ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ
ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ)-ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਭਾਰਤ ਦੇ ਪੰਜਾਬ ਚੈਪਟਰ ਦੇ ਸੱਦੇ ’ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ।
ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ)-ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਭਾਰਤ ਦੇ ਪੰਜਾਬ ਚੈਪਟਰ ਦੇ ਸੱਦੇ ’ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪਰਮਲ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਸ਼ੁਰੂ ਕਰਕੇ ਨਮੀ ਦੀ ਹੱਦ 17 ਤੋਂ ਵਧਾ ਕੇ 20 ਫ਼ੀਸਦੀ ਕੀਤੀ ਜਾਵੇ। ਨਮੀ ਦੀ ਜਾਂਚ ਲਈ ਸਰਕਾਰੀ ਮਸ਼ੀਨਾਂ ਦੀ ਵਰਤੋਂ, ਵਰਾਇਟੀ ਦੇ ਨਾਂ ’ਤੇ ਕਟੌਤੀ ਬੰਦ ਕਰਨ, ਤੋਲ ਵਿਚ ਗੜਬੜੀ ਰੋਕਣ, ਬਾਰਦਾਨੇ ਅਤੇ ਫ਼ਸਲ ਦੀ ਸਮੇਂ ਸਿਰ ਲਿਫ਼ਟਿੰਗ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ। ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ 6,000 ਰੁਪਏ ਪ੍ਰਤੀ ਏਕੜ ਸਹਾਇਤਾ ਦੇਣ, ਝੋਨਾ ਵੱਢਣ ਤੋਂ ਸੱਤ ਦਿਨਾਂ ਅੰਦਰ ਮਸ਼ੀਨਰੀ ਮੁਹੱਈਆ ਕਰਵਾਉਣ ਅਤੇ ਬਲਾਕ ਤੇ ਜ਼ਿਲ੍ਹਾ ਪੱਧਰ ’ਤੇ ਹੈਲਪਲਾਈਨ ਸ਼ੁਰੂ ਕਰਨ ਦੀ ਮੰਗ ਵੀ ਕੀਤੀ ਗਈ। ਇਸ ਤੋਂ ਇਲਾਵਾ ਡੀ.ਏ.ਪੀ. ਖਾਦ ਦੀ ਬਿਨਾਂ ਸ਼ਰਤ ਸਪਲਾਈ, ਕਾਲਾਬਾਜ਼ਾਰੀ ਅਤੇ ਜਬਰੀ ਟੈਗਿੰਗ ਬੰਦ ਕਰਨ, ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਨ ਅਤੇ ਗੰਨੇ ਦਾ ਭਾਅ 550 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਗਈ। ਮੋਰਚਾ-1 ਅਤੇ ਮੋਰਚਾ-2 ਦੌਰਾਨ ਪੰਜਾਬ ਸਰਕਾਰ ਵਲੋਂ ਮੰਨੀਆਂ ਮੰਗਾਂ ਲਾਗੂ ਕਰਨ ਦੀ ਵੀ ਮੰਗ ਰੱਖੀ ਗਈ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਮੰਗਾਂ ਦਾ ਤੁਰੰਤ ਹੱਲ ਨਾ ਹੋਇਆ ਤਾਂ ਮੋਰਚੇ ਵਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸ਼ਹਿਰੀ ਪ੍ਰਧਾਨ ਦਲਜੀਤ ਸਿੰਘ ਗਿੱਲ, ਵਿਸ਼ਾਲ ਰਾਣਾ, ਮੁਖਤਿਆਰ ਸਿੰਘ, ਜਸਪ੍ਰੀਤ ਸਿੰਘ ਸਮੇਤ ਹੋਰ ਕਿਸਾਨ ਆਗੂ ਤੇ ਵਰਕਰ ਹਾਜ਼ਰ ਸਨ।