26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸ੍ਰੀ ਗੁਜਰਾਂ ਦੀਆਂ ਵਿੱਦਿਅਕ ਸੰਸਥਾਵਾਂ ’ਚ ਮਨਾਇਆ ਵਿਸ਼ਵ ਪੰਜਾਬੀ ਦਿਵਸ

ਸ੍ਰੀ ਚਮਕੌਰ ਸਾਹਿਬ, 25 ਸਤੰਬਰ (ਜਗਮੋਹਣ ਸਿੰਘ ਨਾਰੰਗ)-ਮਾਲਵਾ ਰੂਰਲ ਐਜੂਕੇਸ਼ਨ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਅਧੀਨ, ਨਜ਼ਦੀਕੀ ਪਿੰਡ ਬਸੀ ਗੁੱਜਰਾਂ ਵਿਖੇ ਚੱਲਦੀਆਂ ਸਿੱਖਿਆ-ਸੰਸਥਾਵਾਂ। ਗੁਰਦੇਵ ਸਿੰਘ ਕੰਗ ਯਾਦਗਾਰੀ ਦਿਹਾਤੀ ਸਿੱਖਿਆ-ਸੰਸਥਾ ਤੇ ਡਰੀਮ ਲੈਂਡ ਪਬਲਿਕ ਸਕੂਲ ਵਲੋਂ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ-ਪੁਰਬ ’ਤੇ, ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 26-09-2026
ਸ੍ਰੀ ਚਮਕੌਰ ਸਾਹਿਬ, 25 ਸਤੰਬਰ (ਜਗਮੋਹਣ ਸਿੰਘ ਨਾਰੰਗ)-ਮਾਲਵਾ ਰੂਰਲ ਐਜੂਕੇਸ਼ਨ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਅਧੀਨ, ਨਜ਼ਦੀਕੀ ਪਿੰਡ ਬਸੀ ਗੁੱਜਰਾਂ ਵਿਖੇ ਚੱਲਦੀਆਂ ਸਿੱਖਿਆ-ਸੰਸਥਾਵਾਂ। ਗੁਰਦੇਵ ਸਿੰਘ ਕੰਗ ਯਾਦਗਾਰੀ ਦਿਹਾਤੀ ਸਿੱਖਿਆ-ਸੰਸਥਾ ਤੇ ਡਰੀਮ ਲੈਂਡ ਪਬਲਿਕ ਸਕੂਲ ਵਲੋਂ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ-ਪੁਰਬ ’ਤੇ, ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਸੰਸਥਾਵਾਂ ਦੀ ਨਿਰਦੇਸ਼ਕ ਅਮਨਦੀਪ ਕੌਰ ਨੇ ਦੱਸਿਆ ਕਿ ਅੱਜ ਦਾ ਦਿਨ ਪੰਜਾਬੀ ਭਾਸ਼ਾ ਨੂੰ ਸਮਰਪਿਤ ਕਰਦੇ ਹੋਏ ਸਕੂਲ ਵਿਚ ਵਿਦਿਆਰਥੀ ਦੇ ਪੰਜਾਬੀ ਕਵਿਤਾ ਉਚਾਰਨ, ਕਾਵਿ ਲੇਖਣ, ਨਿਬੰਧ ਲੇਖਣ, ਕਹਾਣੀ ਰਚਨਾ, ਭਾਸ਼ਣ ਮੁਕਾਬਲਾ, ਪੋਸਟਰ ਮੁਕਾਬਲੇ ਕਰਵਾਏ ਗਏ ਤੇ ਵਿਦਿਆਰਥੀਆਂ ਨੂੰ ਪੰਜਾਬੀ ਬੋਲਣ ਸਮੇਂ ਸਿਰਫ਼ ਪੰਜਾਬੀ ਸ਼ਬਦਾਂ ਦੀ ਵਰਤੋਂ ਕਰਨ ਦੀ ਮਹੱਤਤਾ ਬਾਰੇ ਦੱਸਿਆ ਗਿਆ। ਦੋਵੇਂ ਸਕੂਲਾਂ ਦੇ ਚੇਅਰਪਰਸਨ ਅਤੇ ਫ਼ਿਲਮੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ, ਪ੍ਰਬੰਧਕੀ ਕਮੇਟੀ ਮੈਂਬਰ ਅਦਾਕਾਰ ਮਲਕੀਤ ਰੌਣੀ ਨੇ ਦੱਸਿਆ ਕਿ ਪ੍ਰਬੰਧਕੀ ਕਮੇਟੀ ਵਲੋਂ ਹਰ ਸਾਲ ਬਾਬਾ ਫ਼ਰੀਦ ਜੀ ਦੇ ਆਗਮਨ-ਪੁਰਬ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ। ਦੱਸਿਆ ਗਿਆ ਕਿ ਬਾਬਾ ਫ਼ਰੀਦ ਜੀ ਪੰਜਾਬੀ ਦੇ ਪਹਿਲੇ ਸਿਰਮੌਰ ਕਵੀਆਂ ਵਿਚੋਂ ਹਨ, ਜਿਨ੍ਹਾਂ ਦੀ ਬਾਣੀ ਨੂੰ ਗੁਰੂ ਗ੍ਰੰਥ ਸਾਹਿਬ ਵਿਚ ਸਥਾਨ ਦੇ ਕੇ ਸਤਿਕਾਰਿਆ ਗਿਆ ਹੈ। ਪੰਜਾਬੀ ਅਧਿਆਪਕਾ ਪਰਮਜੀਤ ਕੌਰ ਅਤੇ ਬੇਅੰਤ ਕੌਰ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਤੇ ਬਾਬਾ ਫ਼ਰੀਦ ਜੀ ਦੇ ਪੰਜਾਬੀ ਭਾਸ਼ਾ ਵਿਚ ਯੋਗਦਾਨ ਬਾਰੇ ਦੱਸਿਆ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ੁੱਧ ਪੰਜਾਬੀ ਲਿਖਣ ਅਤੇ ਪੰਜਾਬੀ ਭਾਸ਼ਾ ਦਾ ਸ਼ੁੱਧ ਉਚਾਰਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਰੀਮ ਲੈਂਡ ਪਬਲਿਕ ਸਕੂਲ ਦੀ ਪ੍ਰਿੰਸੀਪਲ ਕਰਨਜੋਤ ਕੌਰ, ਬੇਅੰਤ ਕੌਰ , ਅਮਰਵੀਰ ਬਾਗੀ ਭੰਗੂ, ਵਰਿੰਦਰ ਕੌਰ, ਗਗਨਦੀਪ ਕੌਰ ਅਤੇ ਦੋਵੇਂ ਸਕੂਲਾਂ ਦੇ ਵਿਦਿਆਰਥੀ ਅਤੇ ਸਮੁੱਚਾ ਸਟਾਫ਼ ਸ਼ਾਮਿਲ ਸੀ।
Ad Position 22
No active advertisement
ਪਿਛਲੀ ਖ਼ਬਰ ਟਿੱਬਾ ਨੰਗਲ ਕਾਲਜ ਵਿਖੇ ਐੱਨ.ਐੱਸ.ਐੱਸ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਸੱਪ ਦੇ ਕੱਟਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ
Ad Position 24