20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗੜਗੱਜ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਹੋਏ ਨਤਮਸਤਕ

ਨੰਗਲ, 19 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਬੀਤੀ ਰਾਤ ਇਤਿਹਾਸਿਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਪਾਤਿਸ਼ਾਹੀ ਦਸਵੀਂ ਨੰਗਲ ਡੈਮ ਵਿਖੇ ਸ੍ਰੀ ਚੌਪਈ ਸਾਹਿਬ ਉਚਾਰਨ ਦਿਵਸ ਸਬੰਧੀ ਚੱਲ ਰਹੇ ਸਮਾਗਮਾਂ ਦੌਰਾਨ ਵਿਸ਼ੇਸ਼ ਤੌਰ ’ਤੇ ਨਤਮਸਤਕ ਹੋਏ। ਇਸ ਮੌਕੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਉਨ੍ਹਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਗੁਰੂ ਸਾਹਿਬ ਦੇ ਮਹਾਨ ਫ਼ਲਸਫ਼ੇ ਨੂੰ ਜੀਵਨ ਵਿਚ ਧਾਰਨ ਕਰਨ ਦੀ ਪ੍ਰੇਰਣਾ ਦਿੱਤੀ।

Ad Position 21
No active advertisement
ਅਜੀਤ ਡੈਸਕ 20-09-2026
ਨੰਗਲ, 19 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਬੀਤੀ ਰਾਤ ਇਤਿਹਾਸਿਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਪਾਤਿਸ਼ਾਹੀ ਦਸਵੀਂ ਨੰਗਲ ਡੈਮ ਵਿਖੇ ਸ੍ਰੀ ਚੌਪਈ ਸਾਹਿਬ ਉਚਾਰਨ ਦਿਵਸ ਸਬੰਧੀ ਚੱਲ ਰਹੇ ਸਮਾਗਮਾਂ ਦੌਰਾਨ ਵਿਸ਼ੇਸ਼ ਤੌਰ ’ਤੇ ਨਤਮਸਤਕ ਹੋਏ। ਇਸ ਮੌਕੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਉਨ੍ਹਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਗੁਰੂ ਸਾਹਿਬ ਦੇ ਮਹਾਨ ਫ਼ਲਸਫ਼ੇ ਨੂੰ ਜੀਵਨ ਵਿਚ ਧਾਰਨ ਕਰਨ ਦੀ ਪ੍ਰੇਰਣਾ ਦਿੱਤੀ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਤੌਰ ’ਤੇ ਚੌਪਈ ਸਾਹਿਬ ਦੀ ਪਾਵਨ ਬਾਣੀ ਤੋਂ ਸੇਧ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਸੱਚ, ਧਰਮ, ਨਿਮਰਤਾ ਅਤੇ ਚੜ੍ਹਦੀ ਕਲਾ ਵਾਲਾ ਜੀਵਨ ਜਿਊਣ ਦਾ ਮਾਰਗ ਦਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਮਹਾਨ ਫ਼ਲਸਫ਼ੇ ਨੂੰ ਕੇਵਲ ਸੁਣਨ ਤੱਕ ਸੀਮਤ ਨਾ ਰੱਖ ਕੇ ਇਸ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਨਾਲ ਜੁੜੀ ਇਤਿਹਾਸਕ ਮਹੱਤਤਾ ਦਾ ਜ਼ਿਕਰ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੀ ਪਾਵਨ ਬਾਣੀ ਅਤੇ ਸਿੱਖੀ ਸਿਧਾਂਤਾਂ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ। ਸਮਾਗਮ ਉਪਰੰਤ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁਖੀ ਸ੍ਰੀਮਾਨ ਸੰਤ ਬਾਬਾ ਸਤਨਾਮ ਸਿੰਘ ਜੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸਰਬ ਦਿਆਲ ਸਿੰਘ ਜੀ ਅਤੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਜੀ ਵਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ 15 ਬੋਤਲਾਂ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਵਿਧਾਇਕ ਚੱਢਾ ਦੀ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ‘ ਤੰਦਰੁਸਤੀ ਦਾ ਸੁਨੇਹਾ ’ ਮੁਹਿੰਮ ਜਾਰੀ ਨਲਹੋਟੀ ਉੱਪਰਲੀ...
Ad Position 24