ਕੌਂਸਲ ’ ਚ ਮਤਾ ਪਾਸ ਹੋਣ ਦੇ ਬਾਵਜੂਦ ਸ੍ਰੀ ਗੁਰੂ ਗੋਬਿੰਦ ਸਿੰਘ ਚੌਂਕ ’ ਚ ਨਹੀਂ ਲੱਗਿਆ ਵੱਡਾ ਖੰਡਾ ਸਾਹਿਬ 19 ਸਤੰਬਰ ਦੇ ਚੌਪਈ ਸਾਹਿਬ ਜੋੜ ਮੇਲੇ ਤੋਂ ਪਹਿਲਾਂ ਕਾਰਵਾਈ ਕਰਨ ਦੀ ਗੁਰਦੁਆਰਾ ਤਾਲਮੇਲ ਕਮੇਟੀ ਵਲੋਂ ਮੰਗ
ਨੰਗਲ, 16 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ’ਤੇ ਸਥਾਪਤ ਸ੍ਰੀ ਗੁਰੂ ਗੋਬਿੰਦ ਸਿੰਘ ਚੌਂਕ ਨੰਗਲ ਡੈਮ ਵਿਖੇ ਵੱਡਾ ਖੰਡਾ ਸਾਹਿਬ ਸਥਾਪਤ ਕਰਨ ਦਾ ਨਗਰ ਕੌਂਸਲ ਨੰਗਲ ਵਲੋਂ ਮਤਾ ਪਾਸ ਹੋਣ ਦੇ ਬਾਵਜੂਦ ਅਮਲ ਨਾ ਹੋਣ ਦਾ ਮੁੱਦਾ ਹੁਣ ਮੁੜ ਉੱਭਰ ਕੇ ਸਾਹਮਣੇ ਆਇਆ ਹੈ। ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਨੰਗਲ-ਨਯਾ ਨੰਗਲ ਨੇ ਨਗਰ ਕੌਂਸਲ ਦੀ ਪ੍ਰਧਾਨ ਬੀਬੀ ਕਿਰਨ ਬਾਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਪੀਲ ਕੀਤੀ ਹੈ ਕਿ 19 ਸਤੰਬਰ ਨੂੰ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਹੋਣ ਵਾਲੇ ਚੌਪਈ ਸਾਹਿਬ ਜੋੜ ਮੇਲੇ ਦੇ ਪਵਿੱਤਰ ਦਿਹਾੜੇ ਮੌਕੇ ਇਹ ਕਾਰਜ ਮੁਕੰਮਲ ਕਰਵਾਇਆ ਜਾਵੇ।
ਸ
ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਠੇਕੇਦਾਰ ਰਜਿੰਦਰ ਸਿੰਘ।
17-09-2026
ਨੰਗਲ, 16 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ’ਤੇ ਸਥਾਪਤ ਸ੍ਰੀ ਗੁਰੂ ਗੋਬਿੰਦ ਸਿੰਘ ਚੌਂਕ ਨੰਗਲ ਡੈਮ ਵਿਖੇ ਵੱਡਾ ਖੰਡਾ ਸਾਹਿਬ ਸਥਾਪਤ ਕਰਨ ਦਾ ਨਗਰ ਕੌਂਸਲ ਨੰਗਲ ਵਲੋਂ ਮਤਾ ਪਾਸ ਹੋਣ ਦੇ ਬਾਵਜੂਦ ਅਮਲ ਨਾ ਹੋਣ ਦਾ ਮੁੱਦਾ ਹੁਣ ਮੁੜ ਉੱਭਰ ਕੇ ਸਾਹਮਣੇ ਆਇਆ ਹੈ। ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਨੰਗਲ-ਨਯਾ ਨੰਗਲ ਨੇ ਨਗਰ ਕੌਂਸਲ ਦੀ ਪ੍ਰਧਾਨ ਬੀਬੀ ਕਿਰਨ ਬਾਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਪੀਲ ਕੀਤੀ ਹੈ ਕਿ 19 ਸਤੰਬਰ ਨੂੰ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਹੋਣ ਵਾਲੇ ਚੌਪਈ ਸਾਹਿਬ ਜੋੜ ਮੇਲੇ ਦੇ ਪਵਿੱਤਰ ਦਿਹਾੜੇ ਮੌਕੇ ਇਹ ਕਾਰਜ ਮੁਕੰਮਲ ਕਰਵਾਇਆ ਜਾਵੇ। ਕਮੇਟੀ ਦੇ ਪ੍ਰਧਾਨ ਠੇਕੇਦਾਰ ਰਜਿੰਦਰ ਸਿੰਘ ਨੇ ਕਿਹਾ ਕਿ ਐਨ.ਐਫ.ਐਲ. ਚੌਂਕ, ਨੰਗਲ ਡੈਮ ਦੇ ਨੇੜੇ ਸਥਿਤ ਚੌਂਕ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਚੌਂਕ ਦਾ ਨਾਮ ਦਿੱਤਾ ਗਿਆ ਸੀ ਅਤੇ ਉੱਥੇ ਖੰਡਾ ਸਾਹਿਬ ਸਥਾਪਤ ਕੀਤਾ ਗਿਆ ਹੈ। ਕਮੇਟੀ ਵਲੋਂ ਸਮੇਂ-ਸਮੇਂ ’ਤੇ ਇਸ ਖੰਡਾ ਸਾਹਿਬ ਨੂੰ ਵੱਡਾ ਕਰਕੇ ਸਥਾਪਤ ਕਰਨ ਦੀ ਮੰਗ ਨਗਰ ਕੌਂਸਲ ਕੋਲ ਰੱਖੀ ਗਈ, ਜਿਸ ਤੋਂ ਬਾਅਦ ਕੌਂਸਲ ਵਲੋਂ ਮਤਾ ਪਾਸ ਕੀਤੇ ਜਾਣ ਦੀ ਗੱਲ ਕਮੇਟੀ ਨੇ ਕਹੀ ਹੈ। ਠੇਕੇਦਾਰ ਰਜਿੰਦਰ ਸਿੰਘ ਨੇ ਕਿਹਾ ਕਿ ਜਦੋਂ ਮਤਾ ਪਾਸ ਹੋ ਚੁੱਕਾ ਹੈ ਤਾਂ ਇਸ ਨੂੰ ਅਮਲੀ ਰੂਪ ਦੇਣ ਵਿਚ ਹੋਰ ਦੇਰੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ 19 ਸਤੰਬਰ ਨੂੰ ਚੌਪਈ ਸਾਹਿਬ ਜੋੜ ਮੇਲੇ ਦੇ ਪਵਿੱਤਰ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਚੌਂਕ ਵਿਖੇ ਵੱਡਾ ਖੰਡਾ ਸਾਹਿਬ ਸਥਾਪਤ ਕੀਤਾ ਜਾਵੇ ਤਾਂ ਇਹ ਸੰਗਤ ਦੀ ਭਾਵਨਾ ਦਾ ਸਨਮਾਨ ਹੋਵੇਗਾ। ਇਸ ਮੌਕੇ ਗੁਰਦੀਪ ਸਿੰਘ ਬਾਵਾ, ਜਸਪਾਲ ਸਿੰਘ, ਇੰਦਰਪਾਲ ਸਿੰਘ ਮਦਾਨ, ਤਿਰਲੋਚਨ ਸਿੰਘ, ਹਰਜੀਤ ਸਿੰਘ, ਬਖਸ਼ੀਸ਼ ਸਿੰਘ, ਮਨਮੋਹਨ ਸਿੰਘ ਮੋਹਨੀ, ਅਵਤਾਰ ਸਿੰਘ ਤਾਰੀ, ਹਰਪਾਲ ਸਿੰਘ ਭਸੀਨ, ਬਲਦੇਵ ਸਿੰਘ, ਜੈਮਲ ਸਿੰਘ, ਮੰਗਾ ਸਿੰਘ, ਕਰਨੈਲ ਸਿੰਘ ਭਾਊਵਾਲ, ਤਲਵਿੰਦਰ ਸਿੰਘ ਬਰਾਰੀ, ਹਰਪਾਲ ਸਿੰਘ ਲਵਲੀ, ਉਂਕਾਰ ਸਿੰਘ, ਹਰਵਿੰਦਰ ਸਿੰਘ, ਜਸਪਾਲ ਸਿੰਘ ਝੱਗਰ, ਜਸਵਿੰਦਰ ਸਿੰਘ ਬੀਣੇਵਾਲ, ਪਰਮਜੀਤ ਸਿੰਘ ਦੜੋਲੀ ਆਦਿ ਹਾਜ਼ਰ ਸਨ।