26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪਰਮਾਰ ਹਸਪਤਾਲ ਵਿਖੇ ਰੋਟਰੀ ਕਲੱਬ ਨੇ ਲਗਾਇਆ ਖ਼ੂਨਦਾਨ ਕੈਂਪ

ਰੂਪਨਗਰ, 25 ਸਤੰਬਰ (ਯਸ਼ਵੰਤ ਬੱਸੀ)-ਪਰਮਾਰ ਹਸਪਤਾਲ ਵਲੋਂ ਰੋਟਰੀ ਕਲੱਬ ਰੂਪਨਗਰ ਦੇ ਸਹਿਯੋਗ ਨਾਲ ਹਸਪਤਾਲ ਕੰਪਲੈਕਸ ਵਿਖੇ ਇੱਕ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਰੋਟਰੀ ਡਿਸਟ੍ਰਿਕਟ 3080 ਵਲੋਂ ‘ਰਕਤਦਾਨ ਮਹਾਕੁੰਭ’ ਨਾਅਰੇ ਹੇਠ ਚਲਾਈ ਜਾ ਰਹੀ ਖ਼ੂਨਦਾਨ ਮੁਹਿੰਮ ਦੇ ਹਿੱਸੇ ਵਜੋਂ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 26-09-2026
ਰੂਪਨਗਰ, 25 ਸਤੰਬਰ (ਯਸ਼ਵੰਤ ਬੱਸੀ)-ਪਰਮਾਰ ਹਸਪਤਾਲ ਵਲੋਂ ਰੋਟਰੀ ਕਲੱਬ ਰੂਪਨਗਰ ਦੇ ਸਹਿਯੋਗ ਨਾਲ ਹਸਪਤਾਲ ਕੰਪਲੈਕਸ ਵਿਖੇ ਇੱਕ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਰੋਟਰੀ ਡਿਸਟ੍ਰਿਕਟ 3080 ਵਲੋਂ ‘ਰਕਤਦਾਨ ਮਹਾਕੁੰਭ’ ਨਾਅਰੇ ਹੇਠ ਚਲਾਈ ਜਾ ਰਹੀ ਖ਼ੂਨਦਾਨ ਮੁਹਿੰਮ ਦੇ ਹਿੱਸੇ ਵਜੋਂ ਲਗਾਇਆ ਗਿਆ। ਇਸ ਕੈਂਪ ਦਾ ਉਦੇਸ਼ ਡਾਕਟਰੀ ਮਾਹਿਰਾਂ ਦੇ ਬੇਮਿਸਾਲ ਯੋਗਦਾਨ ਨੂੰ ਸਨਮਾਨਿਤ ਕਰਨਾ ਅਤੇ ਖ਼ੂਨਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਇਸ ਖ਼ੂਨਦਾਨ ਕੈਂਪ ਵਿਚ 42 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ। ਇਸ ਕੈਂਪ ਦੌਰਾਨ ਸ੍ਰੀਮਤੀ ਰੇਨ ਰੀਟਾ ਡੇਚਲਵਾਲ (ਪ੍ਰੋ-ਪ੍ਰੈਜ਼ੀਡੈਂਟ, ਜ਼ਿਲ੍ਹਾ ਰੈੱਡ ਕਰਾਸ ਰੂਪਨਗਰ) ਨੇ ਵਿਸ਼ੇਸ਼ ਤੌਰ ’ਤੇ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਨੇ ਖ਼ੂਨਦਾਨੀਆਂ ਨਾਲ ਗੱਲਬਾਤ ਕੀਤੀ ਅਤੇ ਇਸ ਨੇਕ ਕਾਰਜ ਵਿਚ ਪਾਏ ਯੋਗਦਾਨ ਲਈ ਉਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ। ਪਰਮਾਰ ਹਸਪਤਾਲ ਅਤੇ ਰੋਟਰੀ ਕਲੱਬ ਰੂਪਨਗਰ ਵਲੋਂ ਇਲਾਕੇ ਵਿਚ ਸਿਹਤ ਅਤੇ ਭਲਾਈ ਦੇ ਕਾਰਜਾਂ ਨੂੰ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਵਿਚ ਸਿਹਤ ਸੰਭਾਲ ਨਾਲ ਜੁੜੀਆਂ ਮੁਹਿੰਮਾਂ ਨੂੰ ਸਫਲ ਬਣਾਉਣ ਲਈ ਸਮੂਹਿਕ ਜ਼ਿੰਮੇਵਾਰੀ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਡਾ. ਆਰ. ਐੱਸ. ਪਰਮਾਰ (ਸਾਬਕਾ ਡਿਸਟ੍ਰਿਕਟ ਗਵਰਨਰ ਅਤੇ ਐਮ.ਡੀ., ਪਰਮਾਰ ਹਸਪਤਾਲ) ਨੇ ਅਜਿਹੇ ਸਮਾਗਮ ਦੇ ਸਫਲ ਆਯੋਜਨ ਲਈ ਸਮੂਹ ਸਟਾਫ਼ ਅਤੇ ਰੋਟਰੀ ਕਲੱਬ ਨੂੰ ਵਧਾਈ ਦਿੱਤੀ। ਡਾ. ਨਮਰਿਤਾ ਪਰਮਾਰ (ਅਸਿਸਟੈਂਟ ਗਵਰਨਰ, ਰੋਟਰੀ ਡਿਸਟ੍ਰਿਕਟ 3080) ਨੇ ਸਮੂਹ ਖੂਨਦਾਨੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਕੈਂਪ ਨੂੰ ਨੇਪਰੇ ਚਾੜ੍ਹਨ ਲਈ ਸ਼੍ਰੀਮਤੀ ਗਗਨ ਸੈਣੀ (ਪ੍ਰਧਾਨ, ਰੋਟਰੀ ਕਲੱਬ ਰੂਪਨਗਰ), ਗੁਰਪ੍ਰੀਤ ਸਿੰਘ (ਸਾਬਕਾ ਅਸਿਸਟੈਂਟ ਗਵਰਨਰ) ਅਤੇ ਪਰਮਾਰ ਹਸਪਤਾਲ ਦੀ ਪੂਰੀ ਟੀਮ ਦੇ ਨਿਰੰਤਰ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਪ੍ਰਗਟਾਇਆ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਦੇ ਹੁਨਰ ਵਿਕਾਸ ਅਤੇ ਸਵੈ-ਰੁਜ਼ਗਾਰ ਨੂੰ ਹੁਲਾਰਾ ਦੇਣ ਲਈ ਪ੍ਰਭਾਵਸ਼ਾਲੀ ਕਾਰਜ ਯੋਜਨਾ ਉਲੀਕੀ ਜਾਵੇਗੀ : ਡੀ.ਸੀ.... ਅਗਲੀ ਖ਼ਬਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ
Ad Position 24