ਬਾਬਾ ਸਾਹਿਬ ਦੀਆਂ ਪ੍ਰਤਿਮਾਵਾਂ ਦੀ ਸੁਰੱਖਿਆ ਲਈ ਨੰਗਲ ’ ਚ ਪ੍ਰਸ਼ਾਸਨ ਨੇ ਲਗਵਾਏ ਸੀ . ਸੀ . ਟੀ . ਵੀ . ਕੈਮਰੇ ਮੰਗ ਪੱਤਰ ਮਿਲਦਿਆਂ ਹੀ ਪ੍ਰਸ਼ਾਸਨ ਨੇ ਕੀਤੀ ਤੁਰੰਤ ਕਾਰਵਾਈ-ਸੁਰਿੰਦਰ ਪਾਲ
ਨੰਗਲ, 11 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਨਾਲ ਵਾਪਰੀ ਘਟਨਾ ਤੋਂ ਬਾਅਦ ਨੰਗਲ ਵਿਚ ਪ੍ਰਸ਼ਾਸਨ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਅਹਿਮ ਕਦਮ ਚੁੱਕਿਆ ਹੈ।
ਸ
ਸਿਵਲ ਤੇ ਪੁਲਿਸ ਪ੍ਰਸ਼ਾਸਨ ਦਾ ਕੀਤਾ ਧੰਨਵਾਦ
12-09-2026
ਨੰਗਲ, 11 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਨਾਲ ਵਾਪਰੀ ਘਟਨਾ ਤੋਂ ਬਾਅਦ ਨੰਗਲ ਵਿਚ ਪ੍ਰਸ਼ਾਸਨ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਅਹਿਮ ਕਦਮ ਚੁੱਕਿਆ ਹੈ। ਬਲਾਕ ਕਾਂਗਰਸ ਐੱਸ.ਸੀ. ਸੈੱਲ ਨੰਗਲ ਵਲੋਂ ਦਿੱਤੇ ਮੰਗ ਪੱਤਰ ‘ਤੇ ਤੁਰੰਤ ਕਾਰਵਾਈ ਕਰਦਿਆਂ ਪ੍ਰਸ਼ਾਸਨ ਨੇ ਸ਼ਹਿਰ ਵਿਚ ਬਾਬਾ ਸਾਹਿਬ ਦੀਆਂ ਪ੍ਰਤਿਮਾਵਾਂ ਵਾਲੇ ਸਥਾਨਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਵਾ ਦਿੱਤੇ ਹਨ। ਜ਼ਿਕਰਯੋਗ ਹੈ ਕਿ ਲੁਧਿਆਣਾ ਦੀ ਘਟਨਾ ਦੇ ਵਿਰੋਧ ਵਿਚ ਬਲਾਕ ਕਾਂਗਰਸ ਐੱਸ.ਸੀ. ਸੈੱਲ ਦੇ ਚੇਅਰਮੈਨ ਸੁਰਿੰਦਰ ਪਾਲ ਦੀ ਅਗਵਾਈ ਹੇਠ ਵਫ਼ਦ ਵਲੋਂ ਐੱਸ.ਡੀ.ਐਮ. ਨੰਗਲ ਨੂੰ ਮੰਗ ਪੱਤਰ ਸੌਂਪਿਆ ਗਿਆ ਸੀ। ਵਫ਼ਦ ਨੇ ਜਿੱਥੇ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ, ਉੱਥੇ ਨੰਗਲ ਵਿਚ ਸਥਾਪਿਤ ਬਾਬਾ ਸਾਹਿਬ ਦੀਆਂ ਪ੍ਰਤਿਮਾਵਾਂ ਦੀ ਸੁਰੱਖਿਆ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਰੱਖੀ ਸੀ। ਪ੍ਰਸ਼ਾਸਨ ਨੇ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਸਮਝਦਿਆਂ ਬਿਨਾਂ ਦੇਰੀ ਕੀਤੇ ਪ੍ਰਤਿਮਾਵਾਂ ਵਾਲੇ ਸਥਾਨਾਂ ‘ਤੇ ਕੈਮਰੇ ਲਗਾਉਣ ਦੀ ਕਾਰਵਾਈ ਮੁਕੰਮਲ ਕਰਵਾਈ। ਪ੍ਰਸ਼ਾਸਨ ਦੀ ਇਸ ਤੁਰੰਤ ਕਾਰਵਾਈ ਦਾ ਸਵਾਗਤ ਕਰਦਿਆਂ ਚੇਅਰਮੈਨ ਸੁਰਿੰਦਰ ਪਾਲ ਨੇ ਐੱਸ.ਡੀ.ਐਮ. ਨੰਗਲ ਸਚਿਨ ਪਾਠਕ ਸਮੇਤ ਸਮੁੱਚੇ ਸਥਾਨਕ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਸੁਰਿੰਦਰ ਪਾਲ ਨੇ ਕਿਹਾ ਕਿ ਕੈਮਰੇ ਲੱਗਣ ਨਾਲ ਸ਼ਰਾਰਤੀ ਅਨਸਰਾਂ ‘ਤੇ ਨਿਗਰਾਨੀ ਵਧੇਗੀ ਅਤੇ ਬਾਬਾ ਸਾਹਿਬ ਦੇ ਪੈਰੋਕਾਰਾਂ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਮੁਸਤੈਦੀ ਨਾਲ ਨੰਗਲ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਹੋਰ ਬਲ ਮਿਲੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਲੁਧਿਆਣਾ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਵੀ ਜਲਦ ਸਖ਼ਤ ਕਾਨੂੰਨੀ ਕਾਰਵਾਈ ਕਰੇਗੀ। ਇਸ ਮੌਕੇ ਨਵਾਂ ਨੰਗਲ ਪੁਲਿਸ ਚੌਂਕੀ ਇੰਚਾਰਜ ਏਐੱਸਆਈ ਯਾਦਵਿੰਦਰ ਸਿੰਘ, ਕਾਂਗਰਸ ਐੱਸ.ਸੀ. ਸੈੱਲ ਦੇ ਚੇਅਰਮੈਨ ਸੁਰਿੰਦਰ ਪਾਲ ਸਿੰਘ ਅਤੇ ਜੁਝਾਰੂ ਆਗੂ ਰਾਕੇਸ਼ ਚੌਧਰੀ ਹਾਜ਼ਰ ਸਨ।