82 ਲੱਖ ਦੀ ਲਾਗਤ ਨਾਲ ਬਰਾਰੀ ’ਚ ਬਣਨ ਵਾਲੀ ਪਾਣੀ ਟੈਂਕੀ ਦਾ ਕੈਬਿਨਟ ਮੰਤਰੀ ਬੈਂਸ ਨੇ ਰੱਖਿਆ ਨੀਂਹ ਪੱਥਰ
ਨੰਗਲ, 25 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿਚ ਇੱਕ ਹੋਰ ਕਦਮ ਚੁੱਕਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਬਰਾਰੀ ਵਿਖੇ ਵਾਰਡ ਨੰਬਰ 13 ਵਿਚ ਨਹਿਰੂ ਭਵਨ ਦੇ ਨਾਲ ਲਗਭਗ 82 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਵਾ ਦੋ ਲੱਖ ਲੀਟਰ ਸਮਰੱਥਾ ਵਾਲੀ ਪਾਣੀ ਟੈਂਕੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਮੰਤਰੀ ਬੈਂਸ ਨੇ ਕਿਹਾ ਕਿ ਨੰਗਲ ਵਿਚ ਵਿਕਾਸ ਹੁਣ ਸਿਰਫ਼ ਐਲਾਨਾਂ ਤੱਕ ਸੀਮਤ ਨਹੀਂ, ਸਗੋਂ ਲੋਕਾਂ ਦੀਆਂ ਰੋਜ਼ਾਨਾ ਸਮੱਸਿਆਵਾਂ ਦੇ ਹੱਲ ਲਈ ਜ਼ਮੀਨੀ ਪੱਧਰ ’ਤੇ ਕੰਮ ਹੋ ਰਿਹਾ ਹੈ।
ਪ
ਪਿੰਡ ਬਰਾਰੀ ਵਿਖੇ ਪਾਣੀ ਟੈਂਕੀ ਦਾ ਨੀਂਹ ਪੱਥਰ ਰੱਖਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਨਾਲ ਹਾਜ਼ਰ ਪਤਵੰਤੇ।
26-09-2026
ਨੰਗਲ, 25 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿਚ ਇੱਕ ਹੋਰ ਕਦਮ ਚੁੱਕਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਬਰਾਰੀ ਵਿਖੇ ਵਾਰਡ ਨੰਬਰ 13 ਵਿਚ ਨਹਿਰੂ ਭਵਨ ਦੇ ਨਾਲ ਲਗਭਗ 82 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਵਾ ਦੋ ਲੱਖ ਲੀਟਰ ਸਮਰੱਥਾ ਵਾਲੀ ਪਾਣੀ ਟੈਂਕੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਮੰਤਰੀ ਬੈਂਸ ਨੇ ਕਿਹਾ ਕਿ ਨੰਗਲ ਵਿਚ ਵਿਕਾਸ ਹੁਣ ਸਿਰਫ਼ ਐਲਾਨਾਂ ਤੱਕ ਸੀਮਤ ਨਹੀਂ, ਸਗੋਂ ਲੋਕਾਂ ਦੀਆਂ ਰੋਜ਼ਾਨਾ ਸਮੱਸਿਆਵਾਂ ਦੇ ਹੱਲ ਲਈ ਜ਼ਮੀਨੀ ਪੱਧਰ ’ਤੇ ਕੰਮ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੀਂ ਟੈਂਕੀ ਨਾਲ ਤਿੰਨ ਵਾਰਡਾਂ ਸਮੇਤ ਸਾਢੇ ਤਿੰਨ ਵਾਰਡਾਂ ਦੇ ਵਸਨੀਕਾਂ ਨੂੰ ਪਾਣੀ ਦੀ ਸਹੂਲਤ ਮਿਲੇਗੀ ਅਤੇ ਇਲਾਕੇ ਦੀ ਲੰਮੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਸਮੱਸਿਆ ਨੂੰ ਵੱਡੀ ਰਾਹਤ ਮਿਲੇਗੀ। ਬੈਂਸ ਨੇ ਕਿਹਾ ਕਿ ਸਰਕਾਰ ਦਾ ਟੀਚਾ ਹਰ ਘਰ ਤੱਕ ਸਾਫ਼ ਅਤੇ ਲੋੜੀਂਦੀ ਮਾਤਰਾ ਵਿਚ ਪੀਣ ਵਾਲਾ ਪਾਣੀ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ 1 ਜਨਵਰੀ ਤੋਂ ਨੰਗਲ ਵਾਸੀਆਂ ਨੂੰ ਸਤਲੁਜ ਦਰਿਆ ਦਾ ਨਹਿਰੀ ਪਾਣੀ 24 ਘੰਟੇ ਮੁਹੱਈਆ ਕਰਵਾਉਣ ਦੀ ਦਿਸ਼ਾ ਵਿਚ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰ ਦੀ ਪਾਣੀ ਸਪਲਾਈ ਪ੍ਰਣਾਲੀ ਵਿਚ ਵੱਡਾ ਬਦਲਾਅ ਆਵੇਗਾ। ਉਨ੍ਹਾਂ ਕਿਹਾ ਕਿ ਸੜਕਾਂ, ਸੀਵਰੇਜ, ਸਫ਼ਾਈ ਅਤੇ ਪੀਣ ਵਾਲੇ ਪਾਣੀ ਸਮੇਤ ਹਰ ਵਾਰਡ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਜਾਰੀ ਹਨ। ਨਹਿਰੂ ਭਵਨ ਬਣਨ ਨਾਲ ਲੋਕਾਂ ਨੂੰ ਸਮਾਜਿਕ ਅਤੇ ਜਨਤਕ ਸਮਾਗਮਾਂ ਲਈ ਵੀ ਸਹੂਲਤ ਮਿਲੇਗੀ। ਇਸ ਮੌਕੇ ਡਾ. ਸੰਜੀਵ ਗੌਤਮ ਜ਼ਿਲ੍ਹਾ ਪ੍ਰਧਾਨ, ਨਗਰ ਕੌਂਸਲ ਨੰਗਲ ਦੀ ਚੇਅਰਮੈਨ ਕਿਰਨ ਬਾਲਾ, ਕੌਂਸਲਰ ਹਰਦੀਪ ਬੈਂਸ, ਰਾਜੇਸ਼ ਆਗਰਾ, ਕਮਿੱਕਰ ਸਿੰਘ ਡਾਢੀ ਮੈਂਬਰ ਦਲਿਤ ਵਿਕਾਸ ਬੋਰਡ, ਬਖ਼ਸ਼ੀਸ਼ ਸਿੰਘ, ਰੇਸ਼ਵ ਉੱਪਲ, ਅਨਮੋਲ ਸੀਕਰੀ, ਅਨਮੋਲ ਕਪਿਲਾ, ਪ੍ਰੀਤਮ ਸਿੰਘ, ਤਰਲੋਕ ਸਿੰਘ, ਹਰਜਿੰਦਰ ਸਿੰਘ, ਉਜਾਗਰ ਸਿੰਘ, ਅਮਿੱਤ ਬਰਾਰੀ, ਤਰਲੋਕ ਸਿੰਘ, ਮੋਨਿਕਾ ਸ਼ਰਮਾ, ਸੁਰਿੰਦਰ ਕੌਰ ਅਤੇ ਹਰਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਅਤੇ ਇਲਾਕਾ ਵਾਸੀ ਹਾਜ਼ਰ ਸਨ।