24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਬਾਬਾ ਫ਼ਰੀਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ

ਸ੍ਰੀ ਚਮਕੌਰ ਸਾਹਿਬ, 23 ਸਤੰਬਰ (ਜਗਮੋਹਣ ਸਿੰਘ ਨਾਰੰਗ)- ਗ੍ਰੀਨਵੇਜ ਸਕੂਲ ਰੁੜਕੀ ਹੀਰਾਂ ਵਿਖੇ ਅੱਜ ਬਾਬਾ ਫ਼ਰੀਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਵਿਸ਼ਵ ਪੰਜਾਬੀ ਦਿਵਸ’ ਮਨਾਇਆ ਗਿਆ, ਜਿਸ ਵਿਚ ਸੀਨੀਅਰ ਕੋਆਰਡੀਨੇਟਰ ਬਲਤੇਜ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਬਾਬਾ ਫ਼ਰੀਦ ਜੀ ਦੇ ਜਨਮ-ਦਿਨ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਆਪਣਾ ਪੰਜਾਬ ਫਾਊਂਡੇਸ਼ਨ ਅਤੇ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਪੰਜਾਬ ਦੇ ਉਪਰਾਲੇ ਸਦਕਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਸਾਰ ਭਰ ਵਿਚ ਅਨੇਕਾਂ ਬੋਲੀਆਂ ਹਨ।

Ad Position 21
No active advertisement
ਅਜੀਤ ਡੈਸਕ 24-09-2026
ਸ੍ਰੀ ਚਮਕੌਰ ਸਾਹਿਬ, 23 ਸਤੰਬਰ (ਜਗਮੋਹਣ ਸਿੰਘ ਨਾਰੰਗ)- ਗ੍ਰੀਨਵੇਜ ਸਕੂਲ ਰੁੜਕੀ ਹੀਰਾਂ ਵਿਖੇ ਅੱਜ ਬਾਬਾ ਫ਼ਰੀਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਵਿਸ਼ਵ ਪੰਜਾਬੀ ਦਿਵਸ’ ਮਨਾਇਆ ਗਿਆ, ਜਿਸ ਵਿਚ ਸੀਨੀਅਰ ਕੋਆਰਡੀਨੇਟਰ ਬਲਤੇਜ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਬਾਬਾ ਫ਼ਰੀਦ ਜੀ ਦੇ ਜਨਮ-ਦਿਨ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਆਪਣਾ ਪੰਜਾਬ ਫਾਊਂਡੇਸ਼ਨ ਅਤੇ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਪੰਜਾਬ ਦੇ ਉਪਰਾਲੇ ਸਦਕਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਸਾਰ ਭਰ ਵਿਚ ਅਨੇਕਾਂ ਬੋਲੀਆਂ ਹਨ। ਹਰ ਇੱਕ ਵਿਅਕਤੀ ਦੀ ਮਾਂ ਬੋਲੀ ਉਸ ਦੇ ਵਿਕਾਸ ਵਿਚ ਮਹੱਤਵਪੂਰਨ ਯੋਗਦਾਨ ਰੱਖਦੀ ਹੈ। ਜੇਕਰ ਇਤਿਹਾਸ ਨੂੰ ਫਰੋਲੀਏ ਤਾਂ ਪੰਜਾਬੀ ਬੋਲੀ ਦੇ ਪਹਿਲੇ ਕਵੀ ਬਾਬਾ ਫ਼ਰੀਦ ਜੀ ਨੂੰ ਮੰਨਿਆ ਜਾਂਦਾ ਹੈ। ਬਾਬਾ ਫ਼ਰੀਦ ਜੀ ਦੀ ਰਚਨਾ ਦੇ ਕਾਵਿ ਗੁਣਾਂ ਕਰ ਕੇ, ਵਿਸ਼ੇ ਦੀ ਸ੍ਰੇਸ਼ਟਤਾ ਵਿਚ ਉੱਤਮ ਤੇ ਸਦੀਵੀ ਯੋਗਦਾਨ ਹੈ। ਬਾਬਾ ਫ਼ਰੀਦ ਜੀ ਦੀ ਬਾਣੀ ਦੀ ਉੱਚਤਾ ਹੋਣ ਕਰਕੇ ਹੀ ਗੁਰੂ ਅਰਜਨ ਦੇਵ ਜੀ ਨੇ ਉਨ੍ਹਾਂ ਦੀ ਬਾਣੀ ਨੂੰ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਕੀਤਾ। ਇਸ ਲਈ ਇਹ ਵਿਸ਼ੇਸ਼ ਦਿਨ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਇਸ ਮੌਕੇ ਐਮ. ਡੀ. ਹਰਜਿੰਦਰ ਸਿੰਘ ਮੱਲ੍ਹੀ ਨੇ ਪੰਜਾਬੀਆਂ ਨੂੰ ਵਿਸ਼ਵ ਪੰਜਾਬੀ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਵਿਸ਼ਵ ਪੰਜਾਬੀ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਅੱਜ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਵਿਖੇ ਵੀ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਚੇਅਰਮੈਨ ਗੁਰਮੁੱਖ ਸਿੰਘ ਮੱਲ੍ਹੀ, ਵਾਈਸ ਪ੍ਰਿੰਸੀਪਲ ਸ਼੍ਰੀਮਤੀ ਨੀਸ਼ਾ ਠਾਕੁਰ, ਐੱਚ ਐਮ ਵਰਸ਼ਾ ਸੇਨ, ਰਣਦੀਪ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ। 23ਆਰਪੀਆਰ17 ਪੰਜਾਬੀ ਦਿਵਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦੇ ਬਲਤੇਜ ਸਿੰਘ। ਤਸਵੀਰ:ਜਗਮੋਹਣ ਸਿੰਘ ਨਾਰੰਗ
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪਰਿਸ਼ਦ ਭਾਖੜਾ ਨੰਗਲ ਸ਼ਾਖਾ ਵਲੋਂ ਭਜਨ ਸੰਧਿਆ ਦਾ ਆਯੋਜਨ ਅਗਲੀ ਖ਼ਬਰ ਗਰਭਵਤੀ ਔਰਤਾਂ ਤੇ ਬੱਚਿਆਂ ਦੀ ਸਿਹਤ ਸੁਰੱਖਿਆ ਲਈ ਮਮਤਾ ਦਿਵਸ ਮਨਾਇਆ
Ad Position 24