12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਵਿਧਾਇਕ ਦਿਨੇਸ਼ ਚੱਢਾ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕਈ ਪਰਿਵਾਰ ‘ ਆਪ ’ ’ ਚ ਸ਼ਾਮਿਲ ਵੱਖ-ਵੱਖ ਪਾਰਟੀਆਂ ਛੱਡ ਕੇ ਨਵੇਂ ਆਗੂਆਂ ਤੇ ਪਰਿਵਾਰਾਂ ਨੇ ਫੜ੍ਹਿਆ ਆਮ ਆਦਮੀ ਪਾਰਟੀ ਦਾ ਪੱਲ੍ਹਾ

ਕਾਹਨਪੁਰ ਖੂਹੀ, 11 ਸਤੰਬਰ (ਗੁਰਬੀਰ ਸਿੰਘ ਵਾਲੀਆ)-ਹਲਕਾ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਹਲਕੇ ਦੇ ਪਿੰਡਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਭੰਨੂਹਾ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਿਤ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲ੍ਹਾ ਫੜ ਲਿਆ। ਵਿਧਾਇਕ ਦਿਨੇਸ਼ ਚੱਢਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨਵੇਂ ਆਗੂਆਂ ਅਤੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਦੇ ਗਲਾਂ ਵਿਚ ਪਾਰਟੀ ਦਾ ਚਿੰਨ੍ਹ ਪਾ ਕੇ ‘ਆਪ’ ਵਿਚ ਸ਼ਮੂਲੀਅਤ ਕਰਵਾਈ।

Ad Position 21
repet_subhas-goyals [Copy P29]
ਪਿੰਡ ਭਨੂੰਹਾ ਵਿਖੇ ਵੱਖ-ਵੱਖ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਿਲ ਕਰਵਾਉਂਦੇ ਵਿਧਾਇਕ ਚੱਢਾ। ਤਸਵੀਰ: ਗੁਰਬੀਰ ਵਾਲੀਆ 12-09-2026
ਕਾਹਨਪੁਰ ਖੂਹੀ, 11 ਸਤੰਬਰ (ਗੁਰਬੀਰ ਸਿੰਘ ਵਾਲੀਆ)-ਹਲਕਾ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਹਲਕੇ ਦੇ ਪਿੰਡਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਭੰਨੂਹਾ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਿਤ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲ੍ਹਾ ਫੜ ਲਿਆ। ਵਿਧਾਇਕ ਦਿਨੇਸ਼ ਚੱਢਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨਵੇਂ ਆਗੂਆਂ ਅਤੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਦੇ ਗਲਾਂ ਵਿਚ ਪਾਰਟੀ ਦਾ ਚਿੰਨ੍ਹ ਪਾ ਕੇ ‘ਆਪ’ ਵਿਚ ਸ਼ਮੂਲੀਅਤ ਕਰਵਾਈ। ਇਸ ਮੌਕੇ ਸੰਜੀਵ ਕੁਮਾਰ ਸਾਬਕਾ ਸਰਪੰਚ, ਸਤਵੀਰ ਸਿੰਘ ਸ਼ੀਰਾ, ਨਛੱਤਰ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਜਰਨੈਲ ਸਿੰਘ ਅਤੇ ਜਸਵਿੰਦਰ ਸਿੰਘ ਭਨੂੰਹਾ ਸੀਨੀਅਰ ਕਾਂਗਰਸੀ ਆਗੂ ਸਮੇਤ ਉਨ੍ਹਾਂ ਦੇ ਪਰਿਵਾਰਕ ਮੈਂਬਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਇਸ ਦੌਰਾਨ ਨਵੇਂ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਮਿਲ ਰਹੀ ਗਤੀ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਲਈ ਵਿਧਾਇਕ ਦਿਨੇਸ਼ ਚੱਢਾ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤੋਂ ਉਹ ਕਾਫੀ ਪ੍ਰਭਾਵਿਤ ਹਨ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਖ-ਵੱਖ ਖੇਤਰਾਂ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਕਾਰਨ ਲੋਕਾਂ ਦਾ ਭਰੋਸਾ ਪਾਰਟੀ ਪ੍ਰਤੀ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਯਤਨਾਂ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ ’ ਦੇ ਨੂਰਪੁਰ ਬੇਦੀ ਬਲਾਕ ਪੱਧਰੀ ਮੁਕਾਬਲੇ ਅੱਜ ਤੋਂ ਸ਼ੁਰੂ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ... ਅਗਲੀ ਖ਼ਬਰ ਬਾਬਾ ਸਾਹਿਬ ਦੀਆਂ ਪ੍ਰਤਿਮਾਵਾਂ ਦੀ ਸੁਰੱਖਿਆ ਲਈ ਨੰਗਲ ’ ਚ ਪ੍ਰਸ਼ਾਸਨ ਨੇ ਲਗਵਾਏ ਸੀ . ਸੀ . ਟੀ . ਵੀ . ਕੈਮਰੇ ਮੰਗ ਪੱਤ...
Ad Position 24