ਸਰਕਾਰੀ ਮਿਡਲ ਸਕੂਲ ਓਇੰਦ ਵਿਖੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਸੰਬੰਧੀ ਕੀਤਾ ਜਾਗਰੂਕ
ਮੋਰਿੰਡਾ, 21 ਸਤੰਬਰ (ਤਰਲੋਚਨ ਸਿੰਘ ਕੰਗ)-ਸਰਕਾਰੀ ਮਿਡਲ ਸਕੂਲ ਓਇੰਦ ਵਿਖੇ ਡੇਂਗੂ ਦੀ ਰੋਕਥਾਮ ਅਤੇ ਬਚਾਅ ਸਬੰਧੀ ਲੋਕਾਂ ਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਡੇਂਗੂ ਬੁਖਾਰ, ਇਸਦੇ ਲੱਛਣਾਂ, ਬਚਾਅ ਕਾਰਜਾਂ, ਜਾਂਚ ਅਤੇ ਇਲਾਜ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਮੋਰਿੰਡਾ, 21 ਸਤੰਬਰ (ਤਰਲੋਚਨ ਸਿੰਘ ਕੰਗ)-ਸਰਕਾਰੀ ਮਿਡਲ ਸਕੂਲ ਓਇੰਦ ਵਿਖੇ ਡੇਂਗੂ ਦੀ ਰੋਕਥਾਮ ਅਤੇ ਬਚਾਅ ਸਬੰਧੀ ਲੋਕਾਂ ਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਡੇਂਗੂ ਬੁਖਾਰ, ਇਸਦੇ ਲੱਛਣਾਂ, ਬਚਾਅ ਕਾਰਜਾਂ, ਜਾਂਚ ਅਤੇ ਇਲਾਜ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਬੇਅੰਤ ਸਿੰਘ ਨੇ ਦੱਸਿਆ ਕਿ ਏਡੀਜ਼ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜੋ ਕਿ ਦਿਨ ਸਮੇਂ ਕੱਟਦਾ ਹੈ। ਇਹ ਮੱਛਰ ਸਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ, ਇਸ ਲਈ ਜੇਕਰ ਸਾਡੇ ਕਿਤੇ ਵੀ ਆਲੇ ਦੁਆਲੇ ਪਾਣੀ ਖੜਾ ਹੈ ਤਾਂ ਉਸ ਤੇ ਕਾਲੇ ਤੇਲ ਦਾ ਸਪਰੇਅ ਕਰ ਦੇਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਪਿੱਛੇ ਦਰਦ, ਸਰੀਰ ਤੇ ਜੋੜਾਂ ਵਿਚ ਦਰਦ, ਮਾਸਪੇਸ਼ੀਆਂ ਵਿਚ ਦਰਦ, ਮਤਲੀ, ਉਲਟੀ ਅਤੇ ਚਮੜੀ ਤੇ ਦਾਣੇ ਡੇਂਗੂ ਦੇ ਮੁੱਖ ਲੱਛਣ ਹਨ।