24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸਮਾਗਮ ਦੇ ਦੂਜੇ ਦਿਨ ਮੁਫ਼ਤ ਵਿਸ਼ਾਲ ਮੈਗਾ ਮੈਡੀਕਲ ਤੇ ਖ਼ੂਨਦਾਨ ਕੈਂਪ ਲੱਗਣਗੇ , 29 ਨੂੰ ਅਮ੍ਰਿੰਤ ਵੇਲੇ ਸਜੇਗੀ ਵਿਸ਼ਾਲ ਸ਼ੋਭਾ ਯਾਤਰਾ

ਨੂਰਪੁਰ ਬੇਦੀ, 23 ਸਤੰਬਰ (ਵਿੰਦਰਪਾਲ ਝਾਂਡੀਆਂ)- ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀਯ ਸੰਪਰਦਾਇ) ਦੀ ਸਰਬ ਸੰਗਤ ਵਲੋਂ ਹਰ ਸਾਲ ਦੀ ਤਰਾਂ ਗੁਰਗੱਦੀ ਪ੍ਰੰਪਰਾ ਦੇ ਮੌਜੂਦਾ ਗੱਦੀਨਸ਼ੀਨ ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਦੇ ਅਵਤਾਰ ਦਿਵਸ ਮਨਾਉਣ ਲਈ ਇਸ ਵਾਰ ਤਿੰਨ ਦਿਨਾਂ ਵਿਸ਼ਾਲ ਸੰਤ ਸਮਾਗਮ 27,28, 29 ਸਤੰਬਰ ਨੂੰ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਸੰਬੰਧੀ ਪਿਛਲੇ ਕਈ ਦਿਨਾਂ ਤੋਂ ਭੂਰੀਵਾਲੇ ਗੁਰਗੱਦੀ ਪ੍ਰਪੰਰਾ ਦੇ ਸੇਵਾਦਾਰਾਂ ਅਤੇ ਸੰਗਤਾਂ ਵਲੋਂ ਤਿਆਰੀਆਂ ਜ਼ੋਰ ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਸ੍ਰੀ ਸਤਿਗੁਰੂ ਸਵਾਮੀ ਬ੍ਰਹਮਾਨੰਦ ਮਹਾਰਾਜ ਭੂਰੀਵਾਲੇ (ਗਊਆਂ ਵਾਲੇ) ਅਤੇ ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲੇ। ਤਸਵੀਰਾਂ: ਵਿੰਦਰਪਾਲ ਝਾਂਡੀਆਂ। 24-09-2026
ਨੂਰਪੁਰ ਬੇਦੀ, 23 ਸਤੰਬਰ (ਵਿੰਦਰਪਾਲ ਝਾਂਡੀਆਂ)- ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀਯ ਸੰਪਰਦਾਇ) ਦੀ ਸਰਬ ਸੰਗਤ ਵਲੋਂ ਹਰ ਸਾਲ ਦੀ ਤਰਾਂ ਗੁਰਗੱਦੀ ਪ੍ਰੰਪਰਾ ਦੇ ਮੌਜੂਦਾ ਗੱਦੀਨਸ਼ੀਨ ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਦੇ ਅਵਤਾਰ ਦਿਵਸ ਮਨਾਉਣ ਲਈ ਇਸ ਵਾਰ ਤਿੰਨ ਦਿਨਾਂ ਵਿਸ਼ਾਲ ਸੰਤ ਸਮਾਗਮ 27,28, 29 ਸਤੰਬਰ ਨੂੰ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਸੰਬੰਧੀ ਪਿਛਲੇ ਕਈ ਦਿਨਾਂ ਤੋਂ ਭੂਰੀਵਾਲੇ ਗੁਰਗੱਦੀ ਪ੍ਰਪੰਰਾ ਦੇ ਸੇਵਾਦਾਰਾਂ ਅਤੇ ਸੰਗਤਾਂ ਵਲੋਂ ਤਿਆਰੀਆਂ ਜ਼ੋਰ ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ। ਸੇਵਾਦਾਰਾਂ ਵਲੋਂ ਸੰਗਤਾਂ ਦੇ ਸਵਾਗਤ ਲਈ ਵੱਡੇ ਵੱਡੇ ਫਲੈਕਸ ਮੁੱਖ ਸੜਕਾਂ ’ਤੇ ਲਗਾਏ ਜਾ ਰਹੇ ਹਨ ਅਤੇ ਸੰਗਤਾਂ ਦੀ ਆਵਾਜਾਈ ਸਹੂਲਤ ਲਈ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਨੂੰ ਹਰ ਪਾਸੇ ਤੋਂ ਆਉਣ ਵਾਲੀ ਸੜਕਾਂ ਦੇ ਆਲ਼ੇ ਦੁਆਲੇ ਦੀ ਸਾਫ਼ ਸਫ਼ਾਈ ਕਰਨ ਲਈ ਨੌਜਵਾਨ ਸੇਵਾਦਾਰਾਂ ਪੂਰੀ ਤਨਦੇਹੀ ਨਾਲ ਜੁਟੇ ਹੋਏ ਹਨ। ਸਮਾਗਮ ਨੂੰ ਲੈ ਕੇ ਦੇਸ਼ ਵਿਦੇਸ਼ ਦੀਆਂ ਸੰਗਤਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਚੈਰੀਟੇਬਲ ਟਰੱਸਟ ਦੇ ਮੈਂਬਰਾਂ ਨੇ ਦੱਸਿਆ ਕਿ 27 ਸਤੰਬਰ ਨੂੰ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲੇ ਜਗਤ ਗੁਰੂ ਆਚਾਰੀਆ ਬਾਬਾ ਗਰੀਬਦਾਸ ਜੀ ਦੀ ਰਚਿਤ ਅੰਮ੍ਰਿਤਮਈ ਬਾਣੀ ਦੇ ਅਖੰਡ ਪਾਠ ਪ੍ਰਕਾਸ਼ ਕਰਨਗੇ। 28 ਸਤੰਬਰ ਨੂੰ ਵੱਖ-ਵੱਖ ਮਾਹਿਰ ਡਾਕਟਰਾਂ ਦੀ ਆਧਾਰਿਤ ਟੀਮ ਵਲੋਂ ਵਿਸ਼ਾਲ ਮੁਫ਼ਤ ਮੈਗਾ ਮੈਡੀਕਲ ਕੈਂਪ ਤੇ ਪੀ. ਜੀ. ਆਈ. ਚੰਡੀਗੜ੍ਹ ਬਲੱਡ ਬੈਂਕ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ। ਇਸੇ ਹੀ ਦੌਰਾਨ ਬਾਣੀ ਨੂੰ ਮੱਧ ਦੇ ਭੋਗ ਲੱਗਣਗੇ। 29 ਸਤੰਬਰ ਨੂੰ ਆਚਾਰੀਆ ਸਤਿਗੁਰੂ ਕਾਸ਼ੀ ਵਾਲੇ ਪਹਿਲਾਂ ਅੰਮ੍ਰਿਤ ਵੇਲੇ ਸ਼ੋਭਾ ਯਾਤਰਾ ਦੌਰਾਨ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਨਗਰ ਦੀ ਸਰਬ ਸੰਗਤ ’ਤੇ ਵੱਖ-ਵੱਖ ਸੰਪਰਦਾਵਾਂ ਤੋਂ ਪੁੱਜੇ ਸੰਤ ਮਹਾਂਪੁਰਸ਼ਾਂ ਦੁਆਰਾ ਸਤਿਗੁਰੂ ਕਾਸ਼ੀ ਵਾਲਿਆਂ ਦੀ ਅਗਵਾਈ ਹੇਠ ਨਗਰ ਪਰਿਕਰਮਾ ਹੋਵੇਗੀ। ਉਪਰੰਤ ਤਿੰਨ ਰੋਜ਼ਾ ਵਿਸ਼ਾਲ ਸੰਤ ਸਮਾਗਮ ਦੀ ਸਮਾਪਤੀ ਮੌਕੇ ’ਤੇ ਬਾਣੀ ਦੇ ਅਖੰਡ ਪਾਠਾਂ ਦੇ ਭੋਗ ਵੇਦਾਂਤ ਆਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਜੀ ਮਹਾਰਾਜ ਭੂਰੀਵਾਲਿਆ ਵਲੋਂ ਪਾਏ ਜਾਣਗੇ। ਤਿੰਨ ਰੋਜ਼ਾ ਵਿਸ਼ਾਲ ਸੰਤ ਸਮਾਗਮ ਦੇ ਤਿੰਨ ਦਿਨ ਸੰਧਿਆ ਆਰਤੀ ਉਪਰੰਤ ਵੇਦਾਂਤ ਆਚਾਰੀਆ ਸ੍ਰੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਸਹਿਤ ਵੱਖ-ਵੱਖ ਸੰਪਰਦਾਵਾਂ ਤੋਂ ਪੁੱਜੇ ਦੇ ਵਿਦਵਾਨ ਸੰਤ ਮਹਾਂਪੁਰਸ਼ ਸਤਿਸੰਗ ਉਪਦੇਸ਼ ਜ਼ਰੀਏ ਸੰਗਤਾਂ ਤੇ ਅੰਮ੍ਰਿਤ ਵਰਖਾ ਕਰਨਗੇ ਅਤੇ ਪਰਮਾਰਥ ਨਾਲ ਜੋੜਨਗੇ। ਟਰੱਸਟ ਦੇ ਮੈਂਬਰਾਂ ਨੇ ਦੱਸਿਆ ਕਿ ਤਿੰਨ ਰੋਜ਼ਾ ਵਿਸ਼ਾਲ ਸੰਤ ਸਮਾਗਮ ਲਈ 41 ਦੇ ਕਰੀਬ ਸੇਵਾਦਾਰਾਂ ਦੇ ਵੱਖਰੇ ਵੱਖਰੇ ਵਿੰਗ ਬਣਾਕੇ ਪੂਰੇ ਸਮਾਗਮ ਨੂੰ 4 ਸੈਕਟਰਾਂ ਵਿਚ ਵੰਡ ਕੇ 900 ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਜੋ 26 ਸਤੰਬਰ ਨੂੰ ਧਾਮ ਝਾਂਡੀਆਂ ਕਲਾਂ ਵਿਖੇ ਪਹੁੰਚ ਕੇ ਆਪੋ ਆਪਣੀਆਂ ਡਿਊਟੀਆਂ ਸੰਭਾਲਣਗੇ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਸ੍ਰੀ ਚਮਕੌਰ ਸਾਹਿਬ ਪੁੱਜੀ ਅਗਲੀ ਖ਼ਬਰ ਰਣਬੀਰ ਸਿੰਘ ਬੈਂਸ ਮੀਆਂਪੁਰ ਦਾ ਦਿਹਾਂਤ , ਅੱਜ ਕੀਤਾ ਜਾਵੇਗਾ ਅੰਤਿਮ ਸੰਸਕਾਰ
Ad Position 24