ਜੰਗਲੀ ਸੂਰਾਂ ਨੇ ਮੱਕੀ ਦੀ ਫ਼ਸਲ ਉਜਾੜੀ, ਕਿਸਾਨਾਂ ਨੇ ਮੁਆਵਜ਼ੇ ਦੀ ਕੀਤੀ ਮੰਗ
ਸੁਖਸਾਲ, 23 ਸਤੰਬਰ (ਧਰਮ ਪਾਲ)-ਪਿੰਡ ਦਘੋੜ ਵਿਖੇ ਜੰਗਲੀ ਜਾਨਵਰਾਂ, ਖ਼ਾਸ ਕਰਕੇ ਜੰਗਲੀ ਸੂਰਾਂ ਵਲੋਂ ਕਿਸਾਨਾਂ ਦੀ ਪੱਕ ਕੇ ਤਿਆਰ ਖੜ੍ਹੀ ਮੱਕੀ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਕਿਸਾਨਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਇਸ ਸਬੰਧੀ ਕਿਸਾਨ ਸੰਦੀਪ ਕੁਮਾਰ, ਬਿੱਟੂ ਸ਼ਰਮਾ, ਨਰੇਸ਼ ਕੁਮਾਰ ਅਤੇ ਅਸ਼ਵਨੀ ਕੁਮਾਰ ਸੇਠੀ, ਰਾਜ ਕੁਮਾਰ ਰਾਜੂ ਆਦਿ ਨੇ ਨੇ ਦੱਸਿਆ ਕਿ ਉਨ੍ਹਾਂ ਵਲੋਂ ਮਿਹਨਤ ਕਰਕੇ ਤਿਆਰ ਕੀਤੀ ਮੱਕੀ ਦੀ ਫ਼ਸਲ ਪੱਕ ਕੇ ਬਿਲਕੁਲ ਤਿਆਰ ਖੜ੍ਹੀ ਸੀ।
ਸੁਖਸਾਲ, 23 ਸਤੰਬਰ (ਧਰਮ ਪਾਲ)-ਪਿੰਡ ਦਘੋੜ ਵਿਖੇ ਜੰਗਲੀ ਜਾਨਵਰਾਂ, ਖ਼ਾਸ ਕਰਕੇ ਜੰਗਲੀ ਸੂਰਾਂ ਵਲੋਂ ਕਿਸਾਨਾਂ ਦੀ ਪੱਕ ਕੇ ਤਿਆਰ ਖੜ੍ਹੀ ਮੱਕੀ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਕਿਸਾਨਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਇਸ ਸਬੰਧੀ ਕਿਸਾਨ ਸੰਦੀਪ ਕੁਮਾਰ, ਬਿੱਟੂ ਸ਼ਰਮਾ, ਨਰੇਸ਼ ਕੁਮਾਰ ਅਤੇ ਅਸ਼ਵਨੀ ਕੁਮਾਰ ਸੇਠੀ, ਰਾਜ ਕੁਮਾਰ ਰਾਜੂ ਆਦਿ ਨੇ ਨੇ ਦੱਸਿਆ ਕਿ ਉਨ੍ਹਾਂ ਵਲੋਂ ਮਿਹਨਤ ਕਰਕੇ ਤਿਆਰ ਕੀਤੀ ਮੱਕੀ ਦੀ ਫ਼ਸਲ ਪੱਕ ਕੇ ਬਿਲਕੁਲ ਤਿਆਰ ਖੜ੍ਹੀ ਸੀ। ਇਸ ਦੌਰਾਨ ਜੰਗਲੀ ਸੂਰਾਂ ਨੇ ਖੇਤਾਂ ਵਿਚ ਦਾਖਲ ਹੋ ਕੇ ਫ਼ਸਲ ਨੂੰ ਵੱਡੀ ਪੱਧਰ ’ਤੇ ਨੁਕਸਾਨ ਪਹੁੰਚਾਇਆ ਹੈ। ਕਿਸਾਨਾਂ ਅਨੁਸਾਰ ਕਈ ਥਾਵਾਂ ’ਤੇ ਜੰਗਲੀ ਸੂਰਾਂ ਨੇ ਮੱਕੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਉਜਾੜ ਦਿੱਤਾ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਜੰਗਲੀ ਜਾਨਵਰਾਂ ਵਲੋਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ ਦੀ ਸਮੱਸਿਆ ਲਗਾਤਾਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਖੇਤੀਬਾੜੀ ਦੇ ਵਧ ਰਹੇ ਖ਼ਰਚਿਆਂ ਕਾਰਨ ਪ੍ਰੇਸ਼ਾਨ ਹਨ ਅਤੇ ਅਜਿਹੇ ਵਿਚ ਪੱਕੀ ਫ਼ਸਲ ਦਾ ਨੁਕਸਾਨ ਉਨ੍ਹਾਂ ਲਈ ਹੋਰ ਵੱਡੀ ਮੁਸ਼ਕਲ ਪੈਦਾ ਕਰਦਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮੌਕੇ ’ਤੇ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਜੰਗਲੀ ਜਾਨਵਰਾਂ ਵਲੋਂ ਹੋਏ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ ਜਾਵੇ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਨਿਯਮਾਂ ਅਨੁਸਾਰ ਯੋਗ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ ਨੇ ਇਹ ਵੀ ਮੰਗ ਕੀਤੀ ਕਿ ਭਵਿੱਖ ਵਿਚ ਜੰਗਲੀ ਜਾਨਵਰਾਂ ਤੋਂ ਫ਼ਸਲਾਂ ਨੂੰ ਬਚਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ।