19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਕੰਬਾਈਨਾਂ ਨਾਲ ਝੋਨੇ ਦੀ ਕਟਾਈ ਦਾ ਸਮਾਂ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਨਿਰਧਾਰਿਤ

ਰੂਪਨਗਰ, 18 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਵਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਵਿਚ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ ਰਹੇਗੀ।

Ad Position 21
No active advertisement
ਅਜੀਤ ਡੈਸਕ 19-09-2026
ਰੂਪਨਗਰ, 18 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਵਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਵਿਚ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ ਰਹੇਗੀ। ਹੁਕਮਾਂ ਅਨੁਸਾਰ ਅੱਧ-ਪੱਕੇ ਝੋਨੇ ਦੀ ਕਟਾਈ ਅਤੇ ਝੋਨੇ ਦੀ ਨਾੜ/ਖੇਤੀਬਾੜੀ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਸਾੜਨ ’ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ। ਪੁਰਾਣੀਆਂ ਜਾਂ ਮਕੈਨੀਕਲ ਨੁਕਸ ਵਾਲੀਆਂ ਕੰਬਾਈਨਾਂ ਚਲਾਉਣ ’ਤੇ ਵੀ ਰੋਕ ਰਹੇਗੀ। ਸਾਰੀਆਂ ਕੰਬਾਈਨਾਂ ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਦੇ ਮਾਪਦੰਡਾਂ ਅਨੁਸਾਰ ਹੋਣੀਆਂ ਅਤੇ ਹਾਰਵੇਸਟਰ ਸੁਪਰ ਐਸ.ਐਮ.ਐਸ. ਤੋਂ ਬਿਨਾਂ ਨਹੀਂ ਚਲਾਈਆਂ ਜਾ ਸਕਣਗੀਆਂ। ਹੁਕਮਾਂ ਦੀ ਉਲੰਘਣਾ ਕਰਕੇ ਨਿਰਧਾਰਿਤ ਸਮੇਂ ਤੋਂ ਬਾਹਰ ਝੋਨੇ ਦੀ ਕਟਾਈ ਕਰਨ ਵਾਲੀ ਕੰਬਾਈਨ 7 ਦਿਨਾਂ ਲਈ ਜ਼ਬਤ ਕੀਤੀ ਜਾਵੇਗੀ। ਇਹ ਹੁਕਮ 18 ਸਤੰਬਰ ਤੋਂ 17 ਨਵੰਬਰ 2026 ਤੱਕ ਲਾਗੂ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ 20 ਨੂੰ ਅਗਲੀ ਖ਼ਬਰ ਨੂਰਪੁਰ ਬੇਦੀ ਵਿਖੇ ਸੰਤ ਬਾਬਾ ਬਾਲ ਜੀ ਦਾ ਸਤਿਸੰਗ ਤੇ ਭੰਡਾਰਾ ਅੱਜ
Ad Position 24