12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬਿਜਲੀ ਦੇ ਅਣਐਲਾਨੇ ਕੱਟਾਂ ਖ਼ਿਲਾਫ਼ ਕਿਸਾਨਾਂ ਨੇ 132 ਕੇ . ਵੀ . ਰੂਪਨਗਰ ਵਿਖੇ ਦਿੱਤਾ ਧਰਨਾ

ਰੂਪਨਗਰ, 11 ਸਤੰਬਰ (ਸਤਨਾਮ ਸਿੰਘ ਸੱਤੀ)-ਬਿਜਲੀ ਦੇ ਲਗਾਤਾਰ ਲੱਗ ਰਹੇ ਅਣਐਲਾਨੇ ਕੱਟਾਂ ਤੋਂ ਪਰੇਸ਼ਾਨ ਕਿਸਾਨਾਂ ਨੇ ਅੱਜ ਭਾਰਤੀ ਕਿਸਾਨ ਯੂਨੀਅਨ ਕਾਂਦੀਆ ਪੰਜਾਬ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ 132 ਕੇ. ਵੀ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026

ਰੂਪਨਗਰ, 11 ਸਤੰਬਰ (ਸਤਨਾਮ ਸਿੰਘ ਸੱਤੀ)-ਬਿਜਲੀ ਦੇ ਲਗਾਤਾਰ ਲੱਗ ਰਹੇ ਅਣਐਲਾਨੇ ਕੱਟਾਂ ਤੋਂ ਪਰੇਸ਼ਾਨ ਕਿਸਾਨਾਂ ਨੇ ਅੱਜ ਭਾਰਤੀ ਕਿਸਾਨ ਯੂਨੀਅਨ ਕਾਂਦੀਆ ਪੰਜਾਬ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ 132 ਕੇ.ਵੀ. ਰੂਪਨਗਰ ਵਿਖੇ ਰੋਸ ਧਰਨਾ ਦਿੱਤਾ। ਇਸ ਉਪਰੰਤ ਕਿਸਾਨਾਂ ਨੇ ਪਾਵਰਕਾਮ ਦੇ ਐਸ.ਸੀ. ਸਤਵਿੰਦਰ ਸਿੰਘ ਅਤੇ ਐਕਸੀਅਨ ਰੂਪਨਗਰ ਹਰਵਿੰਦਰ ਸਿੰਘ ਭੱਠਲ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਰੇਸ਼ਮ ਸਿੰਘ ਬਡਾਲੀ ਨੇ ਕਿਹਾ ਕਿ ਝੋਨੇ ਦੀ ਫ਼ਸਲ ਪੱਕਣ ਕਿਨਾਰੇ ਹੈ ਅਤੇ ਦੂਜੇ ਪਾਸੇ ਪੈ ਰਹੀ ਗਰਮੀ ਕਾਰਨ ਫ਼ਸਲ ਨੂੰ ਪਾਣੀ ਦੀ ਲੋੜ ਹੈ। ਅਜਿਹੇ ਵਿਚ ਖੇਤੀਬਾੜੀ ਲਈ ਬਿਜਲੀ ਸਪਲਾਈ ਨਿਰੰਤਰ ਮਿਲਣੀ ਚਾਹੀਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਸਰਕਾਰ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਦੇਣ ਦਾ ਦਾਅਵਾ ਕਰ ਰਹੀ ਹੈ ਤਾਂ ਅਣਐਲਾਨੇ ਕੱਟ ਕਿਉਂ ਲਗਾਏ ਜਾ ਰਹੇ ਹਨ। ਬਲਾਕ ਪ੍ਰਧਾਨ ਮੋਹਰ ਸਿੰਘ ਖਾਬੜਾ ਨੇ ਕਿਹਾ ਕਿ ਬਿਜਲੀ ਕੱਟਾਂ ਦਾ ਕੋਈ ਨਿਰਧਾਰਤ ਸਮਾਂ ਨਹੀਂ ਹੈ। ਕਿਸਾਨ ਜਦੋਂ ਘਰ ਤੋਂ ਮੋਟਰ ’ਤੇ ਪਹੁੰਚਦਾ ਹੈ ਤਾਂ ਉਸੇ ਸਮੇਂ ਬਿਜਲੀ ਬੰਦ ਹੋ ਜਾਂਦੀ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਵੇਰੇ-ਸ਼ਾਮ ਲੱਗ ਰਹੇ ਕੱਟਾਂ ਕਾਰਨ ਆਮ ਲੋਕ ਵੀ ਪਰੇਸ਼ਾਨ ਹਨ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪਾਵਰਕਾਮ ਵਲੋਂ ਬਿਜਲੀ ਸਪਲਾਈ ਵਿਚ ਸੁਧਾਰ ਨਾ ਕੀਤਾ ਗਿਆ ਤਾਂ ਸੋਮਵਾਰ ਨੂੰ ਸਿੰਘ ਭਗਵੰਤਪੁਰ ਵਿਖੇ ਨੈਸ਼ਨਲ ਹਾਈਵੇਅ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਬਿਜਲੀ ਵਿਭਾਗ ਦੀ ਹੋਵੇਗੀ। ਪਾਵਰਕਾਮ ਅਧਿਕਾਰੀਆਂ ਨੇ ਕਿਸਾਨਾਂ ਨੂੰ ਸਪਲਾਈ ਵਿਚ ਸੁਧਾਰ ਦਾ ਭਰੋਸਾ ਦਿੱਤਾ। ਇਸ ਮੌਕੇ ਤਲਵਿੰਦਰ ਸਿੰਘ ਗੱਗੋਂ, ਹਰਿੰਦਰ ਸਿੰਘ ਸੱਲੋਮਾਜਰਾ, ਬਲਵਿੰਦਰ ਸਿੰਘ ਚੱਕਲਾਂ, ਜਸਵੰਤ ਸਿੰਘ ਖਾਬੜਾ, ਚਰਨਜੀਤ ਸਿੰਘ, ਹਰਦੀਪ ਸਿੰਘ, ਹਰਿੰਦਰ ਸਿੰਘ ਬਾੜਾ, ਸਤਵਿੰਦਰ ਸਿੰਘ, ਬਰਿੰਦਰ ਸਿੰਘ, ਸੁਰਿੰਦਰ ਸਿੰਘ, ਯਾਦਵਿੰਦਰ ਸਿੰਘ, ਸੁਖਵਿੰਦਰ ਸਿੰਘ, ਮੇਜਰ ਸਿੰਘ, ਗੁਰਪ੍ਰੀਤ ਸਿੰਘ, ਤਰਵਿੰਦਰ ਸਿੰਘ, ਦਵਿੰਦਰ ਸਿੰਘ, ਭਰਪੂਰ ਸਿੰਘ ਅਤੇ ਗੁਰਕੀਰਤ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਅਪਮਾਨ ’ ਤੇ ਨੰਗਲ ’ ਚ ਰੋਸ , ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੱਖ-ਵੱਖ ਜਥੇਬੰਦੀਆਂ... ਅਗਲੀ ਖ਼ਬਰ ਪਿੰਡ ਚਨੌਲੀ ਵਿਖੇ ਵਿਸ਼ਾਲ ਛਿੰਝ ਮੇਲਾ 25 ਅਤੇ 26 ਨੂੰ ਝੰਡੀ ਦੀ ਕੁਸ਼ਤੀ ਦਿਨੇਸ਼ ਗੁਲੀਆ ਅਤੇ ਨਿਸ਼ਾਤ ਵੀਰ ਵਿਚਕਾਰ ਹੋਵੇਗੀ
Ad Position 24