19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸਫ਼ਾਈ ਨੂੰ ਬਣਾਇਆ ਜਾਵੇ ਜੀਵਨ ਦਾ ਅਟੁੱਟ ਹਿੱਸਾ- ਚੀਫ ਇੰਜੀਨੀਅਰ ਭਾਖੜਾ ਡੈਮ

ਨੰਗਲ, 18 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ.

Ad Position 21
No active advertisement
ਅਜੀਤ ਡੈਸਕ 19-09-2026
ਨੰਗਲ, 18 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਬੀ.ਬੀ.ਐਮ.ਬੀ. ਦੇ ਚੇਅਰਮੈਨ ਇੰਜੀਨੀਅਰ ਮਨੋਜ ਤ੍ਰਿਪਾਠੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਭਾਖੜਾ ਡੈਮ ਦੇ ਮੁੱਖ ਇੰਜੀਨੀਅਰ ਸੀ.ਪੀ. ਸਿੰਘ ਦੀ ਦੇਖ-ਰੇਖ ਹੇਠ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਭਾਖੜਾ ਡੈਮ ਪ੍ਰਸ਼ਾਸਨ ਵਲੋਂ ਸਫ਼ਾਈ ਸਬੰਧੀ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ। ਮੁਹਿੰਮ 17 ਸਤੰਬਰ ਤੋਂ 2 ਅਕਤੂਬਰ ਤੱਕ ਚਲਾਈ ਜਾ ਰਹੀ ਹੈ। ਇਸ ਮੌਕੇ ਭਾਖੜਾ ਡੈਮ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਫ਼ਾਈ ਦੀ ਸਹੁੰ ਚੁੱਕਦਿਆਂ ਆਪਣੇ ਕਾਰਜ ਸਥਾਨਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਨੂੰ ਸਾਫ਼-ਸੁਥਰਾ ਰੱਖਣ ਦਾ ਅਹਿਦ ਲਿਆ। ਉਨ੍ਹਾਂ ਆਮ ਲੋਕਾਂ ਨੂੰ ਵੀ ਸਫ਼ਾਈ ਪ੍ਰਤੀ ਜਾਗਰੂਕ ਕਰਨ ਅਤੇ ਇਸ ਮੁਹਿੰਮ ਵਿਚ ਸਰਗਰਮ ਸਹਿਯੋਗ ਦੇਣ ਦਾ ਸੱਦਾ ਦਿੱਤਾ। ਅਧਿਕਾਰੀਆਂ ਨੇ ਕਿਹਾ ਕਿ ‘ਸਵੱਛਤਾ ਵਿਚ ਸਹਿਭਾਗਤਾ—ਸਵੱਛ ਭਾਰਤ, ਵਿਕਸਿਤ ਭਾਰਤ’ ਦੀ ਭਾਵਨਾ ਤਹਿਤ ਮੁਹਿੰਮ ਦੌਰਾਨ ਵੱਖ-ਵੱਖ ਸਫ਼ਾਈ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਸਫ਼ਾਈ ਸਿਰਫ਼ ਮੁਹਿੰਮ ਤੱਕ ਸੀਮਤ ਨਾ ਰਹੇ, ਸਗੋਂ ਇਸ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਇਆ ਜਾਣਾ ਚਾਹੀਦਾ ਹੈ। ਇਸ ਮੌਕੇ ਅਧੀਕਸ਼ਣ ਇੰਜੀਨੀਅਰ ਮਨਦੀਪ ਬੈਨੀਪਾਲ, ਇੰਜੀਨੀਅਰ ਅਨਿਲ ਧਵਨ, ਕਾਰਜਕਾਰੀ ਇੰਜੀਨੀਅਰ ਸੁਰਿੰਦਰ ਧੀਮਾਨ, ਡਾ. ਜੇ.ਪੀ. ਸਿੰਘ, ਇੰਜੀਨੀਅਰ ਚਮਨ ਲਾਲ, ਇੰਜੀਨੀਅਰ ਗੌਰਵ ਸਾਂਬਰ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਲਾਲਪੁਰਾ ਨੇ ਸਰਕਾਰ ਘੇਰੀ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ ਪੁੱਜੇ ਹਸਪਤਾਲ ’ਚ ਪੀੜਤ ਪਰਿਵਾਰ ਨਾਲ ਜਤਾਈ ਹਮਦਰਦੀ
Ad Position 24