ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਭੱਦਲ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ -2026 ਉਤਸ਼ਾਹ ਨਾਲ ਮਨਾਇਆ
ਪੁਰਖਾਲੀ, 26 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼, ਭੱਦਲ ਵਿਖੇ ਪ੍ਰਿੰਸੀਪਲ ਡਾ. ਨਦੀਮ ਖਾਨ ਦੀ ਅਗਵਾਈ ਹੇਠ ਵਿਸ਼ਵ ਫਾਰਮਾਸਿਸਟ ਦਿਵਸ-2026 ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਰਗਰਮੀ ਨਾਲ ਭਾਗ ਲੈਂਦਿਆਂ ਫਾਰਮਾਸਿਸਟਾਂ ਦੀ ਸਿਹਤ ਸੰਭਾਲ, ਮਰੀਜ਼ਾਂ ਦੀ ਸੁਰੱਖਿਆ ਅਤੇ ਸਮਾਜ ਦੀ ਤੰਦਰੁਸਤੀ ਵਿਚ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ।
ਇ
ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਭੱਦਲ ਵਿਖੇ ਮਨਾਏ ਵਿਸ਼ਵ ਫਾਰਮਾਸਿਸਟ ਦਿਵਸ ਮੌਕੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੀ ਤਸਵੀਰ। ਤਸਵੀਰ: ਅੰਮ੍ਰਿਤਪਾਲ ਸਿੰਘ ਬੰਟੀ
27-09-2026
ਪੁਰਖਾਲੀ, 26 ਸਤੰਬਰ (ਅੰਮ੍ਰਿਤਪਾਲ ਸਿੰਘ ਬੰਟੀ)-ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼, ਭੱਦਲ ਵਿਖੇ ਪ੍ਰਿੰਸੀਪਲ ਡਾ. ਨਦੀਮ ਖਾਨ ਦੀ ਅਗਵਾਈ ਹੇਠ ਵਿਸ਼ਵ ਫਾਰਮਾਸਿਸਟ ਦਿਵਸ-2026 ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਰਗਰਮੀ ਨਾਲ ਭਾਗ ਲੈਂਦਿਆਂ ਫਾਰਮਾਸਿਸਟਾਂ ਦੀ ਸਿਹਤ ਸੰਭਾਲ, ਮਰੀਜ਼ਾਂ ਦੀ ਸੁਰੱਖਿਆ ਅਤੇ ਸਮਾਜ ਦੀ ਤੰਦਰੁਸਤੀ ਵਿਚ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ। ਇਸ ਮੌਕੇ ਵਿਸ਼ਵ ਫਾਰਮਾਸਿਸਟ ਦਿਵਸ-2026 ਦੇ ਥੀਮ “ਸਿਹਤਮੰਦ ਭਵਿੱਖ ਲਈ ਫਾਰਮਾਸਿਸਟਾਂ ਨੂੰ ਸਸ਼ਕਤ ਬਣਾਉਣਾ” ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਦੇ ਗਿਆਨ, ਰਚਨਾਤਮਕਤਾ, ਟੀਮ ਵਰਕ ਅਤੇ ਸੰਚਾਰ ਹੁਨਰਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਵਿੱਦਿਅਕ, ਰਚਨਾਤਮਕ ਅਤੇ ਜਾਗਰੂਕਤਾ ਆਧਾਰਿਤ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਗਮ ਦੌਰਾਨ ਕਰਵਾਈਆਂ ਗਈਆਂ ਪ੍ਰਮੁੱਖ ਗਤੀਵਿਧੀਆਂ ਵਿਚ ਫਾਰਮਾਸਿਸਟ ਜਾਗਰੂਕਤਾ ਰੈਲੀ, ਪੈਂਫ਼ਲਿਟ ਤਿਆਰ ਕਰਨ ਦਾ ਮੁਕਾਬਲਾ, ਕੋਲਾਜ਼ ਬਣਾਉਣ ਦਾ ਮੁਕਾਬਲਾ, ਰੀਲ ਬਣਾਉਣ ਦਾ ਮੁਕਾਬਲਾ, ਸਾਇਟੂਨ ਮੁਕਾਬਲਾ ਅਤੇ ਕੁਇਜ਼ ਮੁਕਾਬਲਾ ਸ਼ਾਮਲ ਸਨ। ਸੰਸਥਾ ਦੇ ਚੇਅਰਮੈਨ ਤਜਿੰਦਰ ਸਿੰਘ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੂੰ ਵਿਸ਼ਵ ਫਾਰਮਾਸਿਸਟ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਇਸ ਮੌਕੇ ਡਾਇਰੈਕਟਰ ਕੈਂਪਸ ਡਾ. ਐਸ. ਐਸ. ਬਿੰਦਰਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਫਾਰਮਾਸਿਸਟ ਸਿਹਤ ਸੰਭਾਲ ਦੇ ਖੇਤਰ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਡਾ. ਨਦੀਮ ਖਾਨ ਪ੍ਰਿੰਸੀਪਲ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਸਮੂਹ ਅਧਿਆਪਕਾਂ, ਕੋਆਰਡੀਨੇਟਰਾਂ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਗਰੁੱਪ ਡਾਇਰੈਕਟਰ (ਅਕਾਦਮਿਕ), ਡਾ. ਕੰਚਨ ਸ਼ਰਮਾ, ਨਿਤਿਕਾ ਸ਼ਰਮਾ ਸਮੇਤ ਹੋਰ ਅਧਿਆਪਕ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।