26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸਵ. ਸੁਰਜੀਤ ਕੁਮਾਰ ਦੇ 78ਵੇਂ ਜਨਮਦਿਨ ਮੌਕੇ 2 ਅਕਤੂਬਰ ਨੂੰ ਮਧੂਵਨ ਸਕੂਲ ’ਚ ਲੱਗੇਗਾ ਵਿਸ਼ਾਲ ਖ਼ੂਨਦਾਨ ਕੈਂਪ

ਨੂਰਪੁਰ ਬੇਦੀ, 25 ਸਤੰਬਰ (ਹਰਦੀਪ ਸਿੰਘ ਢੀਂਡਸਾ)-ਸਵ. ਸੁਰਜੀਤ ਕੁਮਾਰ ਦੇ 78ਵੇਂ ਜਨਮਦਿਨ ਦੇ ਮੌਕੇ ’ਤੇ 2 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 26-09-2026
ਨੂਰਪੁਰ ਬੇਦੀ, 25 ਸਤੰਬਰ (ਹਰਦੀਪ ਸਿੰਘ ਢੀਂਡਸਾ)-ਸਵ. ਸੁਰਜੀਤ ਕੁਮਾਰ ਦੇ 78ਵੇਂ ਜਨਮਦਿਨ ਦੇ ਮੌਕੇ ’ਤੇ 2 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿਚ ਪੀ.ਜੀ.ਆਈ. ਚੰਡੀਗੜ੍ਹ ਬਲੱਡ ਬੈਂਕ ਦੀ ਟੀਮ ਵਲੋਂ ਖ਼ੂਨਦਾਨੀਆਂ ਤੋਂ ਖ਼ੂਨ ਇਕੱਤਰ ਕੀਤਾ ਜਾਵੇਗਾ। ਕੈਂਪ ਦਾ ਉਦੇਸ਼ ਲੋੜਵੰਦ ਮਰੀਜ਼ਾਂ ਲਈ ਖ਼ੂਨ ਦੀ ਉਪਲਬਧਤਾ ਯਕੀਨੀ ਬਣਾਉਣ ਵਿਚ ਯੋਗਦਾਨ ਪਾਉਣਾ ਹੈ। ਇਸ ਸੰਬੰਧ ਦੇ ਵਿਚ ਸਕੂਲ ਚੇਅਰਮੈਨ ਅਮਿਤ ਚੱਢਾ, ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ ਅਤੇ ਅਮਨ ਕੁਮਾਰ ਚੱਢਾ, ਪ੍ਰਿੰਸੀਪਲ ਦੀਪਕ ਪੁਰੀ, ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਖ਼ੂਨਦਾਨ ਕਰਨ ਅਤੇ ਇਸ ਨੇਕ ਕਾਰਜ ਵਿਚ ਆਪਣਾ ਯੋਗਦਾਨ ਪਾਉਣ। ਪ੍ਰਬੰਧਕਾਂ ਨੇ ਦੱਸਿਆ ਕਿ ਕੈਂਪ ਦੌਰਾਨ ਖ਼ੂਨਦਾਨ ਕਰਨ ਵਾਲਿਆਂ ਲਈ ਲੋੜੀਂਦੀਆਂ ਸਹੂਲਤਾਂ ਅਤੇ ਮੈਡੀਕਲ ਜਾਂਚ ਦੀ ਵਿਵਸਥਾ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਜਗਜੀਤ ਸਿੰਘ ਲੁਠੇੜੀ ਬਣੇ ਬਲਾਕ ਕਾਂਗਰਸ ਕਮੇਟੀ ਮੋਰਿੰਡਾ ਦੇ ਪ੍ਰਧਾਨ ਅਗਲੀ ਖ਼ਬਰ ਸੜਕ ਹਾਦਸੇ ਦੌਰਾਨ ਇੱਕ ਜ਼ਖਮੀ
Ad Position 24