24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪਿੰਡ ਖੇੜੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਵਿਧਾਇਕ ਚੱਢਾ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਨੂਰਪੁਰ ਬੇਦੀ, 23 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪਿੰਡ ਖੇੜੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਲੋਕਾਂ ਨੂੰ ਦੁਰਗਿਆਨਾ ਮੰਦਿਰ, ਦਰਬਾਰ ਸਾਹਿਬ, ਜਲ੍ਹਿਆਂਵਾਲਾ ਬਾਗ, ਰਾਮਤੀਰਥ ਤੇ ਵਾਹਗਾ ਬਾਰਡਰ ਆਦਿ ਸਮੇਤ ਪ੍ਰਮੁੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨ ਲਈ ਸੁਵਿਧਾਜਨਕ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 24-09-2026
ਨੂਰਪੁਰ ਬੇਦੀ, 23 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪਿੰਡ ਖੇੜੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਲੋਕਾਂ ਨੂੰ ਦੁਰਗਿਆਨਾ ਮੰਦਿਰ, ਦਰਬਾਰ ਸਾਹਿਬ, ਜਲ੍ਹਿਆਂਵਾਲਾ ਬਾਗ, ਰਾਮਤੀਰਥ ਤੇ ਵਾਹਗਾ ਬਾਰਡਰ ਆਦਿ ਸਮੇਤ ਪ੍ਰਮੁੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨ ਲਈ ਸੁਵਿਧਾਜਨਕ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਸੰਗਤਾਂ ਨੂੰ ਠਹਿਰਨ ਲਈ ਸ਼ਾਨਦਾਰ ਹੋਟਲਾ ਵਿਚ ਰਿਹਾਇਸ਼ ਅਤੇ ਖਾਣ ਦੀ ਸਹੂਲਤ ਦਿੱਤੀ ਜਾਂਦੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਮੈਨ ਦੇਸ਼ ਰਾਜ ਸੈਣੀ, ਬਲਾਕ ਸੰਮਤੀ ਮੈਂਬਰ ਹੇਮੰਤ ਸੈਣੀ, ਸਰਪੰਚ ਸੁਸ਼ਮਾ ਦੇਵੀ, ਸ਼ਿਵ ਕੁਮਾਰ, ਜਸਵੀਰ ਸਿੰਘ, ਸੋਹਣ ਸਿੰਘ, ਹੁਸਨ ਚੰਦ, ਗੁਰਮੁਖ ਸਿੰਘ ਅਤੇ ਨਿਖਿਲ ਸ਼ਰਮਾ ਸਮੇਤ ਪਿੰਡ ਦੇ ਹੋਰ ਪਤਵੰਤੇ ਅਤੇ ਸੰਗਤ ਹਾਜ਼ਰ ਰਹੀ। ਪਿੰਡ ਵਾਸੀਆਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮਿਲ ਰਹੀ ਇਸ ਸਹੂਲਤ ਲਈ ਸਰਕਾਰ ਤੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ’ ਤੇ ਘਿਰੀ ‘ ਆਪ ’ ਸਰਕਾਰ ਨੂੰ ਲੋਕਾਂ ਨੇ ਭਾਜਪਾ ਦੀ ਨਸ਼ਾ ਮੁਕਤ ਯਾਤਰਾ ਰਾਹੀਂ ਦਿੱਤਾ ਜਵਾਬ - ਡਾ . ਸੁਭਾਸ਼ ਸ਼ਰਮਾ ਅਗਲੀ ਖ਼ਬਰ ਪਿੰਡ ਝਾਂਡੀਆਂ ਕਲਾਂ ਵਿਖੇ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ
Ad Position 24