ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਅਨੁਰਾਗ ਠਾਕੁਰ ਦਾ ਰਤਨ ਕੁਮਾਰ ਧਨੇੜਾ ਦੀ ਅਗਵਾਈ ਹੇਠ ਕੀਤਾ ਭਰਵਾਂ ਸਵਾਗਤ
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਜੇ ਐਸ ਨਿੱਕੂਵਾਲ)-ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੇ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਪਹੁੰਚਣ ’ਤੇ ਭਾਜਪਾ ਮੰਡਲ ਪ੍ਰਧਾਨ ਚੌਧਰੀ ਰਤਨ ਕੁਮਾਰ ਧਨੇੜਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਮਾਤਾ ਨੈਣਾਂ ਦੇਵੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਰਣਧੀਰ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਜੇ ਐਸ ਨਿੱਕੂਵਾਲ)-ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੇ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਪਹੁੰਚਣ ’ਤੇ ਭਾਜਪਾ ਮੰਡਲ ਪ੍ਰਧਾਨ ਚੌਧਰੀ ਰਤਨ ਕੁਮਾਰ ਧਨੇੜਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਮਾਤਾ ਨੈਣਾਂ ਦੇਵੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਰਣਧੀਰ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।ਇਸ ਮੌਕੇ ਚੌਧਰੀ ਧਨੇੜਾ ਨੇ ਕਿਹਾ ਕਿ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮਿਲੀ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਨਿਭਾਇਆ। ਉਨ੍ਹਾਂ ਦੇ ਕਾਰਜਕਾਲ ਦੌਰਾਨ ਖੇਡਾਂ, ਨੌਜਵਾਨ ਮਾਮਲਿਆਂ, ਸੂਚਨਾ ਤੇ ਪ੍ਰਸਾਰਣ ਸਮੇਤ ਵੱਖ-ਵੱਖ ਖੇਤਰਾਂ ਵਿਚ ਅਹਿਮ ਉਪਰਾਲੇ ਕੀਤੇ ਗਏ।ਧਨੇੜਾ ਕਿਹਾ ਕਿ ਠਾਕੁਰ ਵਲੋਂ ਦੇਸ਼ ਦੀ ਤਰੱਕੀ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੇ ਵਿਕਾਸ ਅਤੇ ਲੋਕਾਂ ਦੀਆਂ ਮੰਗਾਂ ਨੂੰ ਕੌਮੀ ਪੱਧਰ ’ਤੇ ਉਭਾਰਨ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀ ਸਾਦਗੀ, ਕਾਰਜਸ਼ੈਲੀ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਪਾਰਟੀ ਵਰਕਰਾਂ ਅਤੇ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਹੈ। ਇਸ ਦੌਰਾਨ ਅਨੁਰਾਗ ਠਾਕੁਰ ਨੇ ਨਿੱਘੇ ਸਵਾਗਤ ਲਈ ਮੰਡਲ ਪ੍ਰਧਾਨ ਰਤਨ ਕੁਮਾਰ ਧਨੇੜਾ ਅਤੇ ਸਮੂਹ ਭਾਜਪਾ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਰਕਰ ਹੀ ਭਾਜਪਾ ਦੀ ਅਸਲ ਤਾਕਤ ਹਨ। ਇਸ ਮੌਕੇ ਪਾਰਟੀ ਆਗੂਆਂ ਵਲੋਂ ਅਨੁਰਾਗ ਠਾਕੁਰ ਨੂੰ ਸਨਮਾਨਿਤ ਵੀ ਕੀਤਾ ਗਿਆ।