12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

‘ ਖੇਡਾਂ ਵਤਨ ਪੰਜਾਬ ਦੀਆਂ -2026’ ਤਹਿਤ ਰੂਪਨਗਰ ਬਲਾਕ ਦੇ ਮੁਕਾਬਲੇ ਸੰਪੰਨ

ਰੂਪਨਗਰ, 11 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਨਹਿਰੂ ਸਟੇਡੀਅਮ ਵਿਖੇ ਉਤਸ਼ਾਹ ਨਾਲ ਸੰਪੰਨ ਹੋ ਗਏ। 9 ਤੋਂ 11 ਸਤੰਬਰ ਤੱਕ ਚੱਲੇ ਮੁਕਾਬਲਿਆਂ ਵਿਚ ਵੱਖ-ਵੱਖ ਉਮਰ ਵਰਗਾਂ ਦੇ ਸੈਂਕੜੇ ਖਿਡਾਰੀਆਂ ਨੇ ਭਾਗ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਰੂਪਨਗਰ, 11 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਨਹਿਰੂ ਸਟੇਡੀਅਮ ਵਿਖੇ ਉਤਸ਼ਾਹ ਨਾਲ ਸੰਪੰਨ ਹੋ ਗਏ। 9 ਤੋਂ 11 ਸਤੰਬਰ ਤੱਕ ਚੱਲੇ ਮੁਕਾਬਲਿਆਂ ਵਿਚ ਵੱਖ-ਵੱਖ ਉਮਰ ਵਰਗਾਂ ਦੇ ਸੈਂਕੜੇ ਖਿਡਾਰੀਆਂ ਨੇ ਭਾਗ ਲਿਆ। ਸਮਾਪਤੀ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਨੇ ਕਿਹਾ ਕਿ ਇਹ ਮੁਕਾਬਲੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਉਭਾਰਨ ਦਾ ਮਹੱਤਵਪੂਰਨ ਉਪਰਾਲਾ ਹਨ। ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ ਅਤੇ ਕਾਰਜ ਸਾਧਕ ਅਫ਼ਸਰ ਅਸ਼ੋਕ ਕੁਮਾਰ ਨੇ ਵੀ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਖੇਡ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਐਥਲੈਟਿਕਸ ਲੰਬੀ ਛਾਲ ਲੜਕੀਆਂ ਵਿਚ ਅਮਨਦੀਪ ਕੌਰ ਪਹਿਲੇ, ਹਰਪ੍ਰੀਤ ਕੌਰ ਦੂਜੇ ਅਤੇ ਗੁਰਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੀਆਂ। ਗੋਲਾ ਸੁੱਟਣ ਲੜਕਿਆਂ ਵਿਚ ਦਲਜੀਤ ਸਿੰਘ, ਸੁਰਜੀਤ ਸਿੰਘ ਅਤੇ ਦਿਲਬਾਗ ਸਿੰਘ ਨੇ ਕ੍ਰਮਵਾਰ ਪਹਿਲੇ ਤਿੰਨ ਸਥਾਨ ਹਾਸਲ ਕੀਤੇ। ਕਬੱਡੀ ਸਰਕਲ ਸਟਾਈਲ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਪਹਿਲੇ ਅਤੇ ਸਿੰਘ ਭਗਵੰਤਪੁਰਾ ਦੂਜੇ ਸਥਾਨ ’ਤੇ ਰਿਹਾ। ਫੁੱਟਬਾਲ ਅੰਡਰ-17 ਵਿਚ ਸਤਲੁੱਜ ਪਬਲਿਕ ਸਕੂਲ ਨੇ ਦੁਗਰੀ ਨੂੰ 3-1 ਨਾਲ ਹਰਾ ਕੇ ਜਿੱਤ ਹਾਸਲ ਕੀਤੀ, ਜਦਕਿ ਸੇਂਟ ਕਾਰਮਲ ਸਕੂਲ ਕੱਟਲੀ ਨੇ ਗਿੱਲਕੋ ਵੈਲੀ ਫੁੱਟਬਾਲ ਕਲੱਬ ਨੂੰ 2-1 ਨਾਲ ਹਰਾਇਆ। ਵਾਲੀਬਾਲ ਸਮੈਸ਼ਿੰਗ ਵਿਚ ਲੋਹਾਰੀ ਕਲੱਬ ਪਹਿਲੇ, ਮੀਆਂਪੁਰ ਦੂਜੇ ਅਤੇ ਕੋਚਿੰਗ ਸੈਂਟਰ ਤੀਜੇ ਸਥਾਨ ’ਤੇ ਰਿਹਾ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਬਲਾਕ ਪੱਧਰ ’ਤੇ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੇ ਖਿਡਾਰੀ ਹੁਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਣਗੇ। ਮੁਕਾਬਲਿਆਂ ਨੂੰ ਸਫ਼ਲ ਬਣਾਉਣ ਲਈ ਕੋਚਾਂ, ਖੇਡ ਪ੍ਰਬੰਧਕਾਂ, ਸਿਹਤ ਵਿਭਾਗ, ਸਕੂਲਾਂ ਅਤੇ ਸਪੋਰਟਸ ਕਲੱਬਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਹਿਮਾਚਲ ਪ੍ਰਦੇਸ਼ ਨੂੰ ਪੰਜਾਬ ਅਤੇ ਚੰਡੀਗੜ੍ਹ ਨਾਲ ਮਿਲਾਉਣ ਵਾਲੀ ਸੜਕ ਦਾ ਕੰਮ ਪਿਛਲੇ ਦੋ ਸਾਲਾਂ ਤੋਂ ਠੱਪ ਇਲਾਕੇ ਦੇ ਲੋਕ... ਅਗਲੀ ਖ਼ਬਰ ਸਵੱਛ ਭਾਰਤ ਅਭਿਆਨ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਸਰਕਾਰੀ ਹਾਈ ਸਕੂਲ ਹਰੀਪੁਰ ਦਾ ਦੌਰਾ
Ad Position 24