ਢਾਹਾਂ ਦੇ ਵਿਕਾਸ ਕਾਰਜਾਂ ਲਈ ਵਿਧਾਇਕ ਚੱਢਾ ਵਲੋਂ 3 ਲੱਖ ਦੀ ਗਰਾਂਟ ਜਾਰੀ
ਨੂਰਪੁਰ ਬੇਦੀ, 21 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਲਗਾਤਾਰ ਤਰਜੀਹ ਦਿੰਦਿਆਂ ਵੱਖ-ਵੱਖ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਪਿੰਡ ਢਾਹਾਂ ਵਿਖੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 3 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ ਗਿਆ।
ਨੂਰਪੁਰ ਬੇਦੀ, 21 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਲਗਾਤਾਰ ਤਰਜੀਹ ਦਿੰਦਿਆਂ ਵੱਖ-ਵੱਖ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਪਿੰਡ ਢਾਹਾਂ ਵਿਖੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 3 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ ਗਿਆ। ਇਸ ਮੌਕੇ ਵਿਧਾਇਕ ਚੱਢਾ ਨੇ ਕਿਹਾ ਕਿ ਹਲਕੇ ਦੇ ਕਿਸੇ ਵੀ ਪਿੰਡ ਨੂੰ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਚ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਗਲੀਆਂ-ਨਾਲੀਆਂ, ਸੜਕਾਂ, ਪਾਣੀ, ਸਫ਼ਾਈ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਦੀ ਵਰਤੋਂ ਪਿੰਡ ਦੀਆਂ ਤਰਜੀਹੀ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਇਸ ਦਾ ਸਿੱਧਾ ਲਾਭ ਮਿਲ ਸਕੇ। ਵਿਧਾਇਕ ਨੇ ਕਿਹਾ ਕਿ ਹਲਕੇ ਦੇ ਵਿਕਾਸ ਲਈ ਸਰਕਾਰ ਅਤੇ ਵੱਖ-ਵੱਖ ਵਿਭਾਗਾਂ ਨਾਲ ਲਗਾਤਾਰ ਤਾਲਮੇਲ ਕੀਤਾ ਜਾ ਰਿਹਾ ਹੈ। ਸਿੱਖਿਆ, ਸਿਹਤ, ਸੜਕੀ ਬੁਨਿਆਦੀ ਢਾਂਚੇ, ਪੀਣ ਵਾਲੇ ਪਾਣੀ, ਸਫ਼ਾਈ ਅਤੇ ਲੋਕ ਭਲਾਈ ਨਾਲ ਸਬੰਧਤ ਕੰਮਾਂ ਨੂੰ ਵੀ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸ ਮੌਕੇ ਗ੍ਰਾਮ ਪੰਚਾਇਤ ਦੇ ਨੁਮਾਇੰਦੇ, ਪਿੰਡ ਦੇ ਪਤਵੰਤੇ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।