ਭਾਜਪਾ ਆਗੂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ।
ਭਾਜਪਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕਿਆ
ਮੋਰਿੰਡਾ, 10 ਸਤੰਬਰ (ਪ੍ਰਿਤਪਾਲ ਸਿੰਘ)-ਸਥਾਨਕ ਵਿਸ਼ਵਕਰਮਾ ਚੌਕ ਵਿਖੇ ਭਾਜਪਾ ਆਗੂਆਂ ਵਲੋਂ ਹਲਕਾ ਚਮਕੌਰ ਸਾਹਿਬ ਦੇ ਸੀਨੀਅਰ ਆਗੂ ਮੇਜਰ ਅੰਜੂ ਬਾਲਾ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਤਾਨਾਸ਼ਾਹੀ, ਲੋਕਤੰਤਰ ‘ਤੇ ਹਮਲੇ ਅਤੇ ਦਲਿਤ ਆਵਾਜ਼ਾਂ ਨੂੰ ਦਬਾਉਣ ਖ਼ਿਲਾਫ਼ ਵਿਆਪਕ ਰੋਸ ਪ੍ਰਦਰਸ਼ਨ ਕਰਕੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕਿਆ। ਇਸ ਮੌਕੇ ਭਾਜਪਾ ਆਗੂ ਮੇਜਰ ਅੰਜੂ ਬਾਲਾ ਸਿੰਘ ਨੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਲਜ਼ਾਰ ਸਿੰਘ ਨੇ ਨਸ਼ੇ ਦੀ ਸਮੱਸਿਆ ‘ਤੇ ਸਵਾਲ ਉਠਾਏ ਤਾਂ ਉਨ੍ਹਾਂ ਨੂੰ ਧਮਕੀਆਂ ਮਿਲੀਆਂ, ਪ੍ਰਤਾੜਿਤ ਕੀਤਾ ਗਿਆ ਅਤੇ ਅੰਤ ਵਿਚ ਉਨ੍ਹਾਂ ਦੀ ਜਾਨ ਚਲੀ ਗਈ।
ਮੋਰਿੰਡਾ, 10 ਸਤੰਬਰ (ਪ੍ਰਿਤਪਾਲ ਸਿੰਘ)-ਸਥਾਨਕ ਵਿਸ਼ਵਕਰਮਾ ਚੌਕ ਵਿਖੇ ਭਾਜਪਾ ਆਗੂਆਂ ਵਲੋਂ ਹਲਕਾ ਚਮਕੌਰ ਸਾਹਿਬ ਦੇ ਸੀਨੀਅਰ ਆਗੂ ਮੇਜਰ ਅੰਜੂ ਬਾਲਾ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਤਾਨਾਸ਼ਾਹੀ, ਲੋਕਤੰਤਰ ‘ਤੇ ਹਮਲੇ ਅਤੇ ਦਲਿਤ ਆਵਾਜ਼ਾਂ ਨੂੰ ਦਬਾਉਣ ਖ਼ਿਲਾਫ਼ ਵਿਆਪਕ ਰੋਸ ਪ੍ਰਦਰਸ਼ਨ ਕਰਕੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕਿਆ। ਇਸ ਮੌਕੇ ਭਾਜਪਾ ਆਗੂ ਮੇਜਰ ਅੰਜੂ ਬਾਲਾ ਸਿੰਘ ਨੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਲਜ਼ਾਰ ਸਿੰਘ ਨੇ ਨਸ਼ੇ ਦੀ ਸਮੱਸਿਆ ‘ਤੇ ਸਵਾਲ ਉਠਾਏ ਤਾਂ ਉਨ੍ਹਾਂ ਨੂੰ ਧਮਕੀਆਂ ਮਿਲੀਆਂ, ਪ੍ਰਤਾੜਿਤ ਕੀਤਾ ਗਿਆ ਅਤੇ ਅੰਤ ਵਿਚ ਉਨ੍ਹਾਂ ਦੀ ਜਾਨ ਚਲੀ ਗਈ। ਇਹ ਘਟਨਾ ਸਿਰਫ਼ ਇੱਕ ਵਿਅਕਤੀ ਦੀ ਮੌਤ ਨਹੀਂ, ਸਗੋਂ ਸਮੁੱਚੇ ਪੰਜਾਬ ਵਿਚ ਵਧ ਰਹੀ ਤਾਨਾਸ਼ਾਹੀ, ਡਰੱਗ ਮਾਫ਼ੀਆ-ਸਰਕਾਰ ਗੱਠਜੋੜ ਅਤੇ ਆਮ ਨਾਗਰਿਕ ਦੀ ਆਵਾਜ਼ ਦਬਾਉਣ ਦੀ ਸਾਜ਼ਿਸ਼ ਦਾ ਪ੍ਰਤੀਕ ਹੈ। ਪ੍ਰਦਰਸ਼ਨ ਦੌਰਾਨ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕਿਆ ਗਿਆ ਅਤੇ ਹਰਪਾਲ ਚੀਮਾ ਅਸਤੀਫ਼ਾ ਦਿਓ, ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਓ ਤਹਿਤ ਆਪ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਜਪਾ ਆਗੂ ਹਰਨੇਕ ਸਿੰਘ ਕਲਾਰਾ, ਹਰਜੀਤ ਸਿੰਘ, ਕਰਮਜੀਤ ਸਿੰਘ ਭੰਗੂ ਮੋਰਿੰਡਾ ਮੰਡਲ ਪ੍ਰਧਾਨ, ਅਰਵਿੰਦ ਸੋਨੀ, ਗੁਰਬਖ਼ਸ਼ ਭੁੱਲਰ, ਕੁਲਦੀਪ ਸਿੰਘ, ਸੁਰਜੀਤ ਸਿੰਘ, ਸੁਚਾਰਾਮ, ਗੁਰਦਰਸ਼ਨ ਸਿੰਘ, ਪਵਨੀਤ ਸਿੰਘ, ਜਗਦੇਵ ਸਿੰਘ , ਧਰਮਿੰਦਰ ਸਿੰਘ, ਹਰਮਨ ਸਿੰਘ, ਅਮਰ ਸਿੰਘ, ਸ਼ਿਵ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਹਾਜ਼ਰ ਸਨ।