19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਨੂਰਪੁਰ ਬੇਦੀ ਵਿਖੇ ਸੰਤ ਬਾਬਾ ਬਾਲ ਜੀ ਦਾ ਸਤਿਸੰਗ ਤੇ ਭੰਡਾਰਾ ਅੱਜ

ਨੂਰਪੁਰ ਬੇਦੀ, 18 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ ਵਿਖੇ ਸ੍ਰੀ ਰਾਧਾ ਕ੍ਰਿਸ਼ਨ ਸਤਿਸੰਗ ਘਰ ਕਮੇਟੀ, ਕਾਂਗੜ ਰੋਡ ਵਲੋਂ ਸ਼੍ਰੋਮਣੀ ਸੰਤ 1008 ਬਾਬਾ ਬਾਲ ਜੀ ਮਹਾਰਾਜ ਜੀ ਦੀ ਰਹਿਨੁਮਾਈ ਹੇਠ 19 ਸਤੰਬਰ ਦਿਨ ਸ਼ਨੀਵਾਰ ਨੂੰ ਵਿਸ਼ਾਲ ਸਤਿਸੰਗ ਅਤੇ ਭੰਡਾਰਾ ਕਰਵਾਇਆ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਨੂੰ ਲੈ ਕੇ ਸਤਿਸੰਗ ਘਰ ਕਮੇਟੀ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 19-09-2026
ਨੂਰਪੁਰ ਬੇਦੀ, 18 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ ਵਿਖੇ ਸ੍ਰੀ ਰਾਧਾ ਕ੍ਰਿਸ਼ਨ ਸਤਿਸੰਗ ਘਰ ਕਮੇਟੀ, ਕਾਂਗੜ ਰੋਡ ਵਲੋਂ ਸ਼੍ਰੋਮਣੀ ਸੰਤ 1008 ਬਾਬਾ ਬਾਲ ਜੀ ਮਹਾਰਾਜ ਜੀ ਦੀ ਰਹਿਨੁਮਾਈ ਹੇਠ 19 ਸਤੰਬਰ ਦਿਨ ਸ਼ਨੀਵਾਰ ਨੂੰ ਵਿਸ਼ਾਲ ਸਤਿਸੰਗ ਅਤੇ ਭੰਡਾਰਾ ਕਰਵਾਇਆ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਨੂੰ ਲੈ ਕੇ ਸਤਿਸੰਗ ਘਰ ਕਮੇਟੀ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਮੇਟੀ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਸਮਾਗਮ ਦੌਰਾਨ ਸੰਗਤਾਂ ਨੂੰ ਸੰਤ ਬਾਬਾ ਬਾਲ ਜੀ ਮਹਾਰਾਜ ਦੇ ਪ੍ਰਵਚਨ ਸਰਵਣ ਕਰਨ ਦਾ ਸੁਭਾਗ ਪ੍ਰਾਪਤ ਹੋਵੇਗਾ। ਸਤਿਸੰਗ ਦੌਰਾਨ ਸੰਗਤਾਂ ਨੂੰ ਨਾਮ ਸਿਮਰਨ, ਗੁਰੂ-ਭਗਤੀ ਅਤੇ ਸਤਿਸੰਗ ਦੇ ਮਾਰਗ ਨਾਲ ਜੁੜਨ ਦਾ ਸੰਦੇਸ਼ ਦਿੱਤਾ ਜਾਵੇਗਾ। ਇਸ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ। ਸਤਿਸੰਗ ਉਪਰੰਤ ਸੰਗਤਾਂ ਲਈ ਭੰਡਾਰੇ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਕਮੇਟੀ ਵਲੋਂ ਸਮੂਹ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਵਿਚ ਪਰਿਵਾਰਾਂ ਸਮੇਤ ਸ਼ਾਮਲ ਹੋ ਕੇ ਸਤਿਸੰਗ ਸਰਵਣ ਕਰਨ ਅਤੇ ਭੰਡਾਰੇ ਦਾ ਪ੍ਰਸਾਦ ਗ੍ਰਹਿਣ ਕਰਨ ਦੀ ਅਪੀਲ ਕੀਤੀ ਗਈ ਹੈ। ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੇਵਾਦਾਰਾਂ ਵਲੋਂ ਵੱਖ-ਵੱਖ ਜ਼ਿੰਮੇਵਾਰੀਆਂ ਸੰਭਾਲੀਆਂ ਜਾ ਰਹੀਆਂ ਹਨ। ਸਮਾਗਮ ਦੀਆਂ ਤਿਆਰੀਆਂ ਅਤੇ ਸੇਵਾ ਕਾਰਜਾਂ ਵਿਚ ਸੇਵਾਦਾਰ ਹੇਮੰਤ ਸੈਣੀ, ਬਲਰਾਮ, ਸੁਰਿੰਦਰ ਸੈਣੀ, ਸੋਨੀ, ਧਰਮਪਾਲ ਅਤੇ ਰੋਸ਼ਨ ਲਾਲ ਵਲੋਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। 18ਆਰਪੀਆਰ01 ਬਾਬਾ ਬਾਲ ਜੀ।
Ad Position 22
No active advertisement
ਪਿਛਲੀ ਖ਼ਬਰ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਦਾ ਸਮਾਂ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਨਿਰਧਾਰਿਤ ਅਗਲੀ ਖ਼ਬਰ ਧਰਮ ਪ੍ਰਚਾਰ ਵੈੱਲਫੇਅਰ ਸੁਸਾਇਟੀ ਘਨੌਲੀ ਵਲੋਂ ਸਾਲਾਨਾ ਗੁਰਮਤਿ ਸਮਾਗਮ ਭਲਕੇ
Ad Position 24