12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਕਾਸੋ ਆਪ੍ਰੇਸ਼ਨ ਤਹਿਤ 10 ਐੱਫ . ਆਈ . ਆਰ . ਦਰਜ , 21 ਵਿਅਕਤੀ ਗ੍ਰਿਫ਼ਤਾਰ

ਰੂਪਨਗਰ, 11 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸੂਬੇ ’ਚ ਨਸ਼ਾ ਮੁਕਤੀ ਤਹਿਤ ਚਲਾਏ ਜਾ ਰਹੇ ਦੋ ਰੋਜ਼ਾ ਵਿਸ਼ੇਸ਼ ਕਾਸੋ ਅਪਰੇਸ਼ਨ ਤਹਿਤ ਰੂਪਨਗਰ ਪੁਲਿਸ ਵਲੋਂ ਵੀ ਜ਼ਿਲ੍ਹੇ ਭਰ ਵਿਚ ਨਸ਼ਾ ਤਸਕਰਾਂ ਅਤੇ ਨਸ਼ਿਆਂ ਨਾਲ ਜੁੜੀਆਂ ਗਤੀਵਿਧੀਆਂ ਵਿਰੁੱਧ ਵਿਆਪਕ ਕਾਰਵਾਈ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਰੂਪਨਗਰ, 11 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਸੂਬੇ ’ਚ ਨਸ਼ਾ ਮੁਕਤੀ ਤਹਿਤ ਚਲਾਏ ਜਾ ਰਹੇ ਦੋ ਰੋਜ਼ਾ ਵਿਸ਼ੇਸ਼ ਕਾਸੋ ਅਪਰੇਸ਼ਨ ਤਹਿਤ ਰੂਪਨਗਰ ਪੁਲਿਸ ਵਲੋਂ ਵੀ ਜ਼ਿਲ੍ਹੇ ਭਰ ਵਿਚ ਨਸ਼ਾ ਤਸਕਰਾਂ ਅਤੇ ਨਸ਼ਿਆਂ ਨਾਲ ਜੁੜੀਆਂ ਗਤੀਵਿਧੀਆਂ ਵਿਰੁੱਧ ਵਿਆਪਕ ਕਾਰਵਾਈ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਰੂਪਨਗਰ ਮਨਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਪੰਜ ਸਬ-ਡਿਵੀਜ਼ਨਾਂ ਵਿਚ ਪੁਲਿਸ ਟੀਮਾਂ ਵਲੋਂ ਵਿਸ਼ੇਸ਼ ਚੈਕਿੰਗ, ਤਲਾਸ਼ੀ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿਚ 10 ਐਫ.ਆਈ.ਆਰ. ਦਰਜ ਕਰਕੇ 21 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਨਸ਼ਾ ਤਸਕਰੀ ਨਾਲ ਸਬੰਧਤ ਪਹਿਲਾਂ ਤੋਂ ਮੌਜੂਦ ਜਾਣਕਾਰੀਆਂ ਅਤੇ ਫੀਡਬੈਕ ਦੇ ਆਧਾਰ ’ਤੇ ਟੀਮਾਂ ਤਿਆਰ ਕਰਕੇ ਨਿਸ਼ਾਨਦੇਹੀ ਕੀਤੇ ਸਥਾਨਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ, ਖਾਸ ਕਰਕੇ ਨਸ਼ਿਆਂ ਦੀਆਂ ਗਤੀਵਿਧੀਆਂ ਲਈ ਸੰਵੇਦਨਸ਼ੀਲ ਮੰਨੇ ਜਾਂਦੇ ਇਲਾਕਿਆਂ ਵਿਚ ਪੁਲਿਸ ਵਲੋਂ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਚਲਾਈ ਜਾ ਰਹੀ ਮੁਹਿੰਮ ਵਿਚ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੁਲਿਸ ਵਲੋਂ ਪੂਰੀ ਸਖ਼ਤੀ ਨਾਲ ਕਾਰਵਾਈ ਜਾਰੀ ਰਹੇਗੀ। ਐਸ.ਐਸ.ਪੀ. ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਸਾਂਝੇ ਯਤਨਾਂ ਨਾਲ ਨਸ਼ੇ ਖ਼ਿਲਾਫ਼ ਮੁਹਿੰਮ ਸਫਲਤਾ ਨਾਲ ਅੱਗੇ ਵਧ ਸਕੇ।
Ad Position 22
No active advertisement
ਪਿਛਲੀ ਖ਼ਬਰ ਹਿਮਾਚਲ ਦੀ ਸਰਸਾ ਨਦੀ ਦੇ ਪ੍ਰਦੂਸ਼ਣ ਅਤੇ ਰੂਪਨਗਰ ਵਿਖੇ ਸਤਲੁਜ ’ ਤੇ ਪੈ ਰਹੇ ਅਸਰ ਦਾ ਐੱਨ . ਜੀ . ਟੀ . ਨੇ ਲਿਆ ਨੋਟਿਸ ਅਗਲੀ ਖ਼ਬਰ ਸ਼ਹੀਦ ਬਾਬਾ ਜੀਵਨ ਸਿੰਘ ਦੇ 365 ਵੇਂ ਜਨਮ ਦਿਹਾੜੇ ਨੂੰ ਸਮਰਪਿਤ 27 ਵਾਂ ਚੇਤਨਾ ਮਾਰਚ ਸਜਾਇਆ ਮਹਾਨ ਗੁਰਮਤਿ ਸਮਾਗਮ ਵਿਚ ਵ...
Ad Position 24