23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਚਤਾਮਲੀ ਵਿਖੇ 5 ਅਕਤੂਬਰ ਤੋਂ ਸ਼ੁਰੂ ਹੋਵੇਗਾ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ

ਐੱਸ. ਏ.

Ad Position 21
No active advertisement
ਅਜੀਤ ਡੈਸਕ 23-09-2026
ਐੱਸ. ਏ. ਐੱਸ. ਨਗਰ, 22 ਸਤੰਬਰ (ਪ੍ਰੋ. ਅਵਤਾਰ ਸਿੰਘ)-ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ ਵਿਖੇ 5 ਅਕਤੂਬਰ ਤੋਂ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮੁਹਾਲੀ ਹਰਵੰਤ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਮੁਹਾਲੀ ਨਾਲ ਸੰਬੰਧਿਤ 18 ਤੋਂ 55 ਸਾਲ ਦੀ ਉਮਰ ਤੱਕ ਦੇ ਚਾਹਵਾਨ ਵਿਅਕਤੀਆਂ ਨੂੰ ਡੇਅਰੀ ਫਾਰਮਿੰਗ ਸੰਬੰਧੀ ਤਕਨੀਕੀ ਅਤੇ ਵਿਵਹਾਰਕ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਵਿਅਕਤੀ ਵਧੇਰੇ ਜਾਣਕਾਰੀ ਲਈ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮੁਹਾਲੀ ਵਿਖੇ ਸੰਪਰਕ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਡੇਂਗੂ ਤੋਂ ਬਚਾਅ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਪ੍ਰਸ਼ਾਸਨ ਅਤੇ ਵਪਾਰੀ ਵਰਗ ਦਰਮਿਆਨ ਬਿਹਤਰ ਤਾਲਮੇਲ ਸ਼ਹਿਰ ਦੇ ਵਿਕਾਸ ਨੂੰ ਕਰ ਸਕਦਾ ਗਤੀ ਪ੍ਰਦਾਨ - ਡੀ . ਸੀ .
Ad Position 24