ਟਿੱਬਾ ਨੰਗਲ ਕਾਲਜ ਵਿਖੇ ਐੱਨ.ਐੱਸ.ਐੱਸ ਸਥਾਪਨਾ ਦਿਵਸ ਮਨਾਇਆ
ਨੂਰਪੁਰ ਬੇਦੀ, 25 ਸਤੰਬਰ (ਵਿੰਦਰਪਾਲ ਝਾਂਡੀਆਂ)-ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਬਹੁਤ ਹੀ ਸ਼ਲਾਘਾਯੋਗ ਨਾਲ ਐੱਨ. ਐਸ.
ਨੂਰਪੁਰ ਬੇਦੀ, 25 ਸਤੰਬਰ (ਵਿੰਦਰਪਾਲ ਝਾਂਡੀਆਂ)-ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਬਹੁਤ ਹੀ ਸ਼ਲਾਘਾਯੋਗ ਨਾਲ ਐੱਨ. ਐਸ. ਐਸ ਵਿਭਾਗ ਦਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਐੱਨ.ਐਸ.ਐਸ ਵਿਭਾਗ ਦੇ ਇੰਚਾਰਜ ਡਾ. ਹਰਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਾਲਜ ਦੇ ਐੱਨ. ਐਸ. ਐਸ ਵਲੰਟੀਅਰਜ਼ ਨੇ ਸ਼ਮੂਲੀਅਤ ਕੀਤੀ । ਇਸ ਮੌਕੇ ’ਤੇ ਕਾਲਜ ਪ੍ਰਿੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ 24 ਸਤੰਬਰ ਨੂੰ ਐੱਨ. ਐਸ. ਐਸ ਸਥਾਪਨਾ ਦਿਵਸ ਮਨਾਇਆ ਜਾਂਦਾ ਹੈ । ਉਨ੍ਹਾਂ ਨੇ ਐੱਨ.ਐਸ.ਐਸ ਦੀ ਮਹੱਤਤਾ ਨੂੰ ਪ੍ਰਭਾਸ਼ਿਤ ਕਰਦਿਆਂ ਇਸ ਬਾਰੇ ਜਾਣਕਾਰੀ ਵਿਦਿਆਰਥੀਆਂ ਨੂੰ ਦਿੱਤੀ ਗਈ ਅਤੇ ਆਪਸੀ ਭਾਈਚਾਰੇ ਦੀ ਸਾਂਝ ਨੂੰ ਕਾਇਮ ਰੱਖਣ ਲਈ ਕਿਹਾ ਗਿਆ ਅਤੇ ਬਿਨਾਂ ਕਿਸੇ ਭੇਦਭਾਵ ਤੋਂ ਸਮਾਜ ਦੀ ਤਰੱਕੀ, ਰਾਸ਼ਟਰੀ ਏਕੀਕਰਨ ਲਈ ਹੋਕਾ ਦਿੱਤਾ ਗਿਆ । ਪ੍ਰੋ. ਜਸਵਿੰਦਰ ਸਿੰਘ ਨੇ ਵੀ ਆਪਣੇ ਵਿਚਾਰ ਇਸ ਦਿਵਸ ਬਾਰੇ ਵਲੰਟੀਅਰਜ਼ ਨਾਲ ਸਾਂਝੇ ਕੀਤੇ ਅਤੇ ਸਭ ਦਾ ਧੰਨਵਾਦ ਕੀਤਾ ਗਿਆ । ਸਟੇਜ ਸੰਚਾਲਨ ਦੀ ਭੂਮਿਕਾ ਬੀ. ਏ ਭਾਗ ਦੂਜਾ ਦੀ ਵਿਦਿਆਰਥਣ ਸਪਨਾ ਰਾਣੀ ਅਤੇ ਰਮਨਜੋਤ ਵਲੋਂ ਬਾਖ਼ੂਬੀ ਨਾਲ ਨਿਭਾਈ ਗਈ।