ਭਾਈ ਲਾਲੋ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਭਲਕੇ
ਮੋਰਿੰਡਾ, 25 ਸਤੰਬਰ (ਪ੍ਰਿਤਪਾਲ ਸਿੰਘ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫੈੱਡਰੇਸ਼ਨ ਮੋਰਿੰਡਾ ਵਲੋਂ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਅਤੇ ਗੁਰਦੁਆਰਾ ਰਾਮਗੜ੍ਹੀਆ ਸਿੰਘ ਸਭਾ ਦੇ ਸਹਿਯੋਗ ਨਾਲ ਭਾਈ ਲਾਲੋ ਜੀ ਦਾ ਜਨਮ ਦਿਹਾੜਾ 27 ਸਤੰਬਰ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ। ਫੈਡਰੇਸ਼ਨ ਦੇ ਸਰਪ੍ਰਸਤ ਕੁਲਬੀਰ ਸਿੰਘ ਸੋਨੂ ਤੇ ਪ੍ਰਧਾਨ ਬਿਕਰਮਜੀਤ ਸਿੰਘ ਸੋਹਣਪਾਲ ਨੇ ਦੱਸਿਆ ਕਿ ਸਮਾਗਮ ਸਬੰਧੀ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।
ਮੋਰਿੰਡਾ, 25 ਸਤੰਬਰ (ਪ੍ਰਿਤਪਾਲ ਸਿੰਘ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫੈੱਡਰੇਸ਼ਨ ਮੋਰਿੰਡਾ ਵਲੋਂ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਅਤੇ ਗੁਰਦੁਆਰਾ ਰਾਮਗੜ੍ਹੀਆ ਸਿੰਘ ਸਭਾ ਦੇ ਸਹਿਯੋਗ ਨਾਲ ਭਾਈ ਲਾਲੋ ਜੀ ਦਾ ਜਨਮ ਦਿਹਾੜਾ 27 ਸਤੰਬਰ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ। ਫੈਡਰੇਸ਼ਨ ਦੇ ਸਰਪ੍ਰਸਤ ਕੁਲਬੀਰ ਸਿੰਘ ਸੋਨੂ ਤੇ ਪ੍ਰਧਾਨ ਬਿਕਰਮਜੀਤ ਸਿੰਘ ਸੋਹਣਪਾਲ ਨੇ ਦੱਸਿਆ ਕਿ ਸਮਾਗਮ ਸਬੰਧੀ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਦੇ ਹੈੱਡ ਗ੍ਰੰਥੀ ਤੇ ਕਥਾ ਵਾਚਕ ਭਾਈ ਹਰਵਿੰਦਰ ਸਿੰਘ ਮਨੈਲੀ, ਹਜ਼ੂਰੀ ਰਾਗੀ ਭਾਈ ਸੇਵਕ ਸਿੰਘ ਕੰਵਲ, ਰਾਗੀ ਭਾਈ ਮਨਪ੍ਰੀਤ ਸਿੰਘ ਮੋਹਾਲੀ ਵਾਲੇ ਅਤੇ ਕਥਾ ਵਾਚਕ ਭਾਈ ਗੁਰਬਾਜ਼ ਸਿੰਘ ਸੰਗਤਾਂ ਨੂੰ ਸ਼ਾਮ 5 ਵਜੇ ਤੋਂ 9 ਵਜੇ ਤੱਕ ਕਥਾ ਵਿਚਾਰਾਂ ਤੇ ਕੀਰਤਨ ਰਾਹੀਂ ਨਿਹਾਲ ਕਰਨਗੇ।