17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਸਮੇਤ ਹੋਰ ਮੁੱਦਿਆਂ ਨੂੰ ਲੈ ਕੇ ਦਿੱਤਾ ਰੋਸ ਧਰਨਾ

ਸ੍ਰੀ ਚਮਕੌਰ ਸਾਹਿਬ, 16 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਅੱਜ ਸਥਾਨਕ ਐਸ. ਡੀ.

Ad Position 21
No active advertisement
ਅਜੀਤ ਡੈਸਕ 17-09-2026
ਸ੍ਰੀ ਚਮਕੌਰ ਸਾਹਿਬ, 16 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਅੱਜ ਸਥਾਨਕ ਐਸ.ਡੀ.ਐਮ. ਦਫ਼ਤਰ ਮੂਹਰੇ ਬਿਜਲੀ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ਤੇ ਅਸਫਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਪੰਥ ਦੋਖੀ ਪੰਜਾਬ ਦੇ ਮੁੱਖ ਮੰਤਰੀ ਸਿਰਫ਼ ਚੁਟਕਲਿਆਂ ਜੋਗੇ ਹੀ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹਰ ਸਟੇਜ ਤੋਂ ਇਹ ਦਾਅਵਾ ਕਰਦੇ ਹਨ ਕਿ ਉਨ੍ਹਾਂ ਹਮੇਸ਼ਾ ਕਿਸਾਨਾਂ ਪੱਖੀ ਫ਼ੈਸਲੇ ਲਏ ਹਨ, ਪਰ ਅੱਜ ਸਰਕਾਰ ਦੀ ਨਾਲਾਇਕੀ ਕਾਰਨ ਸੂਬੇ ਦੇ ਅਨੇਕਾਂ ਥਰਮਲ ਬੰਦ ਹੋਣ ਕਿਨਾਰੇ ਹਨ ਤੇ ਕਿਸਾਨਾਂ ਦੀਆਂ ਫ਼ਸਲਾਂ ਸੁੱਕ ਰਹੀਆਂ ਹਨ। ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ (ਸੇਵਾ ਮੁਕਤ ਆਈ ਜੀ ) ਨੇ ਮੌਜੂਦਾ ਸਰਕਾਰ ਦੀਆਂ ਕਿਸਾਨ ਤੇ ਲੋਕ ਮਾਰੂ ਨੀਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਦੇ ਟੈਕਸਾਂ, ਸੂਬੇ ਦੇ ਵਿਕਾਸ ਦੇ ਫ਼ੰਡ, ਇੱਥੋਂ ਤੱਕ ਕੇ ਪੈਨਸ਼ਨਾਂ ਤੱਕ ਦਾ ਪੈਸਾ ਸਰਕਾਰ ਵਲੋਂ ਆਪਣੀ ਝੂਠੀ ਇਸ਼ਤਿਹਾਰਬਾਜ਼ੀ ਤੇ ਖ਼ਰਚ ਕੇ ਝੂਠਾ ਪ੍ਰਚਾਰ ਕੀਤਾ ਤੇ ਸੂਬੇ ਨੂੰ ਲੱਖਾ ਕਰੋੜ ਰੁਪਏ ਦਾ ਹੋਰ ਕਰਜ਼ਾਈ ਬਣਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਜੋ ਵੀ ਸੂਬੇ ਅੰਦਰ ਬਿਜਲੀ ਸੰਕਟ ਪੈਦਾ ਹੋਇਆ ਹੈ ਉਹ ਸਰਕਾਰ ਦੀ ਨਾਲਾਇਕੀ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭੱਜੀ ਸਰਕਾਰ ਹੁਣ ਕਿਸਾਨਾਂ ਤੋਂ ਭਗੋੜੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨੀ ਲਈ ਕੱਟ ਲਗਾਉਣੇ ਬੰਦ ਨਾ ਕੀਤੇ ਤਾਂ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹੱਕ ਵਿਚ ਸੜਕਾਂ ’ਤੇ ਸੰਘਰਸ ਲਈ ਉਤਰ ਆਵੇਗਾ। ਇਸ ਮੌਕੇ ਜਗਵਿੰਦਰ ਸਿੰਘ ਪੰਮੀ ਮੋਰਿੰਡਾ, ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮੱਕੋਵਾਲ, ਹਰਕਮਲ ਸਿੰਘ ਭੰਗੂ ਬਰਸਾਲਪੁਰ, ਦਵਿੰਦਰ ਸਿੰਘ ਮਝੈਲ ਡੂਮਛੇੜੀ, ਪਰਮਿੰਦਰ ਸਿੰਘ ਕੰਗ, ਦਵਿੰਦਰ ਸਿੰਘ ਕੋਚ, ਕੁਲਵੀਰ ਸਿੰਘ ਬੇਲਾ, ਬਲਦੇਵ ਸਿੰਘ ਚੱਕਲਾਂ, ਰਵਿੰਦਰ ਮਦਨਹੇੜੀ ਪ੍ਰਧਾਨ ਸਰਕਲ ਮੋਰਿੰਡਾ, ਹਰਪ੍ਰੀਤ ਸਿੰਘ ਸੰਗਤਪੁਰ ਪ੍ਰਧਾਨ ਸਰਕਲ ਲੁਠੇੜੀ ਆਦਿ ਨੇ ਵੀ ਸੰਬੋਧਨ ਕਰਦਿਆਂ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਸਖ਼ਤ ਵਿਰੋਧ ਕੀਤਾ। ਇਸ ਮੌਕੇ ਮਲਕੀਤ ਸਿੰਘ ਚੱਕਲਾਂ, ਰਾਣਾ ਮੁੰਡੀਆਂ, ਸਰਬਜੀਤ ਸਿੰਘ ਅਰਨੌਲੀ ਕਾਈਨੌਰ, ਦਰਸ਼ਨ ਸਿੰਘ ਕੰਗ ਸਰਕਲ ਪ੍ਰਧਾਨ ਸਿੰਘ, ਗੁਰਪ੍ਰੀਤ ਸੰਘ ਤੇ ਕੇਵਲ ਸਿੰਘ ਓਇੰਦ, ਦਿਲਪ੍ਰੀਤ ਸਿੰਘ ਲੱਖੇਵਾਲ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ/ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਾਮ ਰਾਏ ਜੀ ਦਾ ਜੋਤੀ ਜੋਤ ਪੁਰਬ 19 ਨੂੰ ਅਗਲੀ ਖ਼ਬਰ 25 ਸਤੰਬਰ ਤੋਂ 20 ਅਕਤੂਬਰ ਤੱਕ ਪਿੰਡ - ਪਿੰਡ ਚਲਾਈ ਜਾਵੇਗੀ ‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ - ਹਰਜੋਤ ਬੈਂਸ
Ad Position 24