12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਰਾਜ ਪੁਰਸਕਾਰ ਹਾਸਲ ਕਰਨ ਵਾਲੇ ਪ੍ਰਿੰਸੀਪਲ ਜੋਸ਼ੀ ਦਾ ਸਕੂਲ ਪੁੱਜਣ ’ ਤੇ ਭਰਵਾਂ ਸਵਾਗਤ

ਕਾਹਨਪੁਰ ਖੂਹੀ, 11 ਸਤੰਬਰ (ਗੁਰਬੀਰ ਸਿੰਘ ਵਾਲੀਆ)-ਅਧਿਆਪਕ ਦਿਵਸ ਮੌਕੇ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਪੁਰਸਕਾਰ ਨਾਲ ਸਨਮਾਨਿਤ ਕੀਤੇ ਗਏ ਪੀ. ਐਮ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਕਾਹਨਪੁਰ ਖੂਹੀ, 11 ਸਤੰਬਰ (ਗੁਰਬੀਰ ਸਿੰਘ ਵਾਲੀਆ)-ਅਧਿਆਪਕ ਦਿਵਸ ਮੌਕੇ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਪੁਰਸਕਾਰ ਨਾਲ ਸਨਮਾਨਿਤ ਕੀਤੇ ਗਏ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੇ ਪ੍ਰਿੰਸੀਪਲ ਅਨਿਲ ਕੁਮਾਰ ਜੋਸ਼ੀ ਦਾ ਸਕੂਲ ਪਹੁੰਚਣ ’ਤੇ ਇਲਾਕੇ ਦੀਆਂ ਵੱਖ-ਵੱਖ ਪੰਚਾਇਤਾਂ ਦੇ ਨੁਮਾਇੰਦਿਆਂ ਅਤੇ ਸਕੂਲ ਸਟਾਫ਼ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਖੁਸ਼ੀ ਤੇ ਉਤਸ਼ਾਹ ਨਾਲ ਭਰਿਆ ਰਿਹਾ। ਸਕੂਲ ਪੁੱਜਣ ’ਤੇ ਪ੍ਰਿੰਸੀਪਲ ਜੋਸ਼ੀ ਦਾ ਬੈਂਡ-ਬਾਜਿਆਂ ਨਾਲ ਸਵਾਗਤ ਕਰਦਿਆਂ ਫੁੱਲਾਂ ਦੇ ਹਾਰ ਪਹਿਨਾਏ ਗਏ। ਵੱਖ-ਵੱਖ ਪੰਚਾਇਤਾਂ ਦੇ ਨੁਮਾਇੰਦਿਆਂ ਵਲੋਂ ਉਨ੍ਹਾਂ ਨੂੰ ਤੋਹਫ਼ੇ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਵਧਾਈ ਦਿੱਤੀ ਗਈ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪ੍ਰਿੰਸੀਪਲ ਜੋਸ਼ੀ ਦੀ ਮਿਹਨਤ, ਲਗਨ ਅਤੇ ਸੁਚੱਜੀ ਅਗਵਾਈ ਸਦਕਾ ਸਕੂਲ ਨੇ ਸਿੱਖਿਆ ਦੇ ਖੇਤਰ ਵਿਚ ਆਪਣੀ ਵਿਲੱਖਣ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਰਾਜ ਪੱਧਰ ’ਤੇ ਮਿਲਿਆ ਇਹ ਸਨਮਾਨ ਨਾ ਸਿਰਫ਼ ਪ੍ਰਿੰਸੀਪਲ ਜੋਸ਼ੀ ਦੀ ਕਾਰਗੁਜ਼ਾਰੀ ਦੀ ਪ੍ਰੋੜਤਾ ਹੈ, ਸਗੋਂ ਸਮੁੱਚੇ ਇਲਾਕੇ ਅਤੇ ਸਕੂਲ ਲਈ ਮਾਣ ਵਾਲੀ ਗੱਲ ਹੈ। ਪੰਚਾਇਤ ਨੁਮਾਇੰਦਿਆਂ ਨੇ ਸਕੂਲ ਦੀ ਬਿਹਤਰੀ ਲਈ ਭਵਿੱਖ ਵਿਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਪ੍ਰਿੰਸੀਪਲ ਅਨਿਲ ਕੁਮਾਰ ਜੋਸ਼ੀ ਨੇ ਸਨਮਾਨ ਲਈ ਸਮੂਹ ਪੰਚਾਇਤਾਂ ਅਤੇ ਸਕੂਲ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਿਲਿਆ ਸਨਮਾਨ ਉਨ੍ਹਾਂ ਨੂੰ ਹੋਰ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰੇਗਾ। ਉਨ੍ਹਾਂ ਕਿਹਾ ਕਿ ਸਕੂਲ ਦੀ ਤਰੱਕੀ ਵਿਚ ਇਲਾਕਾ ਵਾਸੀਆਂ ਅਤੇ ਪੰਚਾਇਤਾਂ ਵਲੋਂ ਦਿੱਤਾ ਜਾ ਰਿਹਾ ਸਹਿਯੋਗ ਸ਼ਲਾਘਾਯੋਗ ਹੈ। ਇਸ ਮੌਕੇ ਸਰਪੰਚ ਹਰਪ੍ਰੀਤ ਕੌਰ, ਰਕੇਸ਼ ਕੁਮਾਰ ਮੱਖਣ, ਸਾਬਕਾ ਸਰਪੰਚ ਪ੍ਰੇਮ ਕੁਮਾਰ, ਪ੍ਰਧਾਨ ਸੋਮਨਾਥ, ਸਾਬਕਾ ਚੇਅਰਮੈਨ ਧਰਮਪਾਲ, ਬਲਜੀਤ ਚੌਧਰੀ, ਸੁਖਦੇਵ ਸਿੰਘ, ਮਨਜੀਤ ਸਿੰਘ, ਰਿੰਪੀ, ਲੈਕਚਰਾਰ ਸਤਪਾਲ, ਅਨਿਲ ਸ਼ਰਮਾ, ਮਨੋਰਮਾ, ਗੁਰਪਾਲ ਸਿੰਘ, ਕਮਲਜੀਤ, ਯਾਦਵਿੰਦਰ, ਸੰਦੀਪ ਕੁਮਾਰੀ, ਗੋਪਾਲ ਕ੍ਰਿਸ਼ਨ, ਰਾਜਵਿੰਦਰ ਕੌਰ, ਸੋਰਵ ਸ਼ਰਮਾ, ਹਰਦੀਪ ਕੌਰ, ਸ਼ੈਲੀ ਸ਼ਰਮਾ, ਬੰਦਨਾ, ਜਤਿੰਦਰ ਸਿੰਘ, ਰਾਜ ਕੁਮਾਰ, ਜਸਵਿੰਦਰ ਸਿੰਘ, ਹਰਪਾਲ ਸਿੰਘ ਪਾਲੀ, ਜਸਪਾਲ ਜੱਸਾ, ਗੁਰਪ੍ਰੀਤ ਕੌਰ, ਤਰਸੇਮ ਸਿੰਘ, ਬਲਵੀਰ ਚੰਦ, ਉਜਾਗਰ ਸਿੰਘ, ਸੁਖਵਿੰਦਰ ਕੌਰ, ਮੀਨਾ ਕੁਮਾਰੀ ਤੇ ਚਰਨਜੀਤ ਸਿੰਘ ਸਮੇਤ ਸਕੂਲ ਸਟਾਫ਼ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ-ਪੰਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੌਮੀ ਐੱਸ . ਸੀ . ਕਮਿਸ਼ਨ ਵਲੋਂ ਗੁਲਜ਼ਾਰ ਸਿੰਘ ਮਾਮਲੇ ਵਿਚ ਨਿਰਪੱਖ ਜਾਂਚ ਕਰਨ ਦੀ ਕੀਤੀ ਹਦਾਇਤ ਅਗਲੀ ਖ਼ਬਰ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਰਾਜਸੀ ਆਗੂਆਂ ਨੇ ਡਾ . ਭੀਮ ਰਾਓ ਅੰਬੇਦਕਰ ਦੀ ਮੂਰਤੀ ਨਾਲ ਬੇਅਦਬੀ ਦੇ ਮਾਮਲੇ ’ ਚ...
Ad Position 24