11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੈਨਸ਼ਨਰਜ਼ ਮਹਾਂਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 10 ਸਤੰਬਰ (ਜਗਮੋਹਣ ਸਿੰਘ ਨਾਰੰਗ)-ਪੈਨਸ਼ਨਰਜ਼ ਮਹਾਂਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਪ੍ਰਧਾਨ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਭ ਤੋਂ ਪਹਿਲਾਂ ਜਨਮ ਦਿਨ ਵਾਲੇ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ 100 ਸਾਲ ਦੀ ਉਮਰ ਪੂਰੀ ਕਰਨ ’ਤੇ ਸੰਗਤ ਸਿੰਘ ਲੋਂਗੀਆਂ ਨੂੰ ਵਿਸ਼ੇਸ਼ ਸਨਮਾਨਿਤ ਕੀਤਾ ਗਿਆ ਅਤੇ ਸਿਹਤਯਾਬੀ ਦੀ ਕਾਮਨਾ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਸ੍ਰੀ ਚਮਕੌਰ ਸਾਹਿਬ, 10 ਸਤੰਬਰ (ਜਗਮੋਹਣ ਸਿੰਘ ਨਾਰੰਗ)-ਪੈਨਸ਼ਨਰਜ਼ ਮਹਾਂਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਪ੍ਰਧਾਨ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਭ ਤੋਂ ਪਹਿਲਾਂ ਜਨਮ ਦਿਨ ਵਾਲੇ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ 100 ਸਾਲ ਦੀ ਉਮਰ ਪੂਰੀ ਕਰਨ ’ਤੇ ਸੰਗਤ ਸਿੰਘ ਲੋਂਗੀਆਂ ਨੂੰ ਵਿਸ਼ੇਸ਼ ਸਨਮਾਨਿਤ ਕੀਤਾ ਗਿਆ ਅਤੇ ਸਿਹਤਯਾਬੀ ਦੀ ਕਾਮਨਾ ਕੀਤੀ ਗਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਹਰਚੰਦ ਸਿੰਘ ਜਗਤਪੁਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਪ੍ਰਧਾਨ ਧਰਮਪਾਲ ਸੌਖਲ, ਪ੍ਰਗਟ ਸਿੰਘ ਰੌਲੂਮਾਜਰਾ, ਬਾਰਾ ਸਿੰਘ ਕੰਗ, ਹਰਚੰਦ ਸਿੰਘ ਜਗਤਪੁਰ, ਅਮਰਜੀਤ ਸਿੰਘ ਕੰਗ, ਬਲਦੇਵ ਸਿੰਘ ਮਾਣੇਮਾਜਰਾ, ਦਰਸ਼ਨ ਵਰਮਾ, ਸੁਰਿੰਦਰਜੀਤ ਵਰਮਾ, ਗੁਰਨਾਮ ਸਿੰਘ ਕਾਨੂੰਗੋ ਆਦਿ ਬੁਲਾਰਿਆਂ ਨੇ ਪੰਜਾਬ ਸਰਕਾਰ ਦੇ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪੈਨਸ਼ਨਰਾਂ /ਮੁਲਾਜਮਾਂ ਦੀਆਂ ਹੱਕੀ ਮੰਗਾਂ ਦੇ ਨਿਪਟਾਏ ਦੀ ਥਾਂ ਉਨ੍ਹਾਂ ਨੂੰ ਸੰਘਰਸਾਂ ਵੱਲ ਧੱਕ ਰਹੇ ਹਨ, ਜਦਿਕਿ ਮਾਣਯੋਗ ਅਦਾਲਤ ਵੀ ਸਰਕਾਰ ਨੂੰ ਮੰਗਾਂ ਦੇ ਹੱਕ ਵਿਚ ਪੰਜਾਬ ਸਰਕਾਰ ਨੂੰ ਫਟਕਾਰ ਲਗਾ ਚੁੱਕੀ ਹੈ। ਇਨ੍ਹਾਂ ਬੁਲਾਰਿਆਂ ਨੇ ਕਿਹਾ ਕਿ ਪੈਨਸ਼ਨਰ ਬੁਢਾਪੇ ਦੇ ਪੜਾਅ ਵਿਚ ਹਨ ਤੇ ਉਨ੍ਹਾਂ ਨੂੰ ਸੰਘਰਸ਼ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਕਰਨਾ ਪੰਜਾਬ ਸਰਕਾਰ ਦੀ ਵੱਡੀ ਨਲਾਇਕੀ ਹੈ। ਬੁਲਾਰਿਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਮੁੱਚੀਆਂ ਮੰਗਾਂ ਦਾ ਨਿਪਟਾਰਾ ਤੁਰੰਤ ਕਰਕੇ ਸਮੂਹ ਮੁਲਾਜਮਾਂ ਅਤੇ ਪੈਨਸ਼ਨਰਾਂ ਨੂੰ ਰਾਹਤ ਦੇਵੇ। ਇਸ ਮੌਕੇ ਵਿਛੜੇ ਸਾਥੀ ਅਮਰੀਕ ਸਿੰਘ ਭੈਰੋਮਾਜਰਾ ਅਤੇ ਮੈਂਬਰ ਪ੍ਰਕਾਸ਼ ਸਿੰਘ ਦੀ ਪਤਨੀ ਦੇ ਬੇਵਕਤੀ ਚਲਾਣੇ ਤੇ ਦੁੱਖ ਵੀ ਪ੍ਰਗਟ ਕੀਤਾ ਗਿਆ। ਇਸ ਮੌਕੇ ਸੰਗਤ ਸਿੰਘ ਲੌਗੀਆਂ ਨੇ ਸੰਸਥਾਂ ਨੂੰ 11 ਹਜ਼ਾਰ ਰੁਪਏ ਭੇਟ ਵੀ ਕੀਤੇ। ਮੀਟਿੰਗ ਵਿਚ ਲੈਕਚਰਾਰ ਲਛਮਣ ਸਿੰਘ, ਨੋਹਰੀਆ ਸਿੰਘ, ਰਾਮ ਸਿੰਘ, ਸ਼ਾਮ ਲਾਲ, ਸੁਰਜੀਤ ਸਿੰਘ, ਗੁਰਦਿਆਲ ਸਿੰਘ, ਸੁਰਿੰਦਰਪਾਲ ਸਿੰਘ, ਭਾਗ ਸਿੰਘ ਮਕੜੋਨਾ, ਗੁਰਦੇਵ ਸਿੰਘ, ਬਲਵੰਤ ਸਿੰਘ, ਕੁਲਦੀਪ ਕੌਰ, ਅਮਰਜੀਤ ਕੌਰ, ਬਲਜੀਤ ਕੌਰ, ਜਸਵੰਤ ਸਿੰਘ, ਡਾ: ਬੁੱਧ ਸਿੰਘ, ਸਿਵਚਰਨ ਸਿੰਘ, ਦੇਵੀ ਦਿਆਲ ਸਮੇਤ ਵੱਡੀ ਗਿਣਤੀ ਵਿਚ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ -2026’ ਦੇ ਬਲਾਕ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਵਿਧਾਇਕ ਦਿਨੇਸ਼ ਚੱਢਾ ਨੇ ਮੁੱਖ ਮਹਿਮਾ... ਅਗਲੀ ਖ਼ਬਰ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ‘ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ’ ਤਹਿਤ ਪਿੰਡ ਥਲੂਹ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਕੀਤ...
Ad Position 24