25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਿਹਤ ਜਾਗਰੂਕਤਾ ਕੈਂਪ ਲਗਾਇਆ

ਪੁਰਖਾਲੀ, 24 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਸਿਵਲ ਸਰਜਨ ਰੂਪਨਗਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਰਤਗੜ੍ਹ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਭੱਦਲ ਦੀ ਟੀਮ ਵਲੋਂ ਐੱਚ. ਡਬਲਿਊ.

Ad Position 21
No active advertisement
ਅਜੀਤ ਡੈਸਕ 25-09-2026
ਪੁਰਖਾਲੀ, 24 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਸਿਵਲ ਸਰਜਨ ਰੂਪਨਗਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਰਤਗੜ੍ਹ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਭੱਦਲ ਦੀ ਟੀਮ ਵਲੋਂ ਐੱਚ.ਡਬਲਿਊ.ਸੀ. ਭੱਦਲ ਵਿਖੇ ਐੱਚ.ਪੀ.ਵੀ. ਵੈਕਸੀਨ ਅਤੇ ਮਮਤਾ ਦਿਵਸ ਲਗਵਾਈਆਂ। ਉਨ੍ਹਾਂ ਵਲੋਂ ਲੋਕਾਂ ਨੂੰ ਟੀਕਾਕਰਨ ਪ੍ਰੋਗਰਾਮ, ਐਚ.ਪੀ.ਵੀ. ਵੈਕਸੀਨ ਸੰਤੁਲਿਤ ਖੁਰਾਕ ਬਾਰੇ ਜਾਣਕਾਰੀ ਦਿੱਤੀ ਗਈ। ਸ ੀ੍ ਹਰਗੋਪਾਲ ਸੈਣੀ ਸਿਹਤ ਕਰਮਚਾਰੀ ਅਤੇ ਪ੍ਰੋਮਿਲਾ ਦੇਵੀ ਐਲ.ਐੱਚ.ਵੀ.ਵਲੋਂ ਕੈਂਪ ਵਿਚ ਕਿਸ਼ੋਰ ਲੜਕੀਆਂ ਲਈ ਲਗਾਈ ਜਾਣ ਵਾਲੀ ਐੱਚ.ਪੀ.ਵੀ. ਵੈਕਸੀਨ ਸਬੰਧੀ ਵੀ ਜਾਗਰੂਕ ਕੀਤਾ ਗਿਆ। ਹਰਗੋਪਾਲ ਸੈਣੀ ਸਿਹਤ ਕਰਮਚਾਰੀ ਨੇ ਦੱਸਿਆ ਕਿ ਇਹ ਵੈਕਸੀਨ ਕਿਸ਼ੋਰ ਲੜਕੀਆਂ ਨੂੰ ਕੈਂਸਰ ਦੀ ਬਿਮਾਰੀ ਤੋਂ ਬਚਾਉਣ ਲਈ ਸਰਕਾਰ ਵਲੋਂ ਮੁਫ਼ਤ ਲਗਾਈ ਜਾਂਦੀ ਹੈ ਇਸ ਲਈ ਸਾਨੂੰ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ ਅਤੇ ਆਪਣੀਆਂ ਲੜਕੀਆਂ ਨੂੰ ਇਹ ਵੈਕਸੀਨ ਜ਼ਰੂਰ ਲਗਵਾਉਣੀ ਚਾਹੀਦੀ ਹੈ, ਤਾਂ ਜੋ ਲੜਕੀਆਂ ਨੂੰ ਕੈਂਸਰ ਵਰਗੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਕੈਂਪ ਵਿਚ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਲੱਛਣਾਂ ਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਆਰਤੀ ਏ.ਐਨ. ਐਮ., ਨੇਹਾ ਸੀ.ਐੱਚ.ਓ., ਕੁਲਵਿੰਦਰ ਸਿੰਘ, ਪਰਮਜੀਤ ਕੌਰ ਅਤੇ ਲਾਭਪਾਤਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੇਹੜੀ - ਫੜ੍ਹੀ ਤੇ ਖੋਖਾ ਯੂਨੀਅਨ ਵਲੋਂ ਵਪਾਰ ਮੰਡਲ ਅਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਅਜੀਤ, ਜਲੰਧਰ ਜੀ . ਟੀ . ਯੂ . ਵਲੋਂ ਬਦਲੀਆਂ ਲਈ ਇੱਕ ਹੋਰ ਮੌਕਾ ਦੇਣ ਦੀ ਮੰਗ
Ad Position 24