19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸਕਾਊਟ ਐਂਡ ਗਾਈਡ ਦੀ ਜ਼ਿਲ੍ਹਾ ਜਨਰਲ ਬਾਡੀ ਮੀਟਿੰਗ

ਰੂਪਨਗਰ, 18 ਸਤੰਬਰ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ, ਸੋਲਖੀਆਂ ਸਾਹਿਬ, ਰੂਪਨਗਰ ਵਿਖੇ ਭਾਰਤ ਸਕਾਊਟਸ ਐਂਡ ਗਾਈਡਜ਼, ਜ਼ਿਲ੍ਹਾ ਰੂਪਨਗਰ ਦੀ ਜ਼ਿਲ੍ਹਾ ਜਨਰਲ ਬਾਡੀ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਅਗਵਾਈ ਜ਼ਿਲ੍ਹਾ ਚੀਫ਼ ਕਮਿਸ਼ਨਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ ਨੇ ਕੀਤੀ, ਜਦਕਿ ਪ੍ਰਧਾਨਗੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਰੂਪਨਗਰ ਦੀ ਪ੍ਰਿੰਸੀਪਲ ਸੰਦੀਪ ਕੌਰ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 19-09-2026
ਰੂਪਨਗਰ, 18 ਸਤੰਬਰ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ, ਸੋਲਖੀਆਂ ਸਾਹਿਬ, ਰੂਪਨਗਰ ਵਿਖੇ ਭਾਰਤ ਸਕਾਊਟਸ ਐਂਡ ਗਾਈਡਜ਼, ਜ਼ਿਲ੍ਹਾ ਰੂਪਨਗਰ ਦੀ ਜ਼ਿਲ੍ਹਾ ਜਨਰਲ ਬਾਡੀ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਅਗਵਾਈ ਜ਼ਿਲ੍ਹਾ ਚੀਫ਼ ਕਮਿਸ਼ਨਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ ਨੇ ਕੀਤੀ, ਜਦਕਿ ਪ੍ਰਧਾਨਗੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਰੂਪਨਗਰ ਦੀ ਪ੍ਰਿੰਸੀਪਲ ਸੰਦੀਪ ਕੌਰ ਨੇ ਕੀਤੀ। ਇਸ ਮੌਕੇ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਓਮਕਾਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਰਕਾਰੀ, ਸੀ.ਬੀ.ਐੱਸ.ਈ., ਆਈ. ਸੀ. ਐੱਸ. ਈ. ਅਤੇ ਪੀ. ਐੱਸ. ਈ. ਬੀ. ਸਕੂਲਾਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਵੱਖ-ਵੱਖ ਅਹੁਦਿਆਂ ਲਈ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਤਹਿਤ ਰੋਵਰ ਵਿੰਗ ਲਈ ਸੁਖਦੇਵ ਰਾਮ, ਜ਼ਿਲ੍ਹਾ ਸਕੱਤਰ ਸੰਦੀਪ ਕੌਰ, ਡੀ.ਓ.ਸੀ. ਸਕਾਊਟਸ ਸੁਰਿੰਦਰ ਸਿੰਘ ਅਤੇ ਜਗਮੋਹਨ ਸਿੰਘ, ਡੀ.ਓ.ਸੀ. ਗਾਈਡਜ਼ ਪਰਮਿੰਦਰ ਕੌਰ ਅਤੇ ਮਨਰੀਤ ਕੌਰ, ਡੀ.ਟੀ.ਸੀ. ਮੋਹਿੰਦਰ ਸਿੰਘ, ਡੀ.ਟੀ.ਸੀ. ਰੋਵਰ ਵਿੰਗ ਪ੍ਰਦੀਪ ਕੁਮਾਰ, ਡੀ.ਟੀ.ਸੀ. ਗਾਈਡ ਅਮਰਜੀਤ ਕੌਰ ਮਾਵੀ ਅਤੇ ਰਣਧੀਰ ਕੌਰ, ਜ਼ਿਲ੍ਹਾ ਕੋਆਰਡੀਨੇਟਰ ਓ.ਵਾਈ.ਐਮ.ਐੱਸ. ਦੀਪਾਂਕਰ ਕੋਸ਼ਲ, ਜ਼ਿਲ੍ਹਾ ਗ੍ਰੋਥ ਕੋਆਰਡੀਨੇਟਰ ਚਰਨਜੀਤ ਸਿੰਘ, ਮੀਡੀਆ ਕੋਆਰਡੀਨੇਟਰ ਰਵਿੰਦਰ ਰੱਬੀ ਅਤੇ ਮਾਈ ਭਾਰਤ ਪੋਰਟਲ ਲਈ ਓਮਕਾਰ ਸਿੰਘ ਦੀ ਚੋਣ ਕੀਤੀ ਗਈ। ਇਸ ਤੋਂ ਇਲਾਵਾ ਡਾ. ਆਰ. ਭੂਵਨਾ ਨੂੰ ਜ਼ਿਲ੍ਹਾ ਕਮਿਸ਼ਨਰ (ਸਕਾਊਟ/ਗਾਈਡ) ਨਿਯੁਕਤ ਕੀਤਾ ਗਿਆ ਅਤੇ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਨੂੰ ਜ਼ਿਲ੍ਹਾ ਹੈੱਡਕੁਆਰਟਰ ਬਣਾਇਆ ਗਿਆ। ਸਕੂਲ ਦੇ ਪ੍ਰਬੰਧ ਨਿਰਦੇਸ਼ਕ ਸੂਬਾ ਭੁਪਿੰਦਰ ਸਿੰਘ, ਗੁਣਵੰਤ ਕੌਰ, ਓਮਕਾਰ ਸਿੰਘ ਅਤੇ ਡਾ. ਆਰ. ਭੂਵਨਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਧਰਮ ਪ੍ਰਚਾਰ ਵੈੱਲਫੇਅਰ ਸੁਸਾਇਟੀ ਘਨੌਲੀ ਵਲੋਂ ਸਾਲਾਨਾ ਗੁਰਮਤਿ ਸਮਾਗਮ ਭਲਕੇ ਅਗਲੀ ਖ਼ਬਰ 70ਵੀਆਂ ਸਕੂਲ ਖੇਡਾਂ ਵਿਚ ਸਕੂਲ ਆਫ ਐਮੀਨੈਂਸ ਕੀਰਤਪੁਰ ਸਾਹਿਬ ਦੀਆਂ ਧੀਆਂ ਨੇ ਲਹਿਰਾਇਆ ਪਰਚਮ
Ad Position 24