ਰਣਬੀਰ ਸਿੰਘ ਬੈਂਸ ਮੀਆਂਪੁਰ ਨੂੰ ਅੰਤਿਮ ਵਿਦਾਇਗੀ
ਪੁਰਖਾਲੀ, 24 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਮੀਆਂਪੁਰ ਵਾਸੀ ਰਣਬੀਰ ਸਿੰਘ ਬੈਂਸ (66) ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ। ਉਹ ਸੰਖੇਪ ਬਿਮਾਰੀ ਉਪਰੰਤ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ।
ਪੁਰਖਾਲੀ, 24 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਮੀਆਂਪੁਰ ਵਾਸੀ ਰਣਬੀਰ ਸਿੰਘ ਬੈਂਸ (66) ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ। ਉਹ ਸੰਖੇਪ ਬਿਮਾਰੀ ਉਪਰੰਤ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ। ਅੱਜ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੀਆਂਪੁਰ (ਸਟੇਸ਼ਨ ਵਾਲਾ) ਸ਼ਮਸ਼ਾਨਘਾਟ ਵਿਖੇ ਅੰਤਿਮ ਵਿਦਾਇਗੀ ਦਿੱਤੀ ਗਈ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਬਬਰਜੋਧ ਸਿੰਘ ਅਤੇ ਰਣਜੋਤ ਸਿੰਘ ਵਾਸੀਆਨ ਆਸਟ੍ਰੇਲੀਆ ਨੇ ਦਿਖਾਈ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ, ਰਿਸ਼ਤੇਦਾਰ, ਸਿਆਸੀ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਅੰਤਿਮ ਵਿਦਾਇਗੀ ਦੇਣ ਵਾਲਿਆਂ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਵਿਸਕੀ, ਅਕਾਲੀ ਦਲ ਵਾਰਸ ਪੰਜਾਬ ਦੇ ਆਗੂ ਬਲਵੰਤ ਸਿੰਘ ਗਿੱਲ ਮਾਜਰੀ ਜੱਟਾਂ, ਰੂਪਨਗਰ ਪ੍ਰੈੱਸ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਸੱਤੀ, ਜੰਗ ਸਿੰਘ ਸੋਲਖੀਆਂ, ਪੱਤਰਕਾਰ ਯਸ਼ਵੰਤ ਬੱਸੀ, ਪੱਤਰਕਾਰ ਅਮਰਪਾਲ ਸਿੰਘ ਬੈਂਸ, ਗੁਰਚਰਨ ਸਿੰਘ ਚੰਨੀ ਸਾਬਕਾ ਸਰਪੰਚ, ਗੁਰਦਾਸ ਸਿੰਘ ਸਰਪੰਚ, ਅਧਿਆਪਕ ਆਗੂ ਬਲਵਿੰਦਰ ਸਿੰਘ ਮੀਆਂਪੁਰ, ਚੇਅਰਮੈਨ ਸੁਖਦੇਵ ਸਿੰਘ, ਅਮਰਜੀਤ ਸਿੰਘ ਪੰਜੋਲੀ, ਅਮਰਿੰਦਰ ਸਿੰਘ ਬੱਬੀ, ਭੁਪਿੰਦਰ ਸਿੰਘ ਭਿੰਦਾ, ਰਣਜੀਤ ਸਿੰਘ ਰਾਣਾ, ਜਸਵੀਰ ਸਿੰਘ ਬੱਬਲ, ਜਸਮੇਰ ਮੀਆਂਪੁਰ, ਰਣਵੀਰ ਸਿੰਘ ਰਾਣਾ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।