜਾ ਤੇ ਹੋਰ। ਗੁ...
Ad Position 24