19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕੀਤੀ ਇਕੱਤਰਤਾ

ਮੋਰਿੰਡਾ, 18 ਸਤੰਬਰ (ਤਰਲੋਚਨ ਸਿੰਘ ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖੇ ਇਕੱਤਰਤਾ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨੰਬਰਦਾਰ ਰਣਧੀਰ ਸਿੰਘ ਮਾਜਰੀ ਨੇ ਦੱਸਿਆ ਕਿ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਗੁਰਚਰਨ ਸਿੰਘ ਢੋਲਣਮਾਜਰਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

Ad Position 21
No active advertisement
ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖੇ ਇਕੱਤਰਤਾ ਉਪਰੰਤ ਭਾਕਿਯੂ ਲੱਖੋਵਾਲ ਦੇ ਮੈਂਬਰ। 19-09-2026
ਮੋਰਿੰਡਾ, 18 ਸਤੰਬਰ (ਤਰਲੋਚਨ ਸਿੰਘ ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖੇ ਇਕੱਤਰਤਾ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨੰਬਰਦਾਰ ਰਣਧੀਰ ਸਿੰਘ ਮਾਜਰੀ ਨੇ ਦੱਸਿਆ ਕਿ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਗੁਰਚਰਨ ਸਿੰਘ ਢੋਲਣਮਾਜਰਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਜਥੇਬੰਦੀ ਵਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੀ ਪੀ.ਆਰ. 126 ਕਿਸਮ ਪੱਕ ਕੇ ਤਿਆਰ ਹੋ ਚੁੱਕੀ ਹੈ ਤੇ ਕਈ ਮੰਡੀਆਂ ਵਿਚ ਝੋਨਾ ਆ ਵੀ ਰਿਹਾ ਹੈ, ਪ੍ਰੰਤੂ ਸਰਕਾਰ ਨੇ ਅਜੇ ਤੱਕ ਝੋਨੇ ਦੀ ਖਰੀਦ ਸ਼ੁਰੂ ਨਹੀਂ ਕੀਤੀ। ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਨੇ ਕਿਹਾ ਕਿ ਮੰਡੀਆਂ ਵਿਚ ਸਾਫ਼-ਸਫ਼ਾਈ ਦੇ ਪੁਖਤਾ ਪ੍ਰਬੰਧ ਨਹੀਂ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਝੋਨੇ ਦੀ ਖਰੀਦ ਦੇ ਢੁਕਵੇਂ ਪ੍ਰਬੰਧ ਕਰਨੇ ਚਾਹੀਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਰਾ ਸਿੰਘ ਰੌਣੀ, ਬਲਜੀਤ ਸਿੰਘ ਮਾਜਰੀ, ਪਾਲ ਸਿੰਘ ਸਰਪੰਚ ਗੋਪਾਲਪੁਰ, ਨਿਰਮਲ ਸਿੰਘ ਮੋਰਿੰਡਾ ਅਤੇ ਗੁਰਦੀਪ ਸਿੰਘ ਰਸੂਲਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂਆਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਭਾਖੜਾ ਡੈਮ ’ ਚ ਪਾਣੀ ਦਾ ਪੱਧਰ 1644.92 ਫੁੱਟ
Ad Position 24