19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪਿੰਡ ਗੋਲੂਮਾਜਰਾ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਨੂਰਪੁਰ ਬੇਦੀ, 18 ਸਤੰਬਰ (ਵਿੰਦਰਪਾਲ ਝਾਂਡੀਆਂ)-ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਗੋਲੂਮਾਜਰਾ ਵਿਖੇ ਲੋਕ ਮਿਲਣੀ ਕੀਤੀ ਗਈ, ਜਿਸ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਿਰਕਤ ਕਰਕੇ ਆਪਣੀਆਂ ਸਮੱਸਿਆਵਾਂ ਅਤੇ ਲੋੜਾਂ ਵਿਧਾਇਕ ਐਡਵੋਕੇਟ ਚੱਢਾ ਦੇ ਧਿਆਨ ਵਿਚ ਲਿਆਂਦੀਆਂ। ਵਿਧਾਇਕ ਦਿਨੇਸ਼ ਚੱਢਾ ਨੇ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਕਈ ਸਮੱਸਿਆਵਾਂ ਦਾ ਮੌਕੇ ’ਤੇ ਹੀ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਨਿਪਟਾਰਾ ਕਰਵਾਇਆ।

Ad Position 21
No active advertisement
ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕਰਵਾਇਆ ਜਾਵੇਗਾ : ਵਿਧਾਇਕ ਐਡਵੋਕੇਟ ਚੱਢਾ 19-09-2026
ਨੂਰਪੁਰ ਬੇਦੀ, 18 ਸਤੰਬਰ (ਵਿੰਦਰਪਾਲ ਝਾਂਡੀਆਂ)-ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਗੋਲੂਮਾਜਰਾ ਵਿਖੇ ਲੋਕ ਮਿਲਣੀ ਕੀਤੀ ਗਈ, ਜਿਸ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਿਰਕਤ ਕਰਕੇ ਆਪਣੀਆਂ ਸਮੱਸਿਆਵਾਂ ਅਤੇ ਲੋੜਾਂ ਵਿਧਾਇਕ ਐਡਵੋਕੇਟ ਚੱਢਾ ਦੇ ਧਿਆਨ ਵਿਚ ਲਿਆਂਦੀਆਂ। ਵਿਧਾਇਕ ਦਿਨੇਸ਼ ਚੱਢਾ ਨੇ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਕਈ ਸਮੱਸਿਆਵਾਂ ਦਾ ਮੌਕੇ ’ਤੇ ਹੀ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਨਿਪਟਾਰਾ ਕਰਵਾਇਆ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਵਲੋਂ ਬੁਨਿਆਦੀ ਸਹੂਲਤਾਂ, ਵਿਕਾਸ ਕਾਰਜਾਂ ਅਤੇ ਹੋਰ ਸਥਾਨਕ ਮਾਮਲਿਆਂ ਸਬੰਧੀ ਵੱਖ-ਵੱਖ ਮੁੱਦੇ ਉਠਾਏ ਗਏ। ਵਿਧਾਇਕ ਚੱਢਾ ਨੇ ਸਬੰਧਿਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਲੋਕ ਪ੍ਰਤੀਨਿਧੀ ਦੀ ਜ਼ਿੰਮੇਵਾਰੀ ਹੈ। ਇਸੇ ਮੰਤਵ ਤਹਿਤ ਪਿੰਡ-ਪਿੰਡ ਲੋਕ ਮਿਲਣੀਆਂ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਜਾਣਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਹੱਲ ਲਈ ਵਿਭਾਗਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਵੀ ਪ੍ਰਦਾਨ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਲੋੜ ਅਨੁਸਾਰ ਅੱਗੇ ਵਧਾਉਣ ਲਈ ਗ੍ਰਾਮ ਪੰਚਾਇਤਾਂ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ। ਗ੍ਰਾਂਟ ਮਿਲਣ ’ਤੇ ਪਿੰਡ ਵਾਸੀਆਂ ਅਤੇ ਪੰਚਾਇਤ ਵਲੋਂ ਵਿਧਾਇਕ ਐਡਵੋਕੇਟ ਚੱਢਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ’ਤੇ ਸਰਪੰਚ ਬਲਜੀਤ ਕੁਮਾਰ ਭਾਟੀਆ, ਪੂਰਨ ਚੰਦ ਭੋਲਾ, ਪਵਨ ਕੁਮਾਰ, ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਦੇਸਰਾਜ ਸੈਣੀ, ਬਾਬੂ ਕਸ਼ਮੀਰੀ ਲਾਲ ਹਰੀਪੁਰ, ਸਤਨਾਮ ਸਿੰਘ ਨਾਗਰਾ, ਕੇਵਲ ਕ੍ਰਿਸ਼ਨ ਹੈਪੀ, ਦਾਰਾ ਸਿੰਘ, ਨਰਿੰਦਰ ਝਾਂਡੀਆਂ, ਬਚਿੱਤਰ ਸਿੰਘ , ਮੋਹਣ ਸਿੰਘ ਧਮਾਣਾ, ਜਸਵੰਤ ਸਿੰਘ ਬੱਬੀ ਧਮਾਣਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਉਵਾਲ ਵਿਖੇ ਵਿਸ਼ਾਲ ਕੁਸ਼ਤੀ ਦੰਗਲ ਅੱਜ 12 ਝੰਡੀ ਦੀਆਂ ਕੁਸ਼ਤੀਆਂ ’ਤੇ 13 ਲੱਖ ਦੇ ਇਨਾਮ ਅਗਲੀ ਖ਼ਬਰ ਨੂਰਪੁਰ ਬੇਦੀ ਬਾਜ਼ਾਰ ਦੀ ਮੁੱਖ ਸੜਕ ’ਤੇ ਲੱਗੀਆਂ ਇੰਟਰਲਾਕਿੰਗ ਟਾਈਲਾਂ ਦੀ ਗੁਣਵੱਤਾ ’ਤੇ ਸਵਾਲ
Ad Position 24