20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸ਼੍ਰੋਮਣੀ ਕਮੇਟੀ ਮੈਂਬਰ ਚਾਵਲਾ ਖ਼ਿਲਾਫ਼ ਲੱਗੇ ਦੋਸ਼ ਸਿਆਸੀ ਸਾਜਿਸ਼ ਦਾ ਹਿੱਸਾ - ਅਕਾਲੀ ਆਗੂ

ਸ੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਪੱਤਰ ਪ੍ਰੇਰਕ)-ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੇ ਹੱਕ ਵਿਚ ਨਿੱਤਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਉਨ੍ਹਾਂ ਖ਼ਿਲਾਫ਼ ਲਾਏ ਗਏ ਦੋਸ਼ਾਂ ਨੂੰ ਸਿਆਸੀ ਰੰਜਸ਼ ਅਤੇ ਸਾਜ਼ਿਸ਼ ਦਾ ਹਿੱਸਾ ਕਰਾਰ ਦਿੱਤਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਐੱਸ.

Ad Position 21
No active advertisement
ਸ੍ਰੀ ਅਨੰਦਪੁਰ ਸਾਹਿਬ ਵਿਖੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਹਰੀਵਾਲ, ਰਾਜਸੀ ਮਾਮਲਿਆਂ ਦੀ ਕਮੇਟੀ ਮੈਂਬਰ ਦੇਬੀ, ਬਰੂਵਾਲ ਅਤੇ ਹੋਰ ਸ਼ਖ਼ਸੀਅਤਾਂ। 20-09-2026

ਸ੍ਰੀ ਅਨੰਦਪੁਰ ਸਾਹਿਬ, 19 ਸਤੰਬਰ (ਪੱਤਰ ਪ੍ਰੇਰਕ)-ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੇ ਹੱਕ ਵਿਚ ਨਿੱਤਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਉਨ੍ਹਾਂ ਖ਼ਿਲਾਫ਼ ਲਾਏ ਗਏ ਦੋਸ਼ਾਂ ਨੂੰ ਸਿਆਸੀ ਰੰਜਸ਼ ਅਤੇ ਸਾਜ਼ਿਸ਼ ਦਾ ਹਿੱਸਾ ਕਰਾਰ ਦਿੱਤਾ ਹੈ।ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ ਵਿੰਗ. ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਹਰੀਵਾਲ ਨੇ ਕਿਹਾ ਕਿ ਪਾਰਟੀ ਦੀ ਲੀਡਰਸ਼ਿਪ ਭਾਈ ਚਾਵਲਾ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਭਾਈ ਚਾਵਲਾ ਸ੍ਰੀ ਅਨੰਦਪੁਰ ਸਾਹਿਬ ਤੋਂ 2027 ਦੀਆਂ ਚੋਣਾਂ ਲੜਨ ਦੀ ਤਿਆਰੀ ਕਰ ਰਹੇ ਸਨ ਅਤੇ ਕਈ ਸਿਆਸੀ ਵਿਰੋਧੀਆਂ ਦੀਆਂ ਅੱਖਾਂ ਵਿਚ ਰੜਕ ਰਹੇ ਸਨ।ਉਨ੍ਹਾਂ ਮੰਗ ਕੀਤੀ ਕਿ ਇਸ ਦੀ ਜਾਂਚ ਹਾਈ ਕੋਰਟ ਦੇ ਜੱਜ ਤੋਂ ਨਿਰਪੱਖ ਜਾਂਚ ਰਾਹੀਂ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋਣਾ ਚਾਹੀਦਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਹਰਦੇਵ ਸਿੰਘ ਦੇਬੀ ਅਤੇ ਡਾ. ਖ਼ੁਸ਼ਹਾਲ ਸਿੰਘ ਸਿੰਘ ਬਰੂਵਾਲ ਨੇ ਕਿਹਾ ਕਿ ਭਾਈ ਚਾਵਲਾ ਲੰਮੇ ਸਮੇਂ ਤੋਂ ਧਾਰਮਿਕ ਅਤੇ ਸਮਾਜਿਕ ਸਰਗਰਮੀਆਂ ਵਿਚ ਯੋਗਦਾਨ ਪਾ ਰਹੇ ਹਨ ਤੇ ਇਲਾਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ ਹਨ।ਆਗੂਆਂ ਨੇ ਇੱਕ ਮਹਿਲਾ ਵਲੋਂ ਲਾਏ ਗਏ ਜਬਰ-ਜਨਾਹ, ਬੰਧਕ ਬਣਾਉਣ ਅਤੇ ਧਮਕੀਆਂ ਦੇ ਦੋਸ਼ਾਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਘਟਨਾਵਾਂ ਅਤੇ ਸ਼ਿਕਾਇਤ ਦਰਜ ਕਰਵਾਉਣ ਦਰਮਿਆਨ ਰਹੇ ਸਮੇਂ ਸਮੇਤ ਮਾਮਲੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ।ਦੱਸਣਯੋਗ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਥਾਣੇ ਵਿਚ 21 ਅਗਸਤ ਨੂੰ ਇੱਕ ਮਹਿਲਾ ਦੀ ਸ਼ਿਕਾਇਤ ’ਤੇ ਭਾਈ ਚਾਵਲਾ ਖ਼ਿਲਾਫ਼ ਬੀ.ਐੱਨ.ਐੱਸ. ਦੀਆਂ ਧਾਰਾਵਾਂ 64, 127(2) ਅਤੇ 351(2) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੁਣ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।ਸ਼ਿਕਾਇਤਕਰਤਾ ਵਲੋਂ ਨਿਆਇਕ ਮੈਜਿਸਟਰੇਟ ਸਾਹਮਣੇ ਵੀ ਬਿਆਨ ਦਰਜ ਕਰਵਾਏ ਜਾਣ ਦੀ ਗੱਲ ਸਾਹਮਣੇ ਆਈ ਹੈ।ਇਸ ਮੌਕੇ ਸਰਕਲ ਪ੍ਰਧਾਨ ਠੇਕੇਦਾਰ ਗੁਰਵਿੰਦਰ ਸਿੰਘ, ਸਰਕਲ ਪ੍ਰਧਾਨ ਦਿਹਾਤੀ ਕੁਲਵਿੰਦਰ ਸਿੰਘ, ਅਜਮੇਰ ਸਿੰਘ, ਮਨਜੀਤ ਸਿੰਘ ਨੀਟੂ, ਕਿਰਪਾਲ ਸਿੰਘ, ਮਲਕੀਤ ਸਿੰਘ ਢਾਹੇ, ਉਜਲ ਸਿੰਘ ਬੰਟੂ, ਗੁਰਮੁਖ ਸਿੰਘ ਵਿਰਕ, ਬਲਦੇਵ ਸਿੰਘ ਮਾਨ, ਪਿਆਰਾ ਸਿੰਘ ਬੀਕਾਪੁਰ, ਮਨੋਹਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਆਗੂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਚੱਢਾ ਦੀ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ‘ ਤੰਦਰੁਸਤੀ ਦਾ ਸੁਨੇਹਾ ’ ਮੁਹਿੰਮ ਜਾਰੀ ਨਲਹੋਟੀ ਉੱਪਰਲੀ... ਅਗਲੀ ਖ਼ਬਰ ਐਡ . ਮਿੱਤਲ ਨੇ ਸਾਬਕਾ ਕੇਂਦਰੀ ਮੰਤਰੀ ਠਾਕੁਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਕੀਤਾ ਸਨਮਾਨਿਤ
Ad Position 24