24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਹੈਂਡਬਾਲ ਦੇ ਮੁਕਾਬਲਿਆਂ ’ਚ ਲੀਗ ਪੱਧਰ ਦੇ ਮੁਕਾਬਲੇ ਸੰਪੰਨ

ਰੂਪਨਗਰ, 23 ਸਤੰਬਰ (ਹੁੰਦਲ)- ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਚਾਰ ਰੋਜ਼ਾ ਅੰਡਰ-17 ਅੰਤਰ ਜ਼ਿਲ੍ਹਾ ਪੱਧਰੀ ਸਕੂਲੀ ਹੈਂਡਬਾਲ ਖੇਡ ਮੁਕਾਬਲਿਆਂ ਦੇ ਅੱਜ ਦੂਜੇ ਦਿਨ ਲੀਗ ਪੱਧਰ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਜ਼ਿਲ੍ਹਿਆਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਖਿਡਾਰੀਆਂ ਵਲੋਂ ਵਧੀਆ ਖੇਡ ਪ੍ਰਦਰਸ਼ਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-09-2026
ਰੂਪਨਗਰ, 23 ਸਤੰਬਰ (ਹੁੰਦਲ)- ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਚਾਰ ਰੋਜ਼ਾ ਅੰਡਰ-17 ਅੰਤਰ ਜ਼ਿਲ੍ਹਾ ਪੱਧਰੀ ਸਕੂਲੀ ਹੈਂਡਬਾਲ ਖੇਡ ਮੁਕਾਬਲਿਆਂ ਦੇ ਅੱਜ ਦੂਜੇ ਦਿਨ ਲੀਗ ਪੱਧਰ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਜ਼ਿਲ੍ਹਿਆਂ ਦੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਖਿਡਾਰੀਆਂ ਵਲੋਂ ਵਧੀਆ ਖੇਡ ਪ੍ਰਦਰਸ਼ਨ ਕੀਤਾ ਗਿਆ। ਅੱਜ ਦੇ ਮੁਕਾਬਲਿਆਂ ਵਿਚ ਹਰਬੰਸ ਸਿੰਘ ਕੰਦੋਲਾ, ਮੈਨੇਜਰ, ਅੰਬਾਲਾ ਬੋਰਡ ਆਫ਼ ਐਜੂਕੇਸ਼ਨ ਅਤੇ ਇਸ ਟੂਰਨਾਮੈਂਟ ਦੇ ਓਵਰਆਲ ਇੰਚਾਰਜ ਪ੍ਰਿੰਸੀਪਲ ਕੁਲਵਿੰਦਰ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਸ਼ੁੱਭਕਾਮਨਾਵਾਂ ਦਿੱਤੀਆਂ। ਲੀਗ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਨਾਕ-ਆਊਟ ਪੱਧਰ ਲਈ ਅੰਮ੍ਰਿਤਸਰ, ਰੂਪਨਗਰ, ਪਟਿਆਲਾ, ਅੰਮ੍ਰਿਤਸਰ ਸਪੋਰਟਸ ਵਿੰਗ ਅਤੇ ਫਰੀਦਕੋਟ ਦੀਆਂ ਟੀਮਾਂ ਨੇ ਕੁਆਲੀਫਾਈ ਕੀਤਾ। ਪ੍ਰਿੰਸੀਪਲ ਜਗਤਾਰ ਸਿੰਘ ਲੌਂਗੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੱਲ ਤੋਂ ਇਹ ਟੂਰਨਾਮੈਂਟ ਦੇ ਨਾਕ ਆਊਟ ਮੁਕਾਬਲੇ ਖੇਡੇ ਜਾਣਗੇ। ਇਸ ਮੌਕੇ ਰਮੇਸ਼ ਕੁਮਾਰ, ਰਾਜਵਿੰਦਰ ਸਿੰਘ, ਪੁਨੀਤ ਸਿੰਘ ਲਾਲੀ, ਨਿਰਮਲਜੀਤ ਸਿੰਘ, ਮਨਜਿੰਦਰ ਸਿੰਘ, ਗੁਰਜੀਤ ਸਿੰਘ ਭੱਟੀ, ਦਵਿੰਦਰ ਸਿੰਘ, ਰਵਿੰਦਰ ਸਿੰਘ, ਗੁਰਤੇਜ ਸਿੰਘ ਤੇ ਖੇਡ ਪ੍ਰਬੰਧਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਰਗਾਹ ਸਾਈ ਪੀਰ ਬਾਬਾ ਬੁੱਢਣ ਸ਼ਾਹ ਜੀ ਵਿਖੇ ਸੜਕ ਦਾ ਨਿਰਮਾਣ ਕਾਰਜ ਆਰੰਭ ਕੈਬਿਨਟ ਮੰਤਰੀ ਬੈਂਸ ਨੇ ਆਪਣਾ ਵਾਅਦਾ ਕੀਤਾ ਪ... ਅਗਲੀ ਖ਼ਬਰ ਰੂਪਨਗਰ ਦੀ ਪਾਣੀ ਸਪਲਾਈ ਹੋਈ ਡਿਜਿਟਲਾਈਜ਼
Ad Position 24