12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਚੌਕਾਂ ’ ਚ ਹਾਦਸਿਆਂ ਨੂੰ ਰੋਕਣ ਲਈ ਸਪੀਡ ਬਰੇਕਰ ਤੇ ਰਿਫ਼ਲੈਕਟਰ ਲਗਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

ਸ੍ਰੀ ਚਮਕੌਰ ਸਾਹਿਬ, 11 ਸਤੰਬਰ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਨਿਯੁਕਤ ਕੀਤੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਦੀਆਂ ਕੋਸ਼ਿਸ਼ਾਂ ਸਦਕਾ ਅੱਜ ਇਲਾਕੇ ਅੰਦਰ ਹੋ ਰਹੇ ਲਗਾਤਾਰ ਹਾਦਸਿਆਂ ਨੂੰ ਰੋਕਣ ਲਈ ਸਥਾਨਕ ਸਰਹਿੰਦ ਨਹਿਰ ਦੇ ਪੁਲ ਨੇੜਲੇ ਚੌਰਾਹੇ ਅਤੇ ਹੋਰ ਥਾਵਾਂ ’ਤੇ ਸਪੀਡ ਬਰੇਕਰ ਬਣਾਉਣ ਅਤੇ ਰਿਫ਼ਲੈਕਟਰ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸ੍ਰੀ ਗੜ੍ਹੀ ਖ਼ੁਦ ਹਾਜ਼ਰ ਸਨ ਤੇ ਉਨ੍ਹਾਂ ਨਾਲ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ, ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਸ੍ਰੀ ਚਮਕੌਰ ਸਾਹਿਬ, 11 ਸਤੰਬਰ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਨਿਯੁਕਤ ਕੀਤੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਦੀਆਂ ਕੋਸ਼ਿਸ਼ਾਂ ਸਦਕਾ ਅੱਜ ਇਲਾਕੇ ਅੰਦਰ ਹੋ ਰਹੇ ਲਗਾਤਾਰ ਹਾਦਸਿਆਂ ਨੂੰ ਰੋਕਣ ਲਈ ਸਥਾਨਕ ਸਰਹਿੰਦ ਨਹਿਰ ਦੇ ਪੁਲ ਨੇੜਲੇ ਚੌਰਾਹੇ ਅਤੇ ਹੋਰ ਥਾਵਾਂ ’ਤੇ ਸਪੀਡ ਬਰੇਕਰ ਬਣਾਉਣ ਅਤੇ ਰਿਫ਼ਲੈਕਟਰ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸ੍ਰੀ ਗੜ੍ਹੀ ਖ਼ੁਦ ਹਾਜ਼ਰ ਸਨ ਤੇ ਉਨ੍ਹਾਂ ਨਾਲ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ, ਐਸ.ਡੀ.ਓ. ਅਤੇ ਹੋਰ ਕਰਮਚਾਰੀ ਵੀ ਮੌਜੂਦ ਸਨ। ਇਸ ਮੌਕੇ ਸ੍ਰੀ ਗੜ੍ਹੀ ਨੇ ਦੱਸਿਆ ਕਿ ਉਨ੍ਹਾਂ ਤੋਂ ਇੱਥੇ ਹੋ ਰਹੇ ਹਾਦਸਿਆਂ ਨੂੰ ਕੰਟਰੋਲ ਕਰਵਾਉਣ ਲਈ ਅਜਿਹੇ ਪ੍ਰਬੰਧ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਧਿਆਨ ਵਿਚ ਲਿਆ ਕੇ ਇਨ੍ਹਾਂ ਥਾਵਾਂ ਪ੍ਰਬੰਧ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਥਾਵਾਂ ਤੇ ਟਰੈਫ਼ਿਕ ਨੂੰ ਕੰਟਰੋਲ ਕਰਨ ਲਈ ਲਾਈਟਾਂ ਲਗਵਾਉਣੀਆਂ ਚਾਹੁੰਦੇ ਸਨ ਪਰ ਸਹੀ ਬਣਤਰ ਨਾ ਹੋਣ ਕਾਰਨ ਰਿਫ਼ਲੈਕਟਰ ਅਤੇ ਸਪੀਡ ਬਰੇਕਰ ਨਾਲ ਹੀ ਫ਼ਿਲਹਾਲ ਕੰਮ ਚਲਾਇਆ ਗਿਆ ਹੈ ਅਤੇ ਜਲਦੀ ਹੀ ਇਨ੍ਹਾਂ ਥਾਵਾਂ ’ਤੇ ਚੌਂਕ ਬਣਾ ਕੇ ਆਵਾਜਾਈ ਨੂੰ ਕੰਟਰੋਲ ਕੀਤਾ ਜਾਵੇਗਾ ਅਤੇ ਹਾਦਸਿਆਂ ਨੂੰ ਠੱਲ੍ਹ ਪਾਈ ਜਾਵੇਗੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਮਾਂਗਟ, ਬਲਦੇਵ ਸਿੰਘ ਹਾਫਿਜਾਬਾਦ, ਵਿਸ਼ਾਲ ਕਸਯੱਪ, ਭੁਪਿੰਦਰ ਸਿੰਘ ਭੂਰਾ, ਸਮਸ਼ੇਰ ਸਿੰਘ ਮੰਗੀ, ਪਰਮਜੀਤ ਸਿੰਘ ਗੜ੍ਹੀ, ਰਾਜੂ ਹਾਫਿਜਾਬਾਦ, ਜਗਮੋਹਣ ਸਿੰਘ ਜੱਗਾ ਗਿੱਲ ਆਦਿ ਆਪ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਵੱਛ ਭਾਰਤ ਅਭਿਆਨ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਸਰਕਾਰੀ ਹਾਈ ਸਕੂਲ ਹਰੀਪੁਰ ਦਾ ਦੌਰਾ ਅਗਲੀ ਖ਼ਬਰ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24