ਪ੍ਰਸ਼ਾਸਨ ਅਤੇ ਵਪਾਰੀ ਵਰਗ ਦਰਮਿਆਨ ਬਿਹਤਰ ਤਾਲਮੇਲ ਸ਼ਹਿਰ ਦੇ ਵਿਕਾਸ ਨੂੰ ਕਰ ਸਕਦਾ ਗਤੀ ਪ੍ਰਦਾਨ - ਡੀ . ਸੀ .
ਰੂਪਨਗਰ, 22 ਸਤੰਬਰ (ਯਸ਼ਵੰਤ ਬੱਸੀ)-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਅੱਜ ਵਪਾਰੀ ਵਰਗ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਸ਼ਹਿਰੀ ਵਿਕਾਸ, ਵਪਾਰੀਆਂ ਨਾਲ ਸਬੰਧਤ ਸਮੱਸਿਆਵਾਂ, ਬੁਨਿਆਦੀ ਸਹੂਲਤਾਂ ਅਤੇ ਮਾਰਕੀਟਾਂ ਦੇ ਸੁਧਾਰ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਰੂਪਨਗਰ, 22 ਸਤੰਬਰ (ਯਸ਼ਵੰਤ ਬੱਸੀ)-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਅੱਜ ਵਪਾਰੀ ਵਰਗ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਸ਼ਹਿਰੀ ਵਿਕਾਸ, ਵਪਾਰੀਆਂ ਨਾਲ ਸਬੰਧਤ ਸਮੱਸਿਆਵਾਂ, ਬੁਨਿਆਦੀ ਸਹੂਲਤਾਂ ਅਤੇ ਮਾਰਕੀਟਾਂ ਦੇ ਸੁਧਾਰ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਮੀਟਿੰਗ ਦੌਰਾਨ ਵਪਾਰੀ ਵਰਗ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨਾਲ ਇਨ੍ਹਾਂ ਮੁੱਦਿਆਂ ਬਾਰੇ ਮੌਕੇ ’ਤੇ ਹੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਪਾਰੀ ਵਰਗ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਨੂੰ ਹਮੇਸ਼ਾ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਰੂਪਨਗਰ ਜ਼ਿਲ੍ਹੇ ਵਿਚ ਵਪਾਰੀ ਵਰਗ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਇਸ ਸਮੇਂ ਬਕਾਇਆ ਨਹੀਂ ਹੈ ਅਤੇ ਪਹਿਲਾਂ ਪ੍ਰਾਪਤ ਹੋਈਆਂ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਵਪਾਰੀਆਂ ਵਲੋਂ ਉਠਾਈ ਜਾਣ ਵਾਲੀ ਹਰ ਜਾਇਜ਼ ਸਮੱਸਿਆ ਦਾ ਤੁਰੰਤ ਅਤੇ ਸਮਾਂਬੱਧ ਹੱਲ ਯਕੀਨੀ ਬਣਾਇਆ ਜਾਵੇਗਾ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਵਪਾਰੀ ਵਰਗ ਦੀ ਭਲਾਈ ਅਤੇ ਮੰਡੀਆਂ (ਮਾਰਕੀਟ) ਵਿਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਜਾਰੀ ਕੀਤੇ ਗਏ ਫੰਡਾਂ ਦੀ ਸੁਚੱਜੀ ਅਤੇ ਲੋੜ ਅਨੁਸਾਰ ਵਰਤੋਂ ਸਬੰਧੀ ਵੀ ਵਪਾਰੀ ਵਰਗ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਮੰਡੀਆਂ (ਮਾਰਕੀਟ) ਵਿਚ ਵਪਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਬਾਥਰੂਮ/ਪਖਾਨੇ ਬਣਾਉਣ, ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਹੋਰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਸੁਝਾਵਾਂ ’ਤੇ ਵੀ ਵਿਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਵਪਾਰੀ ਵਰਗ ਵਿਚਕਾਰ ਨਿਰੰਤਰ ਸੰਵਾਦ ਅਤੇ ਬਿਹਤਰ ਤਾਲਮੇਲ ਨਾਲ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਦਿੱਤੀ ਜਾ ਸਕਦੀ ਹੈ। ਐਸ.ਐਸ.ਪੀ. ਰੂਪਨਗਰ ਮਨਿੰਦਰ ਸਿੰਘ ਨੇ ਵੀ ਮੀਟਿੰਗ ਦੌਰਾਨ ਵਪਾਰੀ ਵਰਗ ਨਾਲ ਸਬੰਧਤ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਦੇ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਬਾਜ਼ਾਰਾਂ ਅਤੇ ਵਪਾਰਕ ਅਦਾਰਿਆਂ ਵਿਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ, ਆਵਾਜਾਈ ਨੂੰ ਸੁਚਾਰੂ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ. ਰੂਪਨਗਰ ਜਸਪ੍ਰੀਤ ਸਿੰਘ, ਐਸ.ਡੀ.ਐਮ. ਮੋਰਿੰਡਾ ਚੇਤਨ ਬੰਗੜ, ਐਸ.ਡੀ.ਐਮ. ਨੰਗਲ ਸਚਿਨ ਪਾਠਕ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ, ਵਪਾਰੀ ਵਰਗ ਦੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ, ਹਲਕਾ ਚੇਅਰਮੈਨ ਰੂਪਨਗਰ ਅਮਨਦੀਪ ਸਿੰਘ ਸੋਨੀ, ਹਲਕਾ ਚੇਅਰਮੈਨ ਸ੍ਰੀ ਚਮਕੌਰ ਸਾਹਿਬ ਲਖਵਿੰਦਰ ਸਿੰਘ ਕਾਕਾ ਅਤੇ ਹਲਕਾ ਚੇਅਰਮੈਨ ਸ੍ਰੀ ਅਨੰਦਪੁਰ ਸਾਹਿਬ ਗੁਰਪ੍ਰੀਤ ਸਿੰਘ ਅਰੋੜਾ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਕਾਰਜ ਸਾਧਕ ਅਫ਼ਸਰ ਹਾਜ਼ਰ ਸਨ।