19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਡਿਪਟੀ ਕਮਿਸ਼ਨਰ ਵਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਸਫ਼ਾਈ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਨਿਰਦੇਸ਼

ਰੂਪਨਗਰ, 18 ਸਤੰਬਰ (ਯਸ਼ਵੰਤ ਬੱਸੀ)-‘ਸਵੱਛ ਭਾਰਤ ਮਿਸ਼ਨ’ ਤਹਿਤ 2 ਅਕਤੂਬਰ 2026 ਤੱਕ ਚਲਾਈ ਜਾ ਰਹੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਨੂੰ ਜ਼ਿਲ੍ਹੇ ਵਿਚ ਸਰਗਰਮੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਮੁਹਿੰਮ ਤਹਿਤ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਸਫ਼ਾਈ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।

Ad Position 21
No active advertisement
‘ਸਵੱਛਤਾ ਹੀ ਸੇਵਾ’ ਸੰਬੰਧੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀ। 19-09-2026
ਰੂਪਨਗਰ, 18 ਸਤੰਬਰ (ਯਸ਼ਵੰਤ ਬੱਸੀ)-‘ਸਵੱਛ ਭਾਰਤ ਮਿਸ਼ਨ’ ਤਹਿਤ 2 ਅਕਤੂਬਰ 2026 ਤੱਕ ਚਲਾਈ ਜਾ ਰਹੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਨੂੰ ਜ਼ਿਲ੍ਹੇ ਵਿਚ ਸਰਗਰਮੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਮੁਹਿੰਮ ਤਹਿਤ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਸਫ਼ਾਈ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੇ ਮੁੱਖ ਸਤੰਭ—‘ਜਨ ਭਾਗੀਦਾਰੀ’, ‘ਸੰਪੂਰਨ ਸਫ਼ਾਈ’ ਅਤੇ ‘ਸਫ਼ਾਈ ਮਿੱਤਰ ਸੁਰੱਖਿਆ ਸ਼ਿਵਿਰ’ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਪਹਿਲੂਆਂ ਨੂੰ ਕੇਂਦਰ ਵਿਚ ਰੱਖਦਿਆਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵਲੋਂ ਸਾਂਝੇ ਤੌਰ ’ਤੇ ਸਫ਼ਾਈ, ਜਾਗਰੂਕਤਾ ਅਤੇ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ ਨਾਲ ਸਬੰਧਤ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਮੁਹਿੰਮ ਦੇ ਉਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਸਿਰਫ਼ ਸਫ਼ਾਈ ਤੱਕ ਸੀਮਤ ਮੁਹਿੰਮ ਨਹੀਂ, ਸਗੋਂ ਲੋਕਾਂ ਵਿਚ ਸਫ਼ਾਈ ਪ੍ਰਤੀ ਸਥਾਈ ਜਾਗਰੂਕਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਨੂੰ ਸਾਫ਼-ਸੁਥਰਾ ਰੱਖਣ ਲਈ ਸਰਕਾਰੀ ਵਿਭਾਗਾਂ ਦੇ ਯਤਨਾਂ ਦੇ ਨਾਲ-ਨਾਲ ਆਮ ਲੋਕਾਂ ਦੀ ਸਰਗਰਮ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ, ਕੂੜਾ-ਕਰਕਟ ਨਿਰਧਾਰਤ ਸਥਾਨਾਂ ’ਤੇ ਪਾਉਣ ਅਤੇ ਸਫ਼ਾਈ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁਹਿੰਮ ਦੌਰਾਨ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਅਤੇ ਸਫ਼ਾਈ ਸਬੰਧੀ ਗਤੀਵਿਧੀਆਂ ਨੂੰ ਕੇਵਲ ਮੁਹਿੰਮ ਦੀ ਮਿਆਦ ਤੱਕ ਸੀਮਤ ਨਾ ਰੱਖਦਿਆਂ ਨਿਰੰਤਰ ਜਾਰੀ ਰੱਖਿਆ ਜਾਵੇ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਸਫ਼ਾਈ ਮਿੱਤਰਾਂ ਦੀ ਸੁਰੱਖਿਆ, ਸਿਹਤ ਅਤੇ ਭਲਾਈ ਨੂੰ ਤਰਜੀਹ ਦੇਣ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਅਤੇ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਰੋਹਿਤ ਕੁਮਾਰ ਸਮੇਤ ਉਪ ਮੰਡਲ ਇੰਜੀਨੀਅਰ, ਜੂਨੀਅਰ ਇੰਜੀਨੀਅਰ ਅਤੇ ਸੂਚਨਾ, ਸਿੱਖਿਆ ਅਤੇ ਸੰਚਾਰ ਟੀਮ ਦੇ ਨੁਮਾਇੰਦੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੈਨੇਜਮੈਂਟ ਵਲੋਂ ਸਮਝੌਤਾ ਲਾਗੂ ਨਾ ਕਰਨ ’ ਤੇ ਸੰਘਰਸ਼ ਦੀ ਚਿਤਾਵਨੀ ਅਗਲੀ ਖ਼ਬਰ ਸੜਕ ਹਾਦਸੇ ਦੌਰਾਨ ਇੱਕ ਔਰਤ ਸਮੇਤ ਦੋ ਦੀ ਮੌਤ, ਦੋ ਜ਼ਖ਼ਮੀ, ਛੋਟੀ ਬੱਚੀ ਵਾਲ-ਵਾਲ ਬਚੀ
Ad Position 24