24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਰੇਹੜੀ - ਫੜ੍ਹੀ ਤੇ ਖੋਖਾ ਯੂਨੀਅਨ ਵਲੋਂ ਵਪਾਰ ਮੰਡਲ ਅਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਲਗਾਇਆ ਖ਼ੂਨਦਾਨ ਕੈਂਪ

ਸ੍ਰੀ ਅਨੰਦਪੁਰ ਸਾਹਿਬ, 24 ਸਤੰਬਰ (ਕਰਨੈਲ ਸਿੰਘ)-ਰੇਹੜੀ-ਫੜ੍ਹੀ ਤੇ ਖੋਖਾ ਯੂਨੀਅਨ ਵਲੋਂ ਵਪਾਰ ਮੰਡਲ ਅਤੇ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 50 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 25-09-2026
ਸ੍ਰੀ ਅਨੰਦਪੁਰ ਸਾਹਿਬ, 24 ਸਤੰਬਰ (ਕਰਨੈਲ ਸਿੰਘ)-ਰੇਹੜੀ-ਫੜ੍ਹੀ ਤੇ ਖੋਖਾ ਯੂਨੀਅਨ ਵਲੋਂ ਵਪਾਰ ਮੰਡਲ ਅਤੇ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 50 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ। ਕੈਂਪ ’ਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਨੇ ਖ਼ੂਨਦਾਨੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਇਸ ਸਮਾਜ ਸੇਵੀ ਉਪਰਾਲੇ ਦੀ ਸ਼ਲਾਘਾ ਕੀਤੀ। ਕੈਂਪ ਦੇ ਪ੍ਰਬੰਧਕ ਕੌਂਸਲਰ ਸੁਖਦੇਵ ਸਿੰਘ ਬੀ.ਟੀ., ਪ੍ਰਧਾਨ ਰੇਹੜੀ-ਫੜ੍ਹੀ ਤੇ ਖੋਖਾ ਯੂਨੀਅਨ ਅਤੇ ਚੇਅਰਮੈਨ ਰਵੀ ਹੰਸ ਨੇ ਕੈਂਪ ਨੂੰ ਸਫਲ ਬਣਾਉਣ ਲਈ ਸਮੂਹ ਖ਼ੂਨਦਾਨੀਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਪ੍ਰਿਤਪਾਲ ਸਿੰਘ ਗੰਡਾ, ਦੀਪਕ ਆਂਗਰਾ ਅਤੇ ਵਪਾਰ ਮੰਡਲ ਦੇ ਜਨਰਲ ਸੈਕਟਰੀ ਜਸਪਾਲ ਸਿੰਘ ਪਾਲ ਅਰੋੜਾ, ਰੋਹਿਤ ਕਾਲੀਆ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਸੁਰਿੰਦਰ ਸਿੰਘ ਵਿੱਕੀ, ਜਤਿਨ ਕੌਂਸਲ ਸੀਨੀਅਰ ਮੀਤ ਪ੍ਰਧਾਨ, ਕਮਲਜੀਤ ਸਿੰਘ ਛਬਲੀ ਅਤੇ ਅਰਸ਼ਵਿੰਦਰ ਕੌਰ ਕੌਂਸਲਰ ਸਮੇਤ ਆਦਿ ਨੇ ਕੈਂਪ ਦੀ ਸਫਲਤਾ ਲਈ ਭਰਪੂਰ ਸਹਿਯੋਗ ਕੀਤਾ। ਇਸ ਮੌਕੇ ਜਗਜੀਤ ਸਿੰਘ ਜੱਗੀ ਬਲਾਕ ਪ੍ਰਧਾਨ ‘ਆਪ’, ਲੱਕੀ ਅਟਵਾਲ, ਮਾ. ਰਾਜ ਕੁਮਾਰ, ਰਾਮ ਪ੍ਰਕਾਸ਼ ਵੜੈਚ, ਸੰਜੀਵ ਘਈ, ਰਾਜੀਵ ਘਈ, ਜਿੰਮੀ ਅਗੰਮਪੁਰ, ਜਰਨੈਲ ਸਿੰਘ, ਸ਼ਮਸ਼ੇਰ ਸਿੰਘ, ਕਾਲਾ ਵਾਲੀਆ, ਸੋਨੂ ਵਾਲੀਆ, ਸੁਖਵਿੰਦਰ ਸੁੱਖੀ, ਦੀਪਕ ਆਰ.ਪੀ., ਹੈਪੀ ਸਿੰਬਰਵਾਲ, ਬਲਵਿੰਦਰ ਕੁਮਾਰ, ਸੁਨੀਲ ਕੁਮਾਰ ਫ਼ੌਜੀ, ਤੇਲੂ ਸਿੰਘ, ਰਾਜਵਿੰਦਰ ਸਿੰਘ ਸੋਢੀ, ਮੁਨੀਸ਼ ਪ੍ਰਵਾਹਾਂ, ਸੰਜੀਵ ਕੁਮਾਰ ਅਤੇ ਰਵੀ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ। ਕੈਂਪ ’ਚ ਕੋਹਲੀ ਹਸਪਤਾਲ ਦੇ ਬਲੱਡ ਬੈਂਕ ਸ੍ਰੀ ਅਨੰਦਪੁਰ ਸਾਹਿਬ ਦੀ ਮੈਡੀਕਲ ਟੀਮ ਵਲੋਂ ਖ਼ੂਨ ਇਕੱਤਰ ਕਰਨ ਦੀ ਸੇਵਾ ਨਿਭਾਈ ਗਈ। ਕੈਂਪ ਦੀ ਸਫਲਤਾ ’ਤੇ ਰੇਹੜੀ-ਫੜੀ ਤੇ ਖੋਖਾ ਯੂਨੀਅਨ ਵਲੋਂ ਸਮੂਹ ਖ਼ੂਨਦਾਨੀਆਂ, ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ, ਮੈਡੀਕਲ ਟੀਮ, ਵਪਾਰ ਮੰਡਲ, ਨਗਰ ਕੌਂਸਲ ਅਤੇ ਸਮੂਹ ਸਹਿਯੋਗੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੁਠੇੜੀ ਵਿਖੇ ਕੀਤੀ ਮੀਟਿੰਗ ਅਗਲੀ ਖ਼ਬਰ ਸਿਹਤ ਜਾਗਰੂਕਤਾ ਕੈਂਪ ਲਗਾਇਆ
Ad Position 24