24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਕੋਟਲਾ ਨਿਹੰਗ ’ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ ਦਾ ਲਾਇਆ ਦੋਸ਼

ਰੂਪਨਗਰ, 23 ਸਤੰਬਰ (ਸਤਨਾਮ ਸਿੰਘ ਸੱਤੀ)- ਪਿੰਡ ਕੋਟਲਾ ਨਿਹੰਗ ਵਿਖੇ 25 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸ਼ੁਭਮ ਭੱਟੀ ਪੁੱਤਰ ਪੰਨਾ ਲਾਲ ਭੱਟੀ ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 24-09-2026
ਰੂਪਨਗਰ, 23 ਸਤੰਬਰ (ਸਤਨਾਮ ਸਿੰਘ ਸੱਤੀ)- ਪਿੰਡ ਕੋਟਲਾ ਨਿਹੰਗ ਵਿਖੇ 25 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸ਼ੁਭਮ ਭੱਟੀ ਪੁੱਤਰ ਪੰਨਾ ਲਾਲ ਭੱਟੀ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਉਸ ਦੀ ਲਾਸ਼ ਬੀਤੀ ਸ਼ਾਮ ਪਿੰਡ ਦੀ ਗੁੱਗਾ ਮਾੜੀ ਦੇ ਪਿਛਲੇ ਪਾਸੇ ਤੋਂ ਮਿਲੀ। ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਵੀ ਪਿੰਡ ਪੁੱਜੇ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ’ਤੇ ਨਸ਼ਿਆਂ ਦੀ ਰੋਕਥਾਮ ਨੂੰ ਲੈ ਕੇ ਗੰਭੀਰ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਇੱਕ ਪਾਸੇ ਨੌਜਵਾਨ ਨਸ਼ਿਆਂ ਦੀ ਲਪੇਟ ਵਿਚ ਆ ਕੇ ਆਪਣੀਆਂ ਜਾਨਾਂ ਗੁਆ ਰਹੇ ਹਨ, ਜਦਕਿ ਦੂਜੇ ਪਾਸੇ ਨਸ਼ਿਆਂ ਦੀ ਸਪਲਾਈ ’ਤੇ ਪੂਰੀ ਤਰ੍ਹਾਂ ਰੋਕ ਲੱਗਦੀ ਦਿਖਾਈ ਨਹੀਂ ਦੇ ਰਹੀ। ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੱਤਾ ਸੰਭਾਲਣ ਸਮੇਂ ਨਸ਼ਾ ਖ਼ਤਮ ਕਰਨ ਸਬੰਧੀ ਵੱਡੇ ਦਾਅਵੇ ਕੀਤੇ ਗਏ ਸਨ, ਪਰ ਸਰਕਾਰ ਦੇ ਲਗਭਗ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਨਸ਼ਿਆਂ ਦੀ ਸਮੱਸਿਆ ਖ਼ਤਮ ਨਹੀਂ ਹੋਈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦਾ ਧਿਆਨ ਪ੍ਰਚਾਰ ’ਤੇ ਜ਼ਿਆਦਾ ਹੈ, ਜਦਕਿ ਸੂਬੇ ਦੀਆਂ ਬੁਨਿਆਦੀ ਸਮੱਸਿਆਵਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਵਿਸਕੀ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਇਸ ਮੌਕੇ ਮ੍ਰਿਤਕ ਦੇ ਚਾਚਾ ਅਸ਼ੋਕ ਕੁਮਾਰ ਭੱਟੀ, ਜੋ ਪਿੰਡ ਵਿਚ ਪੰਜ ਵਾਰ ਪੰਚ ਰਹਿ ਚੁੱਕੇ ਹਨ, ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। ਪੰਜਾਬ ਵਿਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਨੂੰ ਲੈ ਕੇ ਇੱਕ ਵਾਰ ਫਿਰ ਸਵਾਲ ਖੜ੍ਹੇ ਹੋ ਰਹੇ ਹਨ। ਹਾਲਾਂਕਿ ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਮੈਡੀਕਲ ਜਾਂਚ ਅਤੇ ਅਧਿਕਾਰਤ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਦੇ ‘ਹਵਾਈ ਕਿਲ੍ਹਿਆਂ’ ਦੇ ਮੁਕਾਬਲੇ ਕੇਂਦਰ ਨੇ ਹਲਕੇ ਲਈ ਦਿੱਤੇ ਵੱਡੇ ਪ੍ਰਾਜੈਕਟ- ਡਾ. ਸੁਭਾਸ਼ ਸ਼ਰਮਾ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਡਿਸਪੈਂਸਰੀ ਵਿਖੇ ਸਿਹਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24