26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ - ਹਰਜੋਤ ਸਿੰਘ ਬੈਂਸ

ਸ੍ਰੀ ਅਨੰਦਪੁਰ ਸਾਹਿਬ, 25 ਸਤੰਬਰ (ਕਰਨੈਲ ਸਿੰਘ)-ਕੈਬਨਿਟ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਵਲੋਂ ਅੱਜ ਅਗੰਮਪੁਰ ਅਤੇ ਮਹੈਣ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸੰਗਤਾਂ ’ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।

Ad Position 21
No active advertisement
ਅਜੀਤ ਡੈਸਕ 26-09-2026
ਸ੍ਰੀ ਅਨੰਦਪੁਰ ਸਾਹਿਬ, 25 ਸਤੰਬਰ (ਕਰਨੈਲ ਸਿੰਘ)-ਕੈਬਨਿਟ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਵਲੋਂ ਅੱਜ ਅਗੰਮਪੁਰ ਅਤੇ ਮਹੈਣ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸੰਗਤਾਂ ’ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਯਾਤਰਾ ਲਈ ਰਵਾਨਾ ਹੋ ਰਹੀਆਂ ਸੰਗਤਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਅਤੇ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤੀ ਜਾ ਰਹੀ ਇਹ ਪਹਿਲ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦਾ ਮੁੱਖ ਉਦੇਸ਼ ਇਹ ਹੈ ਕਿ ਕੋਈ ਵੀ ਵਿਅਕਤੀ ਸਾਧਨਾਂ ਦੀ ਘਾਟ ਕਾਰਨ ਆਪਣੀ ਧਾਰਮਿਕ ਯਾਤਰਾ ਦੀ ਇੱਛਾ ਤੋਂ ਵਾਂਝਾ ਨਾ ਰਹੇ। ਯਾਤਰਾ ਦੌਰਾਨ ਸੰਗਤਾਂ ਦੇ ਆਉਣ-ਜਾਣ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਦਾ ਖਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਸੰਗਤਾਂ ਆਰਾਮਦਾਇਕ ਢੰਗ ਨਾਲ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣ। ਇਸ ਮੌਕੇ ਸੰਗਤਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਰਾਹੀਂ ਉਨ੍ਹਾਂ ਨੂੰ ਆਪਣੇ ਮਨਪਸੰਦ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ। ਇਨ੍ਹਾਂ ਬੱਸਾਂ ਦੀ ਰਵਾਨਗੀ ਮੌਕੇ ਸੰਗਤਾਂ ’ਚ ਵਿਸ਼ੇਸ਼ ਉਤਸ਼ਾਹ ਪਾਇਆ ਗਿਆ। ਇਸ ਮੌਕੇ ਰਾਮ ਕੁਮਾਰ ਰਾਣਾ, ਰਾਜੇਸ਼ ਕੁਮਾਰ ਰਾਣਾ, ਨਰੇਸ਼ ਪ੍ਰਾਸ਼ਰ, ਮਾ. ਦਵਿੰਦਰ ਸਿੰਘ, ਗੁਰਮੇਲ ਸਿੰਘ ਚੱਠਾ, ਮਾ. ਜਸਵੰਤ ਸਿੰਘ ਭੱਠਲ, ਹਰਮਿੰਦਰ ਸਿੰਘ, ਰਾਮ ਮੂਰਤੀ ਪ੍ਰਾਸ਼ਰ, ਮਨੋਜ ਰਾਣਾ, ਪਵਨ ਕੁਮਾਰ ਜੈਲਦਾਰ, ਅਨਿਲ ਦੱਤਾ, ਰਣਬੀਰ ਸਿੰਘ, ਰਾਮਪਾਲ ਰਾਣਾ, ਯੋਗਰਾਜ ਰਾਣਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਰ.ਬੀ.ਯੂ. ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਖ਼ੂਨਦਾਨ ਕੈਂਪ ਅਗਲੀ ਖ਼ਬਰ ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਵਿਚ ਵਿਸ਼ਵ ਪੰਜਾਬੀ ਦਿਵਸ ਮਨਾਇਆ
Ad Position 24