12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

‘ ਖੇਡਾਂ ਵਤਨ ਪੰਜਾਬ ਦੀਆਂ ’ ਦੇ ਨੂਰਪੁਰ ਬੇਦੀ ਬਲਾਕ ਪੱਧਰੀ ਮੁਕਾਬਲੇ ਅੱਜ ਤੋਂ ਸ਼ੁਰੂ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਹੋਵੇਗਾ ਖੇਡਾਂ ਦਾ ਆਗਾਜ਼, ਵਿਧਾਇਕ ਦਿਨੇਸ਼ ਚੱਢਾ ਕਰਨਗੇ ਉਦਘਾਟਨ

ਨੂਰਪੁਰ ਬੇਦੀ, 11 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ” ਦੇ ਨੂਰਪੁਰ ਬੇਦੀ ਬਲਾਕ ਪੱਧਰੀ ਮੁਕਾਬਲਿਆਂ ਦਾ ਆਗਾਜ਼ ਅੱਜ ਡੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਨੂਰਪੁਰ ਬੇਦੀ, 11 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ” ਦੇ ਨੂਰਪੁਰ ਬੇਦੀ ਬਲਾਕ ਪੱਧਰੀ ਮੁਕਾਬਲਿਆਂ ਦਾ ਆਗਾਜ਼ ਅੱਜ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਹੋਵੇਗਾ। ਖੇਡਾਂ ਦੀ ਸ਼ੁਰੂਆਤ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਕੀਤੀ ਜਾਵੇਗੀ। ਬਲਾਕ ਪੱਧਰੀ ਖੇਡਾਂ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਓਵਰਆਲ ਇੰਚਾਰਜ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰਨ ਹਰਵਿੰਦਰ ਕੌਰ ਨੋਨਾ, ਖੇਡ ਕੰਡਕਟ ਇੰਚਾਰਜ ਲੈਕ. ਬਲਜਿੰਦਰ ਰੀਹਲ ਤੇ ਲੈਕ. ਰਣਜੀਤ ਸਿੰਘ ਭੱਠਲ ਦੀ ਅਗਵਾਈ ਹੇਠ ਡੀ.ਏ.ਵੀ. ਸਕੂਲ ਤਖ਼ਤਗੜ੍ਹ ਵਿਖੇ ਡਿਊਟੀ ’ਤੇ ਤਾਇਨਾਤ ਅਧਿਆਪਕਾਂ ਅਤੇ ਕਰਮਚਾਰੀਆਂ ਦੀ ਮੀਟਿੰਗ ਕੀਤੀ ਗਈ। ਇਸ ਦੌਰਾਨ ਖੇਡਾਂ ਦੇ ਸੁਚਾਰੂ ਪ੍ਰਬੰਧ, ਖਿਡਾਰੀਆਂ ਦੀ ਸਹੂਲਤ ਅਤੇ ਮੁਕਾਬਲਿਆਂ ਨੂੰ ਨਿਰਪੱਖ ਢੰਗ ਨਾਲ ਕਰਵਾਉਣ ਸਬੰਧੀ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ। ਖੇਡਾਂ ਲਈ ਯੋਗ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕੋਚ ਹਰਵਿੰਦਰ ਕੌਰ ਨੋਨਾ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਤਹਿਤ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਐਥਲੈਟਿਕਸ, ਕਬੱਡੀ ਨੈਸ਼ਨਲ ਸਟਾਈਲ ਅਤੇ ਕਬੱਡੀ ਸਰਕਲ ਸਟਾਈਲ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਅਬਿਆਣਾ ਖੇਡ ਮੈਦਾਨ ਵਿਖੇ ਫੁੱਟਬਾਲ ਅਤੇ ਮਧੂਵਾਨ ਵਾਟਿਕਾ ਸਕੂਲ ਅਸਮਾਨਪੁਰ ਵਿਖੇ ਖੋ-ਖੋ ਅਤੇ ਵਾਲੀਬਾਲ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਭਾਗ ਲੈਣਗੇ, ਜਿਨ੍ਹਾਂ ਵਿਚ ਅੰਡਰ-14, ਅੰਡਰ-17, ਅੰਡਰ-21, 21 ਤੋਂ 30 ਸਾਲ, ਅੰਡਰ-40, 41 ਤੋਂ 50 ਸਾਲ, 51 ਤੋਂ 60 ਸਾਲ ਅਤੇ 61 ਤੋਂ 70 ਸਾਲ ਆਦਿ ਦੇ ਵਰਗ ਸ਼ਾਮਲ ਹਨ। ਇਸ ਮੌਕੇ ਪ੍ਰਿੰਸੀਪਲ ਹਰਦੀਪ ਸਿੰਘ, ਲੈਕ. ਅਰਵਿੰਦ ਕੁਮਾਰ ਚਨੌਲੀ, ਲੈਕ. ਰਾਕੇਸ਼ ਕੁਮਾਰ, ਗੁਰਵਿੰਦਰ ਸਿੰਘ ਖੇੜਾ ਕਲਮੋਟ, ਬਖਸ਼ੀ ਰਾਮ, ਰਾਕੇਸ਼ ਭੰਡਾਰੀ, ਲਖਵਿੰਦਰ ਸਿੰਘ ਸੈਣੀਮਾਜਰਾ ਅਤੇ ਹੋਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਦੇ ਹਲਕਾ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਨਾਲ ਮੁਲਾਕਾਤ ਅਗਲੀ ਖ਼ਬਰ ਵਿਧਾਇਕ ਦਿਨੇਸ਼ ਚੱਢਾ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕਈ ਪਰਿਵਾਰ ‘ ਆਪ ’ ’ ਚ ਸ਼ਾਮਿਲ ਵੱਖ-ਵੱਖ ਪਾਰਟੀਆਂ ਛੱਡ...
Ad Position 24