1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ
ਰੂਪਨਗਰ, 22 ਸਤੰਬਰ (ਸਤਨਾਮ ਸਿੰਘ ਸੱਤੀ)-ਖਰੀਫ਼ ਸੀਜ਼ਨ 2026-27 ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਨਿਰਵਿਘਨ ਸਰਕਾਰੀ ਖਰੀਦ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਖਰੀਦ, ਮੰਡੀਆਂ ਵਿਚ ਸਹੂਲਤਾਂ, ਲੇਬਰ, ਢੋਆ-ਢੁਆਈ, ਬਾਰਦਾਨੇ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਝ
ਝੋਨੇ ਦੀ ਖਰੀਦ ਨਾਲ ਸੰਬੰਧਿਤ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀ।
23-09-2026
ਰੂਪਨਗਰ, 22 ਸਤੰਬਰ (ਸਤਨਾਮ ਸਿੰਘ ਸੱਤੀ)-ਖਰੀਫ਼ ਸੀਜ਼ਨ 2026-27 ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਨਿਰਵਿਘਨ ਸਰਕਾਰੀ ਖਰੀਦ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਖਰੀਦ, ਮੰਡੀਆਂ ਵਿਚ ਸਹੂਲਤਾਂ, ਲੇਬਰ, ਢੋਆ-ਢੁਆਈ, ਬਾਰਦਾਨੇ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ 1 ਅਕਤੂਬਰ 2026 ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਸਰਕਾਰੀ ਖਰੀਦ ਤੋਂ ਪਹਿਲਾਂ ਮੰਡੀਆਂ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨਾ 17 ਫ਼ੀਸਦੀ ਤੱਕ ਨਮੀ, ਸੁੱਕਾ, ਸਾਫ਼ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਹੀ ਮੰਡੀ ਵਿਚ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਵਿਚ ਬੇਲੋੜੀ ਦੇਰੀ ਨਾ ਹੋਵੇ। ਉਨ੍ਹਾਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਲੇਬਰ, ਲੇਬਰ ਕਾਰਟੇਜ ਅਤੇ ਢੋਆ-ਢੁਆਈ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਅਤੇ ਖਰੀਦ ਏਜੰਸੀਆਂ ਨੂੰ ਬਾਰਦਾਨੇ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਮੰਡੀ ਅਫ਼ਸਰ ਨੂੰ ਕੰਬਾਈਨ ਮਾਲਕਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਲਈ ਕਿਹਾ ਗਿਆ। ਹਦਾਇਤਾਂ ਅਨੁਸਾਰ ਸਵੇਰੇ 6 ਤੋਂ 10 ਵਜੇ ਤੱਕ ਕੰਬਾਈਨਾਂ ਨਾ ਚਲਾਉਣ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਕਿਸਾਨਾਂ ਨਾਲ ਸਬੰਧਤ ਮਾਮਲਿਆਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਅਤੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਿਹਾ। ਮੀਟਿੰਗ ਵਿਚ ਐਸ.ਡੀ.ਐਮ. ਰੂਪਨਗਰ, ਐਸ.ਡੀ.ਐਮ. ਮੋਰਿੰਡਾ, ਜ਼ਿਲ੍ਹਾ ਮੰਡੀ ਅਫ਼ਸਰ, ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਅਫ਼ਸਰ, ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।