21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਦੇ ਅਵਤਾਰ ਦਿਵਸ ਮਨਾਉਣ ਸਬੰਧੀ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਸੇਵਾਦਾਰਾਂ ਦੀ ਹੋਈ ਭਰਵੀਂ ਮੀਟਿੰਗ

ਨੂਰਪੁਰ ਬੇਦੀ, 20 ਸਤੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲੇ ਗੁਰਗੱਦੀ ਪ੍ਰਪੰਰਾ (ਗਰੀਬਦਾਸੀਯ ਸੰਪਰਦਇ) ਦੀ ਸਰਬ ਸੰਗਤ ਵਲੋਂ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ’ਚ ਭੂਰੀਵਾਲੇ ਗੁਰਗੱਦੀ ਪ੍ਰੰਪਰਾ ਦੇ ਮੌਜੂਦਾ ਗੱਦੀਨਸ਼ੀਨ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਦੇ ਅਵਤਾਰ ਦਿਵਸ ਮਨਾਉਣ ਲਈ ਕਰਵਾਏ ਜਾ ਰਹੇ ਤਿੰਨ ਰੋਜ਼ਾ ਵਿਸ਼ਾਲ ਸੰਤ ਸਮਾਗਮ ਦੀ ਰੂਪ ਰੇਖਾ ਉਲੀਕਣ ਸਬੰਧੀ ਅੱਜ ਗੁਰਗੱਦੀ ਪ੍ਰਪੰਰਾ ਦੇ ਨਾਲ ਜੁੜੇ ਸਮੁੱਚੇ ਸੇਵਾਦਾਰਾਂ ਦੀ ਭਰਵੀਂ ਮੀਟਿੰਗ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਹੋਈ। ਮੀਟਿੰਗ ਦੌਰਾਨ ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਚੈਰੀਟੇਬਲ ਟਰੱਸਟ ਦੇ ਮੈਂਬਰਾਂ ਨੇ ਦੱਸਿਆ ਕਿ 27 ਸਤੰਬਰ ਨੂੰ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲੇ ਜਗਤ ਗੁਰੂ ਅਚਾਰੀਆ ਬਾਬਾ ਗਰੀਬਦਾਸ ਜੀ ਦੀ ਰਚਿਤ ਅੰਮ੍ਰਿਤਮਈ ਬਾਣੀ ਦੇ ਅਖੰਡ ਪਾਠ ਪ੍ਰਕਾਸ਼ ਕਰਨਗੇ।

Ad Position 21
No active advertisement
ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਆਚਾਰੀਆ ਚੇਤਨਾ ਨੰਦ ਭੂਰੀਵਾਲਿਆਂ ਦੇ ਅਵਤਾਰ ਦਿਵਸ ਨੂੰ ਲੈ ਕੇ ਸੇਵਾਦਾਰਾਂ ਦੀ ਹੋਈ ਮੀਟਿੰਗ ਦਾ ਦ੍ਰਿਸ਼। ਤਸਵੀਰ: ਵਿੰਦਰਪਾਲ ਝਾਂਡੀਆਂ ਸੰਬੋਧਨ ਕਰਦੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ। 21-09-2026
ਨੂਰਪੁਰ ਬੇਦੀ, 20 ਸਤੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲੇ ਗੁਰਗੱਦੀ ਪ੍ਰਪੰਰਾ (ਗਰੀਬਦਾਸੀਯ ਸੰਪਰਦਇ) ਦੀ ਸਰਬ ਸੰਗਤ ਵਲੋਂ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ’ਚ ਭੂਰੀਵਾਲੇ ਗੁਰਗੱਦੀ ਪ੍ਰੰਪਰਾ ਦੇ ਮੌਜੂਦਾ ਗੱਦੀਨਸ਼ੀਨ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਦੇ ਅਵਤਾਰ ਦਿਵਸ ਮਨਾਉਣ ਲਈ ਕਰਵਾਏ ਜਾ ਰਹੇ ਤਿੰਨ ਰੋਜ਼ਾ ਵਿਸ਼ਾਲ ਸੰਤ ਸਮਾਗਮ ਦੀ ਰੂਪ ਰੇਖਾ ਉਲੀਕਣ ਸਬੰਧੀ ਅੱਜ ਗੁਰਗੱਦੀ ਪ੍ਰਪੰਰਾ ਦੇ ਨਾਲ ਜੁੜੇ ਸਮੁੱਚੇ ਸੇਵਾਦਾਰਾਂ ਦੀ ਭਰਵੀਂ ਮੀਟਿੰਗ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਹੋਈ। ਮੀਟਿੰਗ ਦੌਰਾਨ ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਚੈਰੀਟੇਬਲ ਟਰੱਸਟ ਦੇ ਮੈਂਬਰਾਂ ਨੇ ਦੱਸਿਆ ਕਿ 27 ਸਤੰਬਰ ਨੂੰ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲੇ ਜਗਤ ਗੁਰੂ ਅਚਾਰੀਆ ਬਾਬਾ ਗਰੀਬਦਾਸ ਜੀ ਦੀ ਰਚਿਤ ਅੰਮ੍ਰਿਤਮਈ ਬਾਣੀ ਦੇ ਅਖੰਡ ਪਾਠ ਪ੍ਰਕਾਸ਼ ਕਰਨਗੇ। 28 ਸਤੰਬਰ ਨੂੰ ਵੱਖ ਵੱਖ ਮਾਹਿਰ ਡਾਕਟਰਾਂ ਦੀ ਆਧਾਰਿਤ ਟੀਮ ਵਲੋਂ ਵਿਸ਼ਾਲ ਮੁਫ਼ਤ ਮੈਗਾ ਮੈਡੀਕਲ ਕੈਂਪ ਅਤੇ ਪੀ.ਜੀ.ਆਈ ਚੰਡੀਗੜ੍ਹ ਬਲੱਡ ਬੈਂਕ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ। ਇਸੇ ਹੀ ਦੌਰਾਨ ਬਾਣੀ ਨੂੰ ਮੱਧ ਦੇ ਭੋਗ ਲੱਗਣਗੇ। 29 ਸਤੰਬਰ ਨੂੰ ਆਚਾਰੀਆ ਸਤਿਗੁਰੂ ਕਾਸ਼ੀ ਵਾਲੇ ਪਹਿਲਾਂ ਅੰਮ੍ਰਿਤ ਵੇਲੇ ਸ਼ੋਭਾ ਯਾਤਰਾ ਦੌਰਾਨ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਨਗਰ ਦੀ ਸਰਬ ਸੰਗਤ ਤੇ ਵੱਖ ਵੱਖ ਸੰਪਰਦਾਵਾਂ ਤੋਂ ਪੁੱਜੇ ਸੰਤ ਮਹਾਂਪੁਰਸ਼ਾਂ ਦੁਆਰਾ ਸਤਿਗੁਰੂ ਕਾਸ਼ੀ ਵਾਲਿਆਂ ਦੀ ਅਗਵਾਈ ਹੇਠ ਨਗਰ ਪਰਿਕਰਮਾ ਹੋਵੇਗੀ। ਉਪਰੰਤ ਤਿੰਨ ਰੋਜ਼ਾ ਵਿਸ਼ਾਲ ਸੰਤ ਸਮਾਗਮ ਦੀ ਸਮਾਪਤੀ ਮੌਕੇ ਤੇ ਬਾਣੀ ਦੇ ਅਖੰਡ ਪਾਠਾਂ ਦੇ ਭੋਗ ਵੇਦਾਂਤ ਆਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਜੀ ਮਹਾਰਾਜ ਭੂਰੀਵਾਲਿਆ ਵਲੋਂ ਪਾਏ ਜਾਣਗੇ। ਤਿੰਨ ਰੋਜ਼ਾ ਵਿਸ਼ਾਲ ਸੰਤ ਸਮਾਗਮ ਦੇ ਤਿੰਨ ਦਿਨ ਸੰਧਿਆ ਆਰਤੀ ਉਪਰੰਤ ਵੇਦਾਂਤ ਆਚਾਰੀਆ ਸ੍ਰੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਸਹਿਤ ਵੱਖ-ਵੱਖ ਸੰਪਰਦਾਵਾਂ ਤੋਂ ਪੁੱਜੇ ਦੇ ਵਿਦਵਾਨ ਸੰਤ ਮਹਾਂਪੁਰਸ਼ ਸਤਿਸੰਗ ਉਪਦੇਸ਼ ਜ਼ਰੀਏ ਸੰਗਤਾਂ ਤੇ ਅੰਮ੍ਰਿਤ ਵਰਖਾ ਕਰਨਗੇ। ਟਰੱਸਟ ਦੇ ਮੈਂਬਰਾਂ ਨੇ ਦੱਸਿਆ ਕਿ ਤਿੰਨ ਰੋਜ਼ਾ ਵਿਸ਼ਾਲ ਸੰਤ ਸਮਾਗਮ ਲਈ 41 ਦੇ ਕਰੀਬ ਸੇਵਾਦਾਰਾਂ ਦੇ ਵੱਖਰੇ ਵੱਖਰੇ ਵਿੰਗ ਬਣਾ ਕੇ ਪੂਰੇ ਸਮਾਗਮ ਨੂੰ 4 ਸੈਕਟਰਾਂ ਵਿਚ ਵੰਡ ਕੇ 900 ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਜੋ 26 ਸਤੰਬਰ ਨੂੰ ਧਾਮ ਝਾਂਡੀਆਂ ਕਲਾਂ ਵਿਖੇ ਪਹੁੰਚ ਕੇ ਆਪੋ ਆਪਣੀਆਂ ਡਿਊਟੀਆਂ ਸੰਭਾਲਣਗੇ। ਮੀਟਿੰਗ ਦੌਰਾਨ ਤਿੰਨ ਰੋਜ਼ਾ ਵਿਸ਼ਾਲ ਸੰਤ ਸਮਾਗਮ ਦੀ ਸੇਵਾਦਾਰਾਂ ਵਲੋਂ ਰੂਪ ਰੇਖਾ ਉਲੀਕੀ ਗਈ ਹੈ ਅਤੇ ਸਮਾਗਮ ਦੀ ਸਫਲਤਾ ਲਈ ਸੇਵਾਦਾਰਾਂ ਅਤੇ ਵਿੰਗ ਇੰਚਾਰਜਾਂ ਤੋਂ ਸੁਝਾਅ ਵੀ ਲਏ ਗਏ ਹਨ। ਇੱਥੇ ਦੱਸਦੀ ਏ ਕਿ ਇਸ ਵਿਸ਼ਾਲ ਸੰਤ ਸਮਾਗਮ ਵਿਚ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸਿੱਜਦਾ ਹੋਣ ਲਈ ਪੁੱਜਦੀਆਂ ਹਨ। ਮੀਟਿੰਗ ਮੌਕੇ ’ਤੇ ਸਤਿਗੁਰੂ ਭੂਰੀਵਾਲੇ ਗੁਰਗੱਦੀ ਪ੍ਰੰਪਰਾ ਦੇ ਸਮੂਹ ਸੇਵਾਦਾਰਾਂ ਤੋ ਇਲਾਵਾ ਟਰੱਸਟ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ੌਜ ਵਿਚ ਸੇਵਾ ਨਿਭਾਉਂਦਿਆਂ ਪਿੰਡ ਨਿੱਕੂਵਾਲ ਦੇ ਪ੍ਰਿੰਸ ਸੈਣੀ ਨੇ ਦੋ ਵਿਸ਼ਿਆਂ ਵਿਚ ਪਾਸ ਕੀਤੀ ਯੂ.ਜੀ.ਸੀ. ਨੈੱਟ ਪ੍ਰੀਖਿ... ਅਗਲੀ ਖ਼ਬਰ ਥਾਈਲੈਂਡ ’ਚ ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਘਟਨਾ ਅਤਿਨਿੰਦਣਯੋਗ- ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ
Ad Position 24