21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਪੰਚਾਇਤ ਭਲਿਆਣ ਨੇ ਪਿੰਡ ਵਿਚ ਸੋਲਰ ਲਾਈਟਾਂ ਲਗਵਾਈਆਂ

ਬੇਲਾ, 20 ਸਤੰਬਰ (ਮਨਜੀਤ ਸਿੰਘ ਸੈਣੀ)-ਗ੍ਰਾਮ ਪੰਚਾਇਤ ਭਲਿਆਣ ਵਲੋਂ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਸੋਲਰ ਲਾਈਟਾਂ ਲਗਾਈਆਂ ਗਈਆਂ ਹਨ। ਇਹ ਲਾਈਟਾਂ ਰੰਗਲਾ ਪੰਜਾਬ ਸੂਬਾ ਸਰਕਾਰ ਦੀ ਸਕੀਮ ਤਹਿਤ ਪ੍ਰਾਪਤ ਹੋਈ ਗ੍ਰਾਂਟ ਵਿਚੋਂ ਲਗਵਾਈਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 21-09-2026
ਬੇਲਾ, 20 ਸਤੰਬਰ (ਮਨਜੀਤ ਸਿੰਘ ਸੈਣੀ)-ਗ੍ਰਾਮ ਪੰਚਾਇਤ ਭਲਿਆਣ ਵਲੋਂ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਸੋਲਰ ਲਾਈਟਾਂ ਲਗਾਈਆਂ ਗਈਆਂ ਹਨ। ਇਹ ਲਾਈਟਾਂ ਰੰਗਲਾ ਪੰਜਾਬ ਸੂਬਾ ਸਰਕਾਰ ਦੀ ਸਕੀਮ ਤਹਿਤ ਪ੍ਰਾਪਤ ਹੋਈ ਗ੍ਰਾਂਟ ਵਿਚੋਂ ਲਗਵਾਈਆਂ ਗਈਆਂ ਹਨ। ਇਸ ਮੌਕੇ ਸਰਪੰਚ ਸਤਵੀਰ ਸਿੰਘ ਸੱਤੀ ਨੇ ਕਿਹਾ ਪਿੰਡ ਦੇ ਮੁੱਖ ਚੌਂਕਾਂ ਅਤੇ ਪ੍ਰਮੁੱਖ ਸਥਾਨਾਂ ਨੂੰ ਸੋਲਰ ਲਾਈਟਾਂ ਨਾਲ ਕਵਰ ਕੀਤਾ ਗਿਆ ਹੈ, ਜਿਸ ਨਾਲ ਰਾਤ ਸਮੇਂ ਪਿੰਡ ਦੀ ਰੌਸ਼ਨੀ ਅਤੇ ਸੁਰੱਖਿਆ ਵਿਚ ਸੁਧਾਰ ਹੋਵੇਗਾ। ਗ੍ਰਾਮ ਪੰਚਾਇਤ ਭਲਿਆਣ ਵਲੋਂ ਇਸ ਵਿਕਾਸ ਕਾਰਜ ਲਈ ਹਲਕਾ ਵਿਧਾਇਕ ਹਲਕਾ ਇੰਚਾਰਜ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ’ਤੇ ਪੰਚ ਨਰਿੰਦਰ ਸਿੰਘ, ਪੰਚ ਸਤਨਾਮ ਸਿੰਘ, ਅਮਰਿੰਦਰ ਸਿੰਘ, ਬਲਜੀਤ ਸਿੰਘ, ਬਹਾਦਰ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਕਰੋਲਗੜ੍ਹ ਜੀ ਦੇ ਸਲਾਨਾ ਧਾਰਮਿਕ ਮੇਲੇ ’ਚ ਹਜ਼ਾਰਾਂ ਸੰਗਤਾਂ ਹੋਈਆਂ ਨਤਮਸਤਕ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਵਿਚ ਕਰਵਾਏ ਚਾਰ ਦਿਨਾਂ ਗੁਰਮਤਿ ਸਮਾਗਮ, ਵੱਡੀ ਗਿਣਤੀ ਵਿਚ ਸੰਗਤਾਂ ਨੇ ਭਰੀਆਂ ਹਾਜ਼ਰੀ...
Ad Position 24