19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਧਰਮ ਪ੍ਰਚਾਰ ਵੈੱਲਫੇਅਰ ਸੁਸਾਇਟੀ ਘਨੌਲੀ ਵਲੋਂ ਸਾਲਾਨਾ ਗੁਰਮਤਿ ਸਮਾਗਮ ਭਲਕੇ

ਘਨੌਲੀ, 18 ਸਤੰਬਰ (ਜਸਵੀਰ ਸਿੰਘ)-ਧਰਮ ਪ੍ਰਚਾਰ ਵੈੱਲਫੇਅਰ ਸੁਸਾਇਟੀ ਘਨੌਲੀ ਵਲੋਂ ਸਾਲਾਨਾ ਗੁਰਮਤਿ ਸਮਾਗਮ 20 ਸਤੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਧਰਮ ਪ੍ਰਚਾਰ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਭਾਈ ਪ੍ਰਦੀਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਧਰਮ ਪ੍ਰਚਾਰ ਵੈੱਲਫੇਅਰ ਸੋਸਾਇਟੀ ਦੇ ਵਿਦਿਆਰਥੀ ਕੀਰਤਨ ਦੀ ਸੇਵਾ ਨਿਭਾਉਣਗੇ, ਉਪਰੰਤ ਰਾਗੀ ਭਾਈ ਸੁਰਮੁੱਖ ਸਿੰਘ ਖਰੜ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਨਗੇ।

Ad Position 21
No active advertisement
ਅਜੀਤ ਡੈਸਕ 19-09-2026
ਘਨੌਲੀ, 18 ਸਤੰਬਰ (ਜਸਵੀਰ ਸਿੰਘ)-ਧਰਮ ਪ੍ਰਚਾਰ ਵੈੱਲਫੇਅਰ ਸੁਸਾਇਟੀ ਘਨੌਲੀ ਵਲੋਂ ਸਾਲਾਨਾ ਗੁਰਮਤਿ ਸਮਾਗਮ 20 ਸਤੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਧਰਮ ਪ੍ਰਚਾਰ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਭਾਈ ਪ੍ਰਦੀਪ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਧਰਮ ਪ੍ਰਚਾਰ ਵੈੱਲਫੇਅਰ ਸੋਸਾਇਟੀ ਦੇ ਵਿਦਿਆਰਥੀ ਕੀਰਤਨ ਦੀ ਸੇਵਾ ਨਿਭਾਉਣਗੇ, ਉਪਰੰਤ ਰਾਗੀ ਭਾਈ ਸੁਰਮੁੱਖ ਸਿੰਘ ਖਰੜ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਨਗੇ। ਉਪਰੰਤ ਪੰਥ ਪ੍ਰਸਿੱਧ ਕਥਾ ਵਾਚਕ ਭਾਈ ਸਰਬਜੀਤ ਸਿੰਘ ਧੁੰਦਾ ਸੰਗਤਾਂ ਨੂੰ ਕਥਾ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਜੋੜਨਗੇ। ਉਹਨਾਂ ਨੇ ਦੱਸਿਆ ਕਿ ਸੁਸਾਇਟੀ ਵਲੋਂ ਬੱਚਿਆ ਦੀ ਧਾਰਮਿਕ ਪ੍ਰੀਖਿਆ ਲਈ ਗਈ ਸੀ ਪ੍ਰੀਖਿਆ ਵਿਚ ਭਾਗ ਲੈਣ ਅਤੇ ਪੁਜ਼ੀਸ਼ਨਾ ਹਾਸਿਲ ਕਰਨ ਵਾਲਿਆ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਸਮਾਗਮ ਦੀ ਸਮਾਪਤੀ ਤੇ ਗੁਰੂ ਦਾ ਲੰਗਰ ਅਤੁੱਟ ਵਰਤੇਗਾ।
Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਵਿਖੇ ਸੰਤ ਬਾਬਾ ਬਾਲ ਜੀ ਦਾ ਸਤਿਸੰਗ ਤੇ ਭੰਡਾਰਾ ਅੱਜ ਅਗਲੀ ਖ਼ਬਰ ਸਕਾਊਟ ਐਂਡ ਗਾਈਡ ਦੀ ਜ਼ਿਲ੍ਹਾ ਜਨਰਲ ਬਾਡੀ ਮੀਟਿੰਗ
Ad Position 24